ਫਗਵਾੜਾ, 17 ਮਈ (ਚਾਨਾ)-ਵਿਅਕਤੀ ਦੀ ਕੁੱਟਮਾਰ ਕਰਨ ਦੇ ਸਬੰਧ 'ਚ ਸਦਰ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਕਰਨ ਪੁੱਤਰ ਸੁਲੇਸ ਕੁਮਾਰ ਵਾਸੀ ਨਿਊ ਵਿਸ਼ਵਕਰਮਾ ਨਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਵਿਅਕਤੀਆਂ ਵਲੋਂ ਉਸਦੀ ਹਥਿਆਰਾਂ ਨਾਲ ਕੁੱਟਮਾਰ ਕਰਕੇ ਜ਼ਖਮੀ ਕੀਤਾ | ਜਿਸ ਸਬੰਧ 'ਚ ਪੁਲਿਸ ਨੇ ਸੰਨੀ ਤੇ ਵੰਸ਼ ਨਾਮੀ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਹੈ |