ਭੁਲੱਥ, 17 ਮਈ (ਮੇਹਰ ਚੰਦ ਸਿੱਧੂ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਲਾਮਬੰਦ ਕਰਨ ਲਈ ਘਰ ਘਰ ਪਹੁੰਚ ਕੇ ਕੀਤੀਆਂ ਜਾਣਗੀਆਂ | ਇਹ ਪ੍ਰਗਟਾਵਾ ਸਾਬਕਾ ਪ੍ਰਧਾਨ ਐਸਜੀਪੀਸੀ ਤੇ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਾਬਕਾ ਪ੍ਰਧਾਨ ਨਗਰ ਪੰਚਾਇਤ ਭੁਲੱਥ ਬੀਬੀ ਜਸਪਾਲ ਕੌਰ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਕਰਨ ਹਿਤ ਸਿਆਸੀ ਸਰਗਰਮੀਆਂ ਤੇਜ਼ ਕਰਦੇ ਹੋਏ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਰਾਜਨੀਤਿਕ ਖੇਤਰ ਅੰਦਰ ਔਰਤਾਂ ਵੀ ਮਰਦਾਂ ਦੇ ਬਰਾਬਰ ਦੀਆਂ ਹੱਕਦਾਰ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਚੱਲਦਿਆਂ ਲੋਕ ਇਸ ਸਰਕਾਰ ਤੋਂ ਤੰਗ ਆ ਚੁੱਕੇ ਹਨ ਕਿਉਂਕਿ ਆਮ ਲੋਕਾਂ ਦੇ ਸਮਾਜਿਕ ਹਾਲਾਤ ਦਿਨ ਪ੍ਰਤੀ ਦਿਨ ਗਿਰਾਵਟ ਵੱਲ ਜਾ ਰਹੇ ਹਨ, ਸਮਾਜ ਅੰਦਰ ਵੱਧ ਰਹੇ ਨਸ਼ੇ, ਗੈਂਗਸਟਰਵਾਦ, ਫਿਰੋਤੀ ਦੀਆਂ ਘਟਨਾਵਾਂ ਨੇ ਆਮ ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਜਿਸ ਕਰਕੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਲੋਕਾਂ ਨੂੰ ਇਨਸਾਫ਼ ਮਿਲਦਾ ਸੀ ਤੇ ਆਮ ਨਾਗਰਿਕਾਂ ਦੀ ਬਿਹਤਰੀ ਲਈ ਚੰਗੇ ਤੇ ਠੋਸ ਉਪਰਾਲੇ ਕੀਤੇ ਗਏ ਸਨ | ਜਿਸ ਕਰਕੇ ਲੋਕ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਤਾਂ ਕਿ ਲੋਕਾਂ ਨੂੰ ਰਾਹਤ ਮਿਲ ਸਕੇ | ਇਸ ਮੌਕੇ ਯੁਵਰਾਜ ਭੁਪਿੰਦਰ ਸਿੰਘ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਐਡਵੋਕੇਟ ਕੁਲਵੰਤ ਸਿੰਘ ਸਹਿਗਲ ਪ੍ਰਧਾਨ ਬਾਰ ਐਸੋਸੀਏਸ਼ਨ ਭੁਲੱਥ , ਸਾਬਕਾ ਪ੍ਰਧਾਨ ਜੋਗਿੰਦਰ ਪਾਲ ਮਰਵਾਹਾ ਨਗਰ ਪੰਚਾਇਤ ਭੁਲੱਥ, ਸਾਬਕਾ ਪ੍ਰਧਾਨ ਜਸਪਾਲ ਕੌਰ ਨਗਰ ਪੰਚਾਇਤ ਭੁਲੱਥ, ਸੁਖਵਿੰਦਰ ਵਧਾਵਨ ਸਾਬਕਾ ਕੌਂਸਲਰ, ਬਾਬਾ ਜਸਵੀਰ ਸਿੰਘ, ਰਜਿੰਦਰ ਸਿੰਘ ਲਾਡੀ ਸਾਬਕਾ ਪ੍ਰਧਾਨ ਨਗਰ ਪੰਚਾਇਤ ਬੇਗੋਵਾਲ, ਅਕਾਲੀ ਆਗੂ ਨਿਰਮਲ ਸਿੰਘ ਢਿੱਲੋਂ, ਭੁਪਿੰਦਰ ਸਿੰਘ ਖੁਰਾਣਾ, ਰਾਹੁਲ ਵਧਾਵਨ, ਜਸਵੰਤ ਸਿੰਘ ਬਾਜਵਾ, ਭੁਪਿੰਦਰ ਸਿੰਘ ਅਰੋੜਾ, ਪ੍ਰੀਤਨਾਮ ਸਿੰਘ ਸਹਿਗਲ, ਮਹਿੰਦਰ ਪਾਲ ਸਿੰਘ , ਸੁਰਿੰਦਰ ਪਾਲ ਸਿੰਘ ਪੱਪੂ, ਬੀਬੀ ਹਰਬੰਸ ਕੌਰ ਤੇ ਹੋਰ ਬਹੁਤ ਸਾਰੇ ਵਰਕਰ ਹਾਜ਼ਰ ਸਨ |