28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮਿਊਾਸਪਲ ਐਕਸ਼ਨ ਕਮੇਟੀ ਦੀ ਕੈਬਨਿਟ ਮੰਤਰੀਆਂ ਤੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ

ਅਜੀਤ ਡੈਸਕ 16-05-2026
ਕਪੂਰਥਲਾ, 15 ਮਈ (ਵਿਸ਼ੇਸ਼ ਪ੍ਰਤੀਨਿਧ)-ਨਗਰ ਨਿਗਮ ਤੇ ਨਗਰ ਕੌਂਸਲ ਦੇ ਮੁਲਾਜ਼ਮਾਂ ਦੀ ਪਿਛਲੇ 9 ਦਿਨਾਂ ਤੋਂ ਚੱਲ ਰਹੀ ਕੰਮ ਛੋੜ ਹੜਤਾਲ ਦੇ ਚੱਲਦਿਆਂ ਅੱਜ ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਦੀ ਇਕ ਮੀਟਿੰਗ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਤੇ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਤੇ ਹੋਰ ਉੱਚ ਅਧਿਕਾਰੀਆਂ ਨਾਲ ਚੰਡੀਗੜ੍ਹ ਵਿਚ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਐਕਸ਼ਨ ਕਮੇਟੀ ਦੇ ਆਗੂ ਤੇ ਨਗਰ ਪਾਲਿਕਾ ਕਰਮਚਾਰੀ ਸੰਗਠਨ ਦੇ ਪ੍ਰਧਾਨ ਗੋਪਾਲ ਥਾਪਰ ਨੇ ਦੱਸਿਆ ਕਿ ਮੀਟਿੰਗ ਵਿਚ ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਪੇਸ਼ ਕੀਤੀਆਂ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਵਿੱਤ ਮੰਤਰੀ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਵਲੋਂ ਐਕਸ਼ਨ ਕਮੇਟੀ ਦੇ ਆਗੂਆਂ ਨੂੰ ਕਿਹਾ ਗਿਆ ਕਿ ਉਹ ਉਨ੍ਹਾਂ ਦੀ ਹੱਕੀ ਮੰਗਾਂ 'ਤੇ ਯੋਗ ਕਰਵਾਈ ਕਰਨਗੇ | ਪਰੰਤੂ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਲੱਗੇ ਚੋਣ ਜ਼ਾਬਤੇ ਕਾਰਨ ਪੰਜਾਬ ਸਰਕਾਰ 29 ਮਈ ਤੱਕ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਸਬੰਧੀ ਕੋਈ ਐਲਾਨ ਨਹੀਂ ਕਰ ਸਕਦੀ, ਜਦਕਿ ਮਿਊਾਸਪਲ ਐਕਸ਼ਨ ਕਮੇਟੀ ਦੇ ਆਗੂਆਂ ਦਾ ਕਹਿਣਾ ਸੀ ਕਿ ਇਸ ਸਬੰਧੀ ਲਿਖਤੀ ਭਰੋਸਾ ਦਿਵਾਇਆ ਜਾਵੇ | ਗੋਪਾਲ ਥਾਪਰ ਨੇ ਦੱਸਿਆ ਕਿ ਮੀਟਿੰਗ ਵਿਚ ਕੋਈ ਲਿਖਤੀ ਭਰੋਸਾ ਨਾ ਦਿਵਾਏ ਜਾਣ ਤੋਂ ਬਾਅਦ ਐਕਸ਼ਨ ਕਮੇਟੀ ਵਲੋਂ 29 ਮਈ ਤੱਕ ਆਪਣੀ ਕੰਮ ਛੋੜ ਹੜਤਾਲ ਨਿਰੰਤਰ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ |
ਪਿਛਲੀ ਖ਼ਬਰ ਆਪ ਦੇ ਯੂਥ ਵਿੰਗ ਦੇ ਜ਼ਿਲ੍ਹੇ ਦੇ ਉਪ ਪ੍ਰਧਾਨ ਸੰਦੀਪ ਕੁਮਾਰ ਨੀਟਾ ਆਪ ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਸ਼ਾਮਲ <br/... ਅਗਲੀ ਖ਼ਬਰ ਰੇਲਵੇ ਡੀਪੂ ਨੂੰ ਜਾਂਦੀ ਸੜਕ ਵਿਚ ਪਏ ਟੋਇਆਂ ਕਾਰਨ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।