29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ. ਦਾ 12ਵੀਂ ਜਮਾਤ ਦਾ ਨਤੀਜਾ ਰਿਹਾ 100 ਪ੍ਰਤੀਸ਼ਤ

ਅਜੀਤ ਡੈਸਕ 16-05-2026
ਕਪੂਰਥਲਾ, 15 ਮਈ (ਵਿ.ਪ੍ਰ.)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਦਾ ਸੀ.ਬੀ.ਐੱਸ.ਈ. ਵਲੋਂ ਐਲਾਨਿਆ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਦੱਸਿਆ ਕਿ 12ਵੀਂ ਜਮਾਤ ਦੀ ਵਿਦਿਆਰਥਣ ਪ੍ਰਭਲੀਨ ਕੌਰ ਨੇ 94 ਪ੍ਰਤੀਸ਼ਤ, ਸਾਹਿਲਪ੍ਰੀਤ ਸਿੰਘ ਨੇ 93.2 ਪ੍ਰਤੀਸ਼ਤ, ਗੁਰਲੀਨ ਕੌਰ ਨੇ 92.8 ਪ੍ਰਤੀਸ਼ਤ ਤੇ ਮਹਿਕਦੀਪ ਕੌਰ ਨੇ 92 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ | ਪ੍ਰਭਲੀਨ ਕੌਰ ਨੇ ਪੰਜਾਬੀ ਵਿਸ਼ੇ ਵਿਚੋਂ 100 ਅੰਕ ਲਏ | ਇੰਜ. ਹਰਨਿਆਮਤ ਕੌਰ ਨੇ ਦੱਸਿਆ ਕਿ 4 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ, 8 ਨੇ 80 ਪ੍ਰਤੀਸ਼ਤ ਤੋਂ ਵੱਧ ਤੇ 16 ਵਿਦਿਆਰਥੀਆਂ ਨੇ 70 ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸੇ ਦੌਰਾਨ ਹੀ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ, ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਤੇ ਪਿ੍ੰਸੀਪਲ ਡਿੰਪਲ ਸ਼ਰਮਾ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ100 ਪ੍ਰਤੀਸ਼ਤ ਅਗਲੀ ਖ਼ਬਰ ਕੋਸ਼ਿਸ਼ ਖ਼ੂਨਦਾਨ ਸੰਸਥਾ ਰੇਲ ਕੋਚ ਫ਼ੈਕਟਰੀ ਵਲੋਂ ਖ਼ੂਨਦਾਨ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।