25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜ਼ਿਲ੍ਹੇ ਵਿਚ ਐੱਸ.ਆਈ.ਆਰ. ਦੀ ਸ਼ੁਰੂਆਤ, 25 ਜੂਨ ਤੋਂ-791 ਬੀ.ਐਲ.ਓ., 77 ਸੁਪਰਵਾਈਜ਼ਰ ਤੇ 4 ਈ.ਆਰ.ਓ. ਤਾਇਨਾਤ-ਅਕਾਸ਼ ਬਾਂਸਲ

ਅਜੀਤ ਡੈਸਕ 16-05-2026
ਕਪੂਰਥਲਾ, 15 ਮਈ (ਅਮਰਜੀਤ ਕੋਮਲ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਪੂਰਥਲਾ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਦਾ ਕੰਮ 25 ਜੂਨ ਤੋਂ ਸ਼ੁਰੂ ਹੋਵੇਗਾ ਤੇ ਇਸ ਅਹਿਮ ਕਾਰਜ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਵਿਚ 791 ਬੀ.ਐਲ.ਓਜ਼, 77 ਸੁਪਰਵਾਈਜ਼ਰ, 4 ਚੋਣ ਰਜਿਸਟਰੇਸ਼ਨ ਅਫ਼ਸਰ (ਈ.ਆਰ.ਓ.) ਤੇ 8 ਸਹਾਇਕ ਚੋਣ ਰਜਿਸਟਰੇਸ਼ਨ ਅਫ਼ਸਰਾਂ ਸਮੇਤ ਸਾਰਾ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਵਿਚ ਪੈਂਦੇ ਵਿਧਾਨ ਸਭਾ ਹਲਕਿਆਂ, ਭੁਲੱਥ, ਕਪੂਰਥਲਾ, ਸੁਲਤਾਨਪੁਰ ਲੋਧੀ ਦੇ ਫਗਵਾੜਾ ਵਿਚ ਸਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਟਰੇਨਿੰਗ ਤੇ ਹੋਰ ਤਿਆਰੀਆਂ 15 ਜੂਨ ਤੋਂ 24 ਜੂਨ ਤੱਕ ਮੁਕੰਮਲ ਕੀਤੀਆਂ ਜਾਣਗੀਆਂ ਤੇ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਵੋਟਰਾਂ ਦੀ ਗਿਣਤੀ ਕੀਤੀ ਜਾਵੇਗੀ ਤੇ ਇਸ ਦੌਰਾਨ ਬੀ.ਐਲ.ਓਜ਼ ਵਲੋਂ ਘਰ-ਘਰ ਜਾ ਕੇ ਸਬੰਧਿਤ ਵੋਟਰਾਂ ਨੂੰ ਦੋ ਪੜਤਾਂ ਵਿਚ ਇਨਫਰਮੇਸ਼ਨ ਫਾਰਮ ਦਿੱਤੇ ਜਾਣਗੇ, ਜਿਸਦੀ ਇਕ ਕਾਪੀ ਵੋਟਰ ਵਲੋਂ ਬੀ.ਐਲ.ਓਜ਼ ਨੂੰ ਵਾਪਸ ਦਿੱਤੀ ਜਾਵੇਗੀ ਤੇ ਇਸੇ ਆਧਾਰ 'ਤੇ ਹੀ ਸਬੰਧਿਤ ਵੋਟਰ ਦੀ ਵੋਟ ਵੋਟਰ ਸੂਚੀ ਵਿਚ ਦਰਜ ਕੀਤੀ ਜਾਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਤਹਿਤ ਜ਼ਿਲ੍ਹੇ ਦੇ ਕੁੱਲ 6 ਲੱਖ 15358 ਵੋਟਰਾਂ ਵਿਚੋਂ 5 ਲੱਖ 3533 ਵੋਟਰਾਂ (81.83 ਫ਼ੀਸਦੀ) ਦੀ ਮੈਪਿੰਗ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਇਸ ਰਿਵੀਜ਼ਨ ਲਈ 1 ਜਨਵਰੀ 2003 ਨੂੰ ਯੋਗਤਾ ਮਿਤੀ ਨਿਰਧਾਰਿਤ ਕੀਤਾ ਗਿਆ ਹੈ ਤੇ ਪੋਿਲੰਗ ਸਟੇਸ਼ਨ ਦੇ ਪੁਨਰ ਗਠਨ ਦਾ ਕੰਮ ਵੀ ਨਿਰਧਾਰਿਤ ਸਮੇਂ ਵਿਚ ਮੁਕੰਮਲ ਕੀਤਾ ਜਾਵੇਗਾ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਵੇਂ ਵੋਟਰਾਂ ਨੂੰ ਆਪਣੀ ਵੋਟ ਬਣਾਉਣ ਲਈ ਵੱਖ-ਵੱਖ ਪਹਿਚਾਣ ਪੱਤਰ ਜਿਵੇਂ ਜਨਮ ਸਰਟੀਫਿਕੇਟ, ਪਾਸਪੋਰਟ, ਮੈਟਿ੍ਕ ਦਾ ਸਰਟੀਫਿਕੇਟ, ਸਥਾਈ ਨਿਵਾਸ ਦਾ ਸਰਟੀਫਿਕੇਟ, ਪਰਿਵਾਰ ਰਜਿਸਟਰ ਜਾਂ ਸਰਕਾਰ ਵਲੋਂ ਜਾਰੀ ਜ਼ਮੀਨ/ਮਕਾਨ ਅਲਾਟਮੈਂਟ ਵਰਗੇ ਸਰਟੀਫਿਕੇਟ ਵਰਗੇ ਦਸਤਾਵੇਜ਼ ਜਮਾਂ ਕਰਵਾਉਣੇ ਪੈਣਗੇ | ਉਨ੍ਹਾਂ ਕਿਹਾ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 31 ਜੁਲਾਈ ਨੂੰ ਹੋਵੇਗੀ | ਉਪਰੰਤ ਲੋਕਾਂ ਦੇ ਦਾਅਵੇ ਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ ਤੱਕ ਲਏ ਜਾਣਗੇ ਤੇ ਪ੍ਰਾਪਤ ਹੋਏ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਤੇ ਨੋਟਿਸ ਦਾ ਪੜਾਅ 31 ਜੁਲਾਈ 2026 ਤੋਂ ਲੈ ਕੇ 28 ਸਤੰਬਰ ਤੱਕ ਚੱਲੇਗਾ ਤੇ ਇਸ ਸਾਰੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ 1 ਅਕਤੂਬਰ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਹੋਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੌਰਾਨ ਬੀ.ਐਲ.ਓਜ਼ ਨੂੰ ਸਹਿਯੋਗ ਦੇਣ ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ |
ਪਿਛਲੀ ਖ਼ਬਰ ਮੇਹਲੀ ਗੇਟ ਇਲਾਕੇ 'ਚ ਬਣੇ ਕੂੜੇ ਦੇ ਡੰਪ ਨੇ ਲੋਕਾਂ ਦਾ ਜਿਊਣਾ ਕੀਤਾ ਮੁਸ਼ਕਿਲ ਅਗਲੀ ਖ਼ਬਰ ਨਸ਼ਾ ਤਸਕਰਾਂ ਦਾ ਪਿੱਛਾ ਕਰ ਰਹੀ ਪੁਲਿਸ 'ਤੇ ਫਾਈਰਿੰਗ-ਕਰਾਸ ਫਾਇਰਿੰਗ ਦੌਰਾਨ ਰਾਹਗੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।