ਨਡਾਲਾ, 17 ਮਈ (ਰਘਬਿੰਦਰ ਸਿੰਘ)-ਐੱਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਦਾ ਬਾਰਵੀਂ ਜਮਾਤ (ਆਰਟਸ ਸਟਰੀਮ) ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੀ ਵਿਦਿਆਰਥਣ ਦਾਨਿਸ਼ਜੋਤ ਕੌਰ ਅਤੇ ਵਿਦਿਆਰਥੀ ਕੇਤਨ ਕੁਮਾਰ ਨੇ 85 ਫ਼ੀਸਦੀ ਅੰਕ ਹਾਸਲ ਕਰਕੇ ਸਾਂਝੇ ਤੌਰ 'ਤੇ ਪਹਿਲਾ ਸਥਾਨ, ਸਿਮਰਨਜੀਤ ਕੌਰ ਨੇ 84 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ, ਜਦਕਿ ਸਿਮਰਨਜੀਤ ਕੌਰ ਨੇ 81 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਦੇ ਚੇਅਰਮੈਨ ਮਾਸਟਰ ਬਲਦੇਵ ਰਾਜ, ਐਮ.ਡੀ. ਮੈਡਮ ਨਰੇਸ਼ ਸ਼ਰਮਾ ਅਤੇ ਪਿ੍ੰਸੀਪਲ ਨਰਿੰਦਰਜੀਤ ਕੌਰ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਸਦਕਾ ਹੀ ਸਕੂਲ ਹਰ ਸਾਲ ਵਧੀਆ ਨਤੀਜੇ ਪ੍ਰਾਪਤ ਕਰ ਰਿਹਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਅਤੇ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ |