29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਪੰਜਵੇਂ ਦਿਨ ਵੀ ਜਾਰੀ ਰਹੀ <br/>

ਅਜੀਤ ਡੈਸਕ 16-05-2026
ਫਗਵਾੜਾ, 15 ਮਈ (ਹਰਜੋਤ ਸਿੰਘ ਚਾਨਾ)-ਸਫ਼ਾਈ ਕਰਮਚਾਰੀ ਯੂਨੀਅਨ ਫਗਵਾੜਾ ਵਲੋਂ ਚੱਲ ਰਹੀ ਅਣਮਿਥੇ ਸਮੇਂ ਦੀ ਹੜਤਾਲ ਪੰਜਵੇਂ ਲਗਾਤਾਰ ਦਿਨ ਵੀ ਜਾਰੀ ਰਹੀ | ਇਸ ਮੌਕੇ ਸਫ਼ਾਈ ਕਰਮੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਜਲਦ ਤੋਂ ਜਲਦ ਮੰਗਾਂ ਮੰਨਣ ਦੀ ਮੰਗ ਕੀਤੀ | ਉਨ੍ਹਾਂ ਠੇਕੇ 'ਤੇ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਤੁਰੰਤ ਮਨਜ਼ੂਰ ਕਰਨ ਦੀ ਮੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਪਿਛਲੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਤੋਂ ਖ਼ਫ਼ਾ ਹੋ ਕੇ ਉਨ੍ਹਾਂ ਨੂੰ ਸੰਘਰਸ਼ ਕਰਨਾ ਪਿਆ ਹੈ ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ 'ਚ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸੰਘਰਸ਼ ਹੋਰ ਤਿੱਖਾ ਕਰਨਗੇ | ਇਸ ਮੌਕੇ ਧਰਮਵੀਰ ਸੇਠੀ ਸਮੇਤ ਕਈ ਆਗੂ ਸ਼ਾਮਿਲ ਸਨ | ਦੂਸਰੇ ਪਾਸੇ ਹੜਤਾਲ ਕਾਰਨ ਸ਼ਹਿਰ 'ਚ ਕੂੜੇ ਦੇ ਵੱਡੇ ਢੇਰ ਲੱਗ ਗਏ ਹਨ ਤੇ ਬਾਜ਼ਾਰਾਂ 'ਚ ਕੂੜਾ ਖਿੱਲਰਿਆ ਪਿਆ ਹੈ ਜਿਸ ਕਾਰਨ ਲੋਕ ਕਾਫ਼ੀ ਪ੍ਰੇਸ਼ਾਨ ਹਨ ਤੇ ਲੋਕਾਂ ਦੀ ਮੰਗ ਹੈ ਕਿ ਇਸ ਮਸਲੇ ਦਾ ਜਲਦ ਕੀਤਾ ਜਾਵੇ |


ਪਿਛਲੀ ਖ਼ਬਰ ਦਵਾਈਆਂ ਦੀ ਆਨਲਾਈਨ ਵਿੱਕਰੀ ਦੇ ਵਿਰੋਧ 'ਚ ਕੈਮਿਸਟਾਂ ਦੀ ਹੜਤਾਲ 20 ਨੂੰ <br/> ਅਗਲੀ ਖ਼ਬਰ ਰਾਧਾ ਕਿਸ਼ਨ ਕੁੰਜ ਸਦਾਨੰਦ ਆਸ਼ਰਮ (ਸਵਾਮੀਆਂ ਦੀ ਕੁਟੀਆ) ਵਿਖੇ 34ਵੇਂ ਸਾਲਾਨਾ ਭੰਡਾਰੇ ਤੇ 8 ਰੋਜ਼ਾ ਧਾਰਮਿਕ ਸਮਾਗਮ ਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।