27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪ੍ਰੀਤਾ ਲੀ ਲੈਸਨ ਸਕੂਲ ਦੇ ਨਵੀਂ ਚੁਣੀ ਗਈ ਵਿਦਿਆਰਥੀ ਕੌਂਸਲ ਦੇ ਮੈਂਬਰਾਂ ਦੀ ਤਾਜਪੋਸ਼ੀ ਸਬੰਧੀ ਸਮਾਗਮ

ਅਜੀਤ ਡੈਸਕ 16-05-2026
ਕਪੂਰਥਲਾ, 15 ਮਈ (ਵਿਸ਼ੇਸ਼ ਪ੍ਰਤੀਨਿਧ)-ਪ੍ਰੀਤਾ ਲੀ ਲੈਸਨ ਸਕੂਲ ਕਪੂਰਥਲਾ ਦੀ ਨਵੀਂ ਚੁਣੀ ਗਈ ਵਿਦਿਆਰਥੀ ਕੌਂਸਲ ਦੇ ਮੈਂਬਰਾਂ ਦੀ ਤਾਜਪੋਸ਼ੀ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲ ਦੀ ਮੈਨੇਜਿੰਗ ਡਾਇਰੈਕਟਰ ਡੌਲੀ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ ਦੇ ਆਰੰਭ ਵਿਚ ਸਕੂਲ ਦੀ ਪਿ੍ੰਸੀਪਲ ਮੀਨਾਕਸ਼ੀ ਸਿਆਲ ਨੇ ਮੈਨੇਜਿੰਗ ਡਾਇਰੈਕਟਰ ਤੇ ਹੋਰ ਮਹਿਮਾਨਾਂ ਨੂੰ ਜੀ ਆਇਆਂ ਕਿਹਾ | ਬਾਅਦ ਵਿਚ ਵਿਦਿਆਰਥੀ ਕੌਂਸਲ ਦੇ ਮੈਂਬਰਾਂ ਨੂੰ ਡੌਲੀ ਸਿੰਘ ਨੇ ਬੈਜ ਲਗਾਕੇ ਤੇ ਸੈਸ ਪਹਿਣਾਕੇ ਸਨਮਾਨਿਤ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਵਿਦਿਆਰਥੀ ਕੌਂਸਲ ਦੇ ਮੈਂਬਰਾਂ ਨੂੰ ਅਨੁਸ਼ਾਸਨ ਵਿਚ ਰਹਿ ਕੇ ਆਪਣੇ ਫ਼ਰਜ ਨਿਭਾਉਣ ਲਈ ਪ੍ਰੇਰਿਤ ਕੀਤਾ | ਬਾਅਦ ਵਿਚ ਕੌਂਸਲ ਦੇ ਮੈਂਬਰਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣ ਦੀ ਸਹੁੰ ਵੀ ਚੁਕਾਈ ਗਈ | ਸਕੂਲ ਦੀ ਹੈੱਡ ਗਰਲ ਤੇ ਹੈੱਡ ਬੁਆਏ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ | ਸਮਾਗਮ ਵਿਚ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ |
ਪਿਛਲੀ ਖ਼ਬਰ 'ਆਪ' ਦਾ ਮੈਂਬਰ ਪੰਚਾਇਤ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਅਗਲੀ ਖ਼ਬਰ ਸਵਰਗੀ ਲਾਲਾ ਚਰਨ ਦਾਸ ਮਨਚੰਦਾ ਨਮਿਤ ਅੰਤਿਮ ਅਰਦਾਸ 17 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।