29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਅੰਤਰ ਕਾਲਜ ਲੇਖ ਲਿਖਣ ਦੇ ਮੁਕਾਬਲੇ ਵਿਚ ਫੱਤੂਢੀਂਗਾ ਕਾਲਜ ਦੀ ਗਗਨਦੀਪ ਕੌਰ ਤੀਜੇ ਸਥਾਨ 'ਤੇ ਰਹੀ

ਅਜੀਤ ਡੈਸਕ 16-05-2026
ਕਪੂਰਥਲਾ, 15 ਮਈ (ਵਿ.ਪ੍ਰ.)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਸਟੂਡੈਂਟ ਵੈੱਲਫੇਅਰ ਦਫ਼ਤਰ ਵਲੋਂ ਸ੍ਰੀ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਅੰਤਰ ਕਾਲਜ ਲੇਖ ਲਿਖਣ ਦੇ ਮੁਕਾਬਲੇ ਵਿਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੀ ਹੋਣਹਾਰ ਵਿਦਿਆਰਥਣ ਗਗਨਦੀਪ ਕੌਰ ਬੀ.ਸੀ.ਏ. ਸਮੈਸਟਰ ਦੂਜਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਯੂਨੀਵਰਸਿਟੀ ਕੈਂਪਸ ਵਿਚ ਕਰਵਾਏ ਗਏ ਇਸ ਮੁਕਾਬਲੇ ਵਿਚ ਗਗਨਦੀਪ ਕੌਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਨੇ ਯਾਦਗਾਰੀ ਚਿੰਨ੍ਹ ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਗਗਨਦੀਪ ਕੌਰ ਦੀ ਇਸ ਉਪਲਬਧੀ ਤੇ ਮਾਣ ਪ੍ਰਗਟ ਕੀਤਾ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਬੌਧਿਕ ਤੇ ਰਚਨਾਤਮਿਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਦਾ ਰਹੇਗਾ ਤਾਂ ਜੋ ਉਹ ਭਵਿੱਖ ਵਿਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੋਸ਼ਨ ਕਰਨ |
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਬੀ.ਏ. ਤੇ ਬੀ.ਸੀ.ਏ. ਪੰਜਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ100 ਪ੍ਰਤੀਸ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।