25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸੀ.ਆਈ.ਏ. ਸਟਾਫ਼ ਤੇ ਸਿਟੀ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਨੌਜਵਾਨ ਗਿ੍ਫ਼ਤਾਰ

ਅਜੀਤ ਡੈਸਕ 16-05-2026
ਕਪੂਰਥਲਾ, 15 ਮਈ (ਅਮਰਜੀਤ ਸਿੰਘ ਸਡਾਨਾ)-ਥਾਣਾ ਸਿਟੀ ਦੇ ਸੀ.ਆਈ.ਏ. ਸਟਾਫ਼ ਦੀ ਟੀਮ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਇਨ੍ਹਾਂ ਦੇ ਕਬਜ਼ੇ ਵਿਚੋਂ 21 ਚੋਰੀ ਦੇ ਮੋਟਰਸਾਈਕਲ ਤੇ ਇਕ ਚੋਰੀ ਦੀ ਕਾਰ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਡੀ. ਹਰਿੰਦਰ ਸਿੰਘ ਗਿੱਲ ਤੇ ਡੀ.ਐੱਸ.ਪੀ. ਸਬ ਡਵੀਜ਼ਨ ਸ਼ੀਤਲ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਮੁਖੀ ਇੰਸਪੈਕਟਰ ਅਮਨਦੀਪ ਨਾਹਰ ਤੇ ਸੀ.ਆਈ.ਏ. ਇੰਚਾਰਜ ਰਮਨ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਇਹ ਵੱਡੀ ਬਰਾਮਦਗੀ ਕੀਤੀ ਹੈ | ਐੱਸ.ਪੀ. ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਦੇ ਏ.ਐੱਸ.ਆਈ. ਦਰਬਾਰਾ ਸਿੰਘ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਕਾਂਜਲੀ ਰੋਡ ਨੇੜੇ ਨਾਕਾਬੰਦੀ ਦੌਰਾਨ ਬਿਨਾਂ ਨੰਬਰੀ ਮੋਟਰਸਾਈਕਲ 'ਤੇ ਸਵਾਰ ਕਥਿਤ ਦੋਸ਼ੀ ਰਵੀ ਕੁਮਾਰ ਵਾਸੀ ਚੂਹੜਵਾਲ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਸ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕੀਤਾ ਗਿਆ ਤੇ ਪੁੱਛਗਿੱਛ ਦੌਰਾਨ ਉਸਦੀ ਨਿਸ਼ਾਨਦੇਹੀ 'ਤੇ ਪੁਲਿਸ ਟੀਮਾਂ ਨੇ ਕਾਂਜਲੀ ਰੋਡ ਨੇੜੇ ਛੁਪਾਕੇ ਰੱਖੇ ਹੋਏ 14 ਮੋਟਰਸਾਈਕਲ ਬਰਾਮਦ ਕੀਤੇ | ਜਿਨ੍ਹਾਂ ਵਿਚ 10 ਸਪਲੈਂਡਰ, ਦੋ ਡਿਸਕਵਰ ਤੇ ਦੋ ਪਲਟੀਨਾ ਮੋਟਰਸਾਈਕਲ ਸ਼ਾਮਲ ਹਨ ਤੇ ਉਸਦੇ ਕਬਜ਼ੇ ਵਿਚੋਂ ਇਕ ਮਰੂਤੀ ਕਾਰ ਵੀ ਬਰਾਮਦ ਕੀਤੀ ਗਈ ਹੈ ਜੋ ਕਿ ਉਸਨੇ ਅੰਮਿ੍ਤਸਰ ਦੇ ਨੇੜਲੇ ਇਲਾਕੇ ਤੋਂ ਚੋਰੀ ਕੀਤੀ ਸੀ | ਐੱਸ.ਪੀ.ਡੀ. ਨੇ ਦੱਸਿਆ ਕਿ ਦੂਸਰੇ ਮਾਮਲੇ ਵਿਚ ਪਿੰਦਰਜੀਤ ਸਿੰਘ ਵਾਸੀ ਪ੍ਰੀਤ ਨਗਰ ਵਲੋਂ ਸਿਟੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਕਿ ਉਸਦਾ ਮੋਟਰਸਾਈਕਲ ਚੋਰੀ ਹੋਇਆ ਹੈ ਜਿਸ 'ਤੇ ਥਾਣਾ ਸਿਟੀ ਵਿਖੇ ਕੇਸ ਦਰਜ ਕਰਨ ਉਪਰੰਤ ਕਥਿਤ ਦੋਸ਼ੀ ਰਾਜਵਿੰਦਰ ਸਿੰਘ ਉਰਫ ਰਾਜੂ ਵਾਸੀ ਪਿੰਡ ਬੂਟਾਂ ਨੂੰ ਕਾਬੂ ਕੀਤਾ ਗਿਆ ਤੇ ਉਸ ਪਾਸੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕਰਨ ਉਪਰੰਤ ਜਦੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 5 ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ | ਉਨ੍ਹਾਂ ਦੱਸਿਆ ਕਿ ਦੋਵਾਂ ਕਥਿਤ ਦੋਸ਼ੀਆਂ ਰਵੀ ਕੁਮਾਰ ਤੇ ਰਾਜਵਿੰਦਰ ਸਿੰਘ ਵਿਰੁੱਧ ਵੱਖ-ਵੱਖ ਥਾਣਿਆਂ ਵਿਚ ਕੇਸ ਦਰਜ ਕੀਤੇ ਗਏ ਹਨ | ਜਦਕਿ ਰਵੀ ਕੁਮਾਰ ਵਿਰੁੱਧ ਥਾਣਾ ਸਿਟੀ ਵਿਖੇ ਪਹਿਲਾਂ ਵੀ ਇਕ ਚੋਰੀ ਦਾ ਮਾਮਲਾ ਦਰਜ ਹੈ ਤੇ ਰਾਜਵਿੰਦਰ ਸਿੰਘ ਰਾਜੂ ਵਿਰੁੱਧ ਜਲੰਧਰ ਦੇ ਥਾਣਾ ਨੰਬਰ 8 ਸਮੇਤ ਥਾਣਾ ਸਿਟੀ ਤੇ ਥਾਣਾ ਸਿਟੀ ਕਪੂਰਥਲਾ ਵਿਖੇ ਵੀ ਚੋਰੀ ਦੇ ਤਿੰਨ ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਉਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ | ਇਸ ਮੌਕੇ ਐੱਸ.ਪੀ. ਹਰਿੰਦਰ ਸਿੰਘ ਗਿੱਲ ਦੇ ਨਾਲ ਡੀ.ਐੱਸ.ਪੀ. ਸਬ ਡਵੀਜ਼ਨ ਸ਼ੀਤਲ ਸਿੰਘ, ਥਾਣਾ ਸਿਟੀ ਮੁਖੀ ਅਮਨਦੀਪ ਨਾਹਰ ਤੇ ਸੀ.ਆਈ.ਏ. ਇੰਚਾਰਜ ਰਮਨ ਕੁਮਾਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਅਣਪਛਾਤੇ ਨੌਜਵਾਨ ਦੀ ਹੋਈ ਮੌਤ ਅਗਲੀ ਖ਼ਬਰ ਮੇਹਲੀ ਗੇਟ ਇਲਾਕੇ 'ਚ ਬਣੇ ਕੂੜੇ ਦੇ ਡੰਪ ਨੇ ਲੋਕਾਂ ਦਾ ਜਿਊਣਾ ਕੀਤਾ ਮੁਸ਼ਕਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।