26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਅਣਪਛਾਤੇ ਨੌਜਵਾਨ ਦੀ ਹੋਈ ਮੌਤ

ਅਜੀਤ ਡੈਸਕ 16-05-2026
ਕਪੂਰਥਲਾ, 15 ਮਈ (ਅਮਨਜੋਤ ਸਿੰਘ ਵਾਲੀਆ)-ਬੀਤੀ ਦੇਰ ਰਾਤ ਕਪੂਰਥਲਾ ਜਲੰਧਰ ਰੇਲਵੇ ਲਾਈਨਾਂ 'ਤੇ ਧਾਰੀਵਾਲ ਫਾਟਕ ਨੇੜੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਏਐਸਆਈ ਸ਼ਕੀਲ ਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਨੂੰ ਰੇਲਵੇ ਸਟੇਸ਼ਨ ਖੋਜੇਵਾਲ ਤੋਂ ਸੂਚਨਾ ਮਿਲੀ ਕਿ ਇੱਕ ਨੌਜਵਾਨ ਅਣਪਛਾਤੀ ਰੇਲ ਗੱਡੀ ਦੀ ਚਪੇਟ ਵਿਚ ਆ ਗਿਆ ਹੈ ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ | ਸੂਚਨਾ ਮਿਲਣ 'ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਦੀ ਸ਼ਨਾਖ਼ਤ ਲਈ ਆਸ ਪਾਸ ਦੇ ਇਲਾਕੇ ਵਿਚ ਪੁੱਛਗਿੱਛ ਕੀਤੀ, ਪਰ ਨੌਜਵਾਨ ਦੀ ਸ਼ਨਾਖ਼ਤ ਨਹੀਂ ਹੋ ਸਕੀ | ਮਿ੍ਤਕ ਨੌਜਵਾਨ ਨੇ ਗੁਲਾਬੀ ਰੰਗ ਦੀ ਟੀ-ਸ਼ਰਟ ਅਤੇ ਨੀਲੇ ਰੰਗ ਦੀ ਸਲੈਕਸ ਪਹਿਨੀ ਹੋਈ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਲਈ ਉਸ ਦੀ ਮਿ੍ਤਕ ਦੇਹ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ 72 ਘੰਟੇ ਵਾਸਤੇ ਰਖਵਾ ਦਿੱਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਗਿ੍ਫ਼ਤਾਰੀ ਨਾ ਹੋਣ ਦੇ ਰੋਸ ਵਜੋਂ ਮਿ੍ਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਲਗਾਇਆ ਧਰਨਾ ਅਗਲੀ ਖ਼ਬਰ ਸੀ.ਆਈ.ਏ. ਸਟਾਫ਼ ਤੇ ਸਿਟੀ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਨੌਜਵਾਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।