29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ100 ਪ੍ਰਤੀਸ਼ਤ

ਅਜੀਤ ਡੈਸਕ 16-05-2026
ਕਪੂਰਥਲਾ, 15 ਮਈ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਦਾ ਸੀ.ਬੀ.ਐਸ.ਈ. ਵਲੋਂ ਐਲਾਨਿਆ 12ਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਦੀ ਪਿ੍ੰਸੀਪਲ ਸੁਮਨਜੀਤ ਕੌਰ ਵਾਲੀਆ ਨੇ ਦੱਸਿਆ ਕਿ 12ਵੀਂ ਜਮਾਤ ਦੀ ਕਾਮਰਸ ਗਰੁੱਪ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ 96 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਵਿਚੋਂ ਪਹਿਲਾ, ਸਾਇੰਸ ਗਰੁੱਪ ਦੀ ਵਿਦਿਆਰਥਣ ਨਮਨ ਨਰੂਲਾ ਨੇ 93.6 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜਾ, ਜਦਕਿ ਕਾਮਰਸ ਗਰੁੱਪ ਦੇ ਵਿਦਿਆਰਥੀ ਪੂਰਵਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਆਰਟਸ ਗਰੁੱਪ ਵਿਚ ਜਸਮੀਤ ਸਿੰਘ ਨੇ 90 ਪ੍ਰਤੀਸ਼ਤ ਅੰਕ ਹਾਸਲ ਕੀਤੇ | ਪਿ੍ੰਸੀਪਲ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਅਰੂਸੀ ਨੇ ਬਾਇਓਲੋਜੀ ਵਿਚੋਂ 90, ਬੀਰ ਪੁਨੀਤ ਨੇ ਪੇਂਟਿੰਗ ਵਿਸ਼ੇ ਵਿਚੋਂ 99 ਅੰਕ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸੇ ਤਰ੍ਹਾਂ ਪੇਂਟਿੰਗ ਵਿਸ਼ੇ ਵਿਚ 21 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਦੇ ਮੈਂਬਰ ਇੰਚਾਰਜ ਅਮਰੀਕ ਸਿੰਘ ਚਾਵਲਾ, ਜਗਜੀਤ ਸਿੰਘ ਗਾਬਾ, ਜਗਜੀਤ ਸਿੰਘ ਉੱਪਲ, ਹਿੰਮਤ ਸਿੰਘ ਤੇ ਪਿ੍ੰਸੀਪਲ ਸੁਮਨਜੀਤ ਕੌਰ ਵਾਲੀਆ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ |
ਪਿਛਲੀ ਖ਼ਬਰ ਅੰਤਰ ਕਾਲਜ ਲੇਖ ਲਿਖਣ ਦੇ ਮੁਕਾਬਲੇ ਵਿਚ ਫੱਤੂਢੀਂਗਾ ਕਾਲਜ ਦੀ ਗਗਨਦੀਪ ਕੌਰ ਤੀਜੇ ਸਥਾਨ 'ਤੇ ਰਹੀ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ. ਦਾ 12ਵੀਂ ਜਮਾਤ ਦਾ ਨਤੀਜਾ ਰਿਹਾ 100 ਪ੍ਰਤੀਸ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।