29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਫਗਵਾੜਾ 'ਚ ਥਾਂ-ਥਾਂ ਲੱਗੇ ਕੂੜੇ ਦੇ ਢੇਰ, ਨਿਗਮ ਨੇ ਧਾਰੀ ਚੁੱਪੀ

ਅਜੀਤ ਡੈਸਕ 18-05-2026

ਫਗਵਾੜਾ, 17 ਮਈ (ਹਰਜੋਤ ਸਿੰਘ ਚਾਨਾ)-ਸ਼ਹਿਰ 'ਚ ਥਾਂ-ਥਾਂ ਕੂੜੇ ਦੇ ਢੇਰ ਲੱਗੇ ਹੋਏ ਹਨ ਜਿਸ ਕਾਰਨ ਲੋਕਾਂ ਨੂੰ ਨਰਕ ਦੀ ਜ਼ਿੰਦਗੀ ਜੀਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਪਰ ਫਗਵਾੜਾ ਪ੍ਰਸ਼ਾਸਨ ਇਸ ਤੋਂ ਪੂਰੀ ਤਰ੍ਹਾਂ ਅਣਜਾਣ ਹੈ | ਨਗਰ ਨਿਗਮ ਪ੍ਰਸ਼ਾਸਨ ਵਲੋਂ ਇਸ ਲਈ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਬਿਮਾਰੀ ਫ਼ੈਲਣ ਦਾ ਖਤਰਾ ਬਣ ਰਿਹਾ | ਸਮਾਜ ਸੇਵੀ ਸੰਸਥਾ ਲਾਈਟ ਫਾਰ ਲਾਈਵਜ਼ ਦੀ ਪ੍ਰਧਾਨ ਅਨੂ ਸ਼ਰਮਾ ਨੇ ਕਿਹਾ ਕਿ ਮੇਹਲੀ ਗੇਟ ਇਲਾਕੇ 'ਚ ਅਰੋੜਿਆਂ ਤਲਾਅ ਨੇੜੇ ਸ਼੍ਰੀ ਕਿ੍ਸ਼ਨ ਗਊਸ਼ਾਲਾ ਦੇ ਬਾਹਰ ਲੱਗੇ ਕੂੜੇ ਦੇ ਡੰਪ ਨੂੰ ਹਟਾਉਣ ਲਈ ਸਰਕਾਰ ਨੂੰ ਵਾਰ-ਵਾਰ ਬੇਨਤੀ ਕੀਤੀ ਹੈ, ਪਰ ਸਰਕਾਰ ਕੋਈ ਕਾਰਵਾਈ ਨਹੀਂ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਹਿੱਸਿਆਂ ਵਿਚ ਖੁੱਲ੍ਹੇ ਕੂੜੇ ਦੇ ਡੰਪ ਜੀਵਨ ਨੂੰ ਮੁਸ਼ਕਿਲ ਬਣਾ ਰਹੇ ਹਨ | ਉਨ੍ਹਾਂ ਦੱਸਿਆ ਕਿ ਮੇਹਲੀ ਗੇਟ ਖੇਤਰ ਤੋਂ ਇਲਾਵਾ, ਸਕੂਲ ਆਫ਼ ਐਮੀਨੈਂਸ, ਅਰਬਨ ਅਸਟੇਟ, ਹੁਸ਼ਿਆਰਪੁਰ ਰੋਡ, ਮਾਲ ਗੁਦਾਮ ਰੋਡ, ਪਲਾਹੀ ਰੋਡ, ਸਬਜ਼ੀ ਮੰਡੀ, ਗੋਬਿੰਦਪੁਰਾ ਤੇ ਕਈ ਹੋਰ ਥਾਵਾਂ 'ਤੇ ਖੁੱਲ੍ਹੇ ਕੂੜੇ ਦੇ ਡੰਪਾਂ ਤੋਂ ਕੂੜਾ ਇਕੱਠਾ ਨਹੀਂ ਕੀਤਾ ਜਾ ਰਿਹਾ ਹੈ ਤੇ ਕੂੜਾ ਹੁਣ ਸੜਕਾਂ 'ਤੇ ਫੈਲ ਗਿਆ ਹੈ ਜਿਸ ਨਾਲ ਬਿਮਾਰੀ ਫ਼ੈਲਣ ਦਾ ਖ਼ਤਰਾ ਪੈਦਾ ਹੋ ਗਿਆ ਹੈ ਤੇ ਪੈਦਲ ਚੱਲਣ ਵਾਲਿਆਂ ਨੂੰ ਹੋਰ ਵੀ ਸਮੱਸਿਆ ਹੈ | ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਦੇ ਨੇੜੇ ਡੰਪ ਨਾ ਸਿਰਫ਼ ਵਿਦਿਆਰਥੀਆਂ ਦੀ ਸਿਹਤ ਲਈ ਖ਼ਤਰਾ ਪੈਦਾ ਕਰਦਾ ਹੈ, ਸਗੋਂ ਇਲਾਕੇ ਵਿਚੋਂ ਲੰਘਣ ਵਾਲੇ ਲੋਕਾਂ ਲਈ ਵੀ ਇੱਕ ਵੱਡੀ ਸਮੱਸਿਆ ਪੈਦਾ ਕਰਦਾ ਹੈ | ਇਸ ਦਾ ਸਕੂਲੀ ਬੱਚਿਆਂ 'ਤੇ ਮਾਨਸਿਕ ਤੇ ਸਰੀਰਕ ਪ੍ਰਭਾਵ ਪੈ ਰਿਹਾ ਹੈ | ਇਸ ਦੌਰਾਨ ਅਰਬਨ ਅਸਟੇਟ 'ਚ ਸਥਿਤ ਕੂੜਾ ਡੰਪ ਬਾਹੜਾ ਹਸਪਤਾਲ ਦੇ ਬਿਲਕੁਲ ਨਾਲ ਸਥਿਤ ਹੈ ਤੇ ਇੱਥੇ ਵੀ ਸਰਕਾਰ ਕੂੜਾ ਨਾ ਹਟਾ ਕੇ ਲੋਕਾਂ 'ਚ ਬਿਮਾਰੀਆਂ ਫੈਲਾ ਰਹੀ ਹੈ | ਆਵਾਰਾ ਜਾਨਵਰ ਇੱਥੇ ਦਿਨ ਭਰ ਘੁੰਮਦੇ ਰਹਿੰਦੇ ਹਨ, ਜਿਸ ਨਾਲ ਬਿਮਾਰੀ ਫੈਲਣ ਦਾ ਖ਼ਤਰਾ ਵਧਦਾ ਹੈ | ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਦੀ ਨਗਰ ਨਿਗਮ ਇਸ ਸਮੱਸਿਆ ਦਾ ਤੁਰੰਤ ਹੱਲ ਕਰੇ |
ਪਿਛਲੀ ਖ਼ਬਰ ਐੱਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਦਾ ਬਾਰ੍ਹਵੀਂ ਆਰਟਸ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਚਤਰਥ ਪਰਿਵਾਰ ਵਲੋਂ ਮਰਹੂਮ ਪੱਤਰਕਾਰ ਗੁਰਚਰਨਜੀਤ ਸਿੰਘ ਚਤਰਥ ਦੀ ਯਾਦ ਵਿਚ ਸ਼ਰਧਾਂਜਲੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।