27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਅਣਪਛਾਤੀ ਲਾਸ਼ ਮਿਲੀ

ਅਜੀਤ ਡੈਸਕ 18-05-2026
ਢਿਲਵਾਂ, 17 ਮਈ (ਗੋਬਿੰਦ ਸੁਖੀਜਾ)-ਢਿਲਵਾਂ ਪੁਲਿਸ ਨੂੰ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ | ਐਡੀਸ਼ਨਲ ਐੱਸ.ਐਚ.ਓ. ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ 11 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਇੱਕ ਵਿਅਕਤੀ ਦੀ ਲਾਸ਼ ਮਿਆਣੀ ਬਾਕਰਪੁਰ ਪਈ ਹੈ ਤਾਂ ਉਹ ਤੁਰੰਤ ਹੀ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਉਕਤ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਦੀ ਪਹਿਚਾਣ ਬਾਰੇ ਲੋਕਾਂ ਕੋਲੋਂ ਪੁੱਛਿਆ | ਪਰ ਕੋਈ ਜਾਣਕਾਰੀ ਨਹੀਂ ਮਿਲੀ, ਉਨ੍ਹਾਂ ਦੱਸਿਆ ਕਿ ਵਿਅਕਤੀ ਦੀ ਉਮਰ ਕਰੀਬ 40 ਸਾਲ ਹੈ, ਕੋਈ ਵੀ ਕੱਪੜਾ ਉਹਦੇ ਸਰੀਰ ਤੇ ਨਹੀਂ ਸੀ, ਪੁਲਿਸ ਨੇ ਉਸ ਵਿਅਕਤੀ ਦੀ ਪਹਿਚਾਣ ਲਈ ਲਾਸ਼ ਨੂੰ ਕਪੂਰਥਲਾ ਹਸਪਤਾਲ ਮੋਰਚਰੀ 72 ਘੰਟੇ ਰਖਵਾ ਦਿੱਤਾ ਹੈ |
ਪਿਛਲੀ ਖ਼ਬਰ ਈਸਟਵੁੱਡ ਆਏ ਪਰਿਵਾਰ ਦੀ ਗੱਡੀ ਚੋਰੀ, ਪੁਲਿਸ ਵਲੋਂ ਕੇਸ ਦਰਜ ਅਗਲੀ ਖ਼ਬਰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।