28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਆਪ ਦੇ ਯੂਥ ਵਿੰਗ ਦੇ ਜ਼ਿਲ੍ਹੇ ਦੇ ਉਪ ਪ੍ਰਧਾਨ ਸੰਦੀਪ ਕੁਮਾਰ ਨੀਟਾ ਆਪ ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਸ਼ਾਮਲ <br/>

ਅਜੀਤ ਡੈਸਕ 16-05-2026
ਕਪੂਰਥਲਾ, 15 ਮਈ (ਅਮਰਜੀਤ ਕੋਮਲ)-ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਉਪ ਪ੍ਰਧਾਨ ਸੰਦੀਪ ਕੁਮਾਰ ਨੀਟੂ ਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਨੇਹਾ ਨੇ ਅੱਜ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਦੇ ਸੀਨੀਅਰ ਆਗੂ ਤੇ ਮੈਂਬਰ ਪਾਰਲੀਮੈਂਟ ਸੁਸ਼ੀਲ ਰਿੰਕੂ ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਇਸ ਸਬੰਧੀ ਹੋਏ ਇਕ ਸੰਖੇਪ ਜਿਹੇ ਸਮਾਗਮ ਵਿਚ ਸੁਸ਼ੀਲ ਰਿੰਕੂ, ਰਣਜੀਤ ਸਿੰਘ ਖੋਜੇਵਾਲ ਤੇ ਸੀਨੀਅਰ ਭਾਜਪਾ ਆਗੂ ਪ੍ਰਸ਼ੋਤਮ ਪਾਸੀ ਨੇ ਸੰਦੀਪ ਕੁਮਾਰ ਨੀਟਾ ਨੂੰ ਸਨਮਾਨਿਤ ਕੀਤਾ ਤੇ ਮੌਕੇ 'ਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਨੇਹਾ ਨੂੰ ਨਿਗਮ ਦੇ ਵਾਰਡ ਨੰਬਰ 2 ਤੋਂ ਚੋਣ ਲੜਾਉਣ ਦਾ ਐਲਾਨ ਕੀਤਾ | ਦੋਵਾਂ ਆਗੂਆਂ ਨੇ ਕਿਹਾ ਕਿ ਭਾਜਪਾ ਨਗਰ ਨਿਗਮ ਦੇ 50 ਵਾਰਡਾਂ ਵਿਚ ਆਪਣੇ ਦਮ 'ਤੇ ਚੋਣ ਲੜੇਗੀ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਨਗਰ ਨਿਗਮ ਦੀ ਚੋਣ ਵਿਚ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਗਈ ਹੈ | ਇਸ ਮੌਕੇ ਬੋਲਦਿਆਂ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਉਹ ਚੋਣ ਦੌਰਾਨ ਕੇਂਦਰ ਸਰਕਾਰ ਦੀਆਂ ਲੋਕ ਭਲਾਈਆਂ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ | ਉਨ੍ਹਾਂ ਕਿਹਾ ਕਿ ਚੋਣ ਸਬੰਧੀ ਪ੍ਰਚਾਰ ਤੇਜ਼ ਕਰਨ ਲਈ ਬੂਥ ਪੱਧਰ ਦੀਆਂ ਟੀਮਾਂ ਬਣਾਕੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਭਾਜਪਾ ਨਗਰ ਨਿਗਮ ਦੀ ਚੋਣ ਇੱਕਜੁੱਟ ਹੋ ਕੇ ਪੂਰੇ ਉਤਸ਼ਾਹ ਨਾਲ ਲੜੇਗੀ ਤੇ ਹਰੇਕ ਵਾਰਡ ਵਿਚ ਭਾਜਪਾ ਵਰਕਰ ਘਰ-ਘਰ ਜਾ ਕੇ ਸੰਪਰਕ ਕਰਨਗੇ ਤਾਂ ਜੋ ਪਾਰਟੀ ਦੇ ਉਮੀਦਵਾਰਾਂ ਨੂੰ ਸ਼ਾਨਦਾਰ ਜਿੱਤ ਦਿਵਾਈ ਜਾ ਸਕੇ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਸ਼ਾਮ ਸੁੰਦਰ ਅਗਰਵਾਲ, ਯਸ਼ ਮਹਾਜਨ, ਕਪੂਰ ਚੰਦ ਥਾਪਰ, ਐਡਵੋਕੇਟ ਚੰਦਰ ਸ਼ੇਖਰ, ਚੇਤਨ ਸੂਰੀ, ਕਮਲ ਪ੍ਰਭਾਕਰ, ਸੰਨੀ ਬੈਂਸ, ਜਗਦੀਸ਼ ਸ਼ਰਮਾ, ਨਿਰਮਲ ਨਾਹਰ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ 'ਆਪ' ਦੇ ਉਮੀਦਵਾਰ ਦਿਨੇਸ਼ ਧੀਰ ਨੇ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ ਅਗਲੀ ਖ਼ਬਰ ਮਿਊਾਸਪਲ ਐਕਸ਼ਨ ਕਮੇਟੀ ਦੀ ਕੈਬਨਿਟ ਮੰਤਰੀਆਂ ਤੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।