27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਪਾਰਟੀ ਦੀਆਂ ਨੀਤੀਆਂ ਘਰ'ਘਰ ਪਹੁੰਚਾ ਰਹੇ ਹਨ-ਬਬਲਾ, ਖਾਨੋਵਾਲ

ਅਜੀਤ ਡੈਸਕ 18-05-2026
ਕਪੂਰਥਲਾ, 17 ਮਈ (ਵਿਸ਼ੇਸ਼ ਪ੍ਰਤੀਨਿਧ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਮੁਹਿੰਮ ਚਲਾਈ ਜਾ ਰਹੀ ਹੈ ਤੇ ਪਾਰਟੀ ਦੇ ਹਰੇਕ ਪੱਧਰ ਦੇ ਆਗੂ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾ ਕੇ ਹਰ ਵਰਗ ਦੇ ਲੋਕਾਂ ਨੂੰ ਪਾਰਟੀ ਨਾਲ ਜੋੜ ਰਹੇ ਹਨ | ਇਹ ਗੱਲ ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਜੈ ਬਬਲਾ ਤੇ ਦਿਹਾਤੀ ਦੇ ਪ੍ਰਧਾਨ ਹਰਜਿੰਦਰ ਸਿੰਘ ਖਾਨੋਵਾਲ ਨੇ ਇਕ ਬਿਆਨ ਵਿਚ ਕਹੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਹਰੇਕ ਵਰਗ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ ਤੇ ਆਪਣੇ ਚਾਰ ਵਰਿ੍ਹਆਂ ਦੇ ਰਾਜ ਦੌਰਾਨ ਵੀ ਸਰਕਾਰ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਵਿਚ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਅਮਨ ਕਾਨੂੰਨ ਦੀ ਸਥਿਤੀ ਦਾ ਸਵਾਲ ਹੈ, ਪੰਜਾਬ ਵਿਚ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ, ਕਿਉਂਕਿ ਆਏ ਦਿਨ ਕਤਲ, ਲੁੱਟ ਖੋਹ ਤੇ ਫਿਰੌਤੀ ਲੈਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਤੇ ਰਾਜ ਵਿਚ ਨਸ਼ਿਆਂ ਦੇ ਰੁਝਾਨ ਵਿਚ ਪਹਿਲਾਂ ਨਾਲੋਂ ਵਾਧਾ ਹੋਇਆ ਹੈ ਤੇ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਲੋਂ ਗੈਂਗਸਟਰਾਂ ਵਿਰੁੱਧ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਕਾਰਨ ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਵੱਧ ਰਹੇ ਹਨ ਤੇ ਰਾਜ ਦੇ ਲੋਕ ਆਪਣੇ ਆਪ ਨੂੰ ਅਣਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਰਾਜ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਬਹਾਲ ਕਰਨ ਲਈ ਠੋਸ ਕਦਮ ਚੁੱਕੇ |
ਪਿਛਲੀ ਖ਼ਬਰ ਨਗਰ ਨਿਗਮ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਲੱਗੇ ਕੂੜੇ ਦੇ ਢੇਰ ਵੱਡੇ ਹੋਏ ਅਗਲੀ ਖ਼ਬਰ ਈਸਟਵੁੱਡ ਆਏ ਪਰਿਵਾਰ ਦੀ ਗੱਡੀ ਚੋਰੀ, ਪੁਲਿਸ ਵਲੋਂ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।