29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਆਵਾਰਾ ਪਸ਼ੂ ਮੂਹਰੇ ਆਉਣ ਕਾਰਨ ਟਰੈਕਟਰ ਟਰਾਲੀ ਪਲਟੇ, ਟਰੈਕਟਰ ਚਾਲਕ ਦੀ ਹੋਈ ਮੌਤ

ਅਜੀਤ ਡੈਸਕ 18-05-2026
ਕਪੂਰਥਲਾ, 17 ਮਈ (ਅਮਨਜੋਤ ਸਿੰਘ ਵਾਲੀਆ)-ਪਿੰਡ ਕੌਲੀਆਂਵਾਲ ਵਿਖੇ ਟਰੈਕਟਰ ਟਰਾਲੀ ਮੂਹਰੇ ਅਚਾਨਕ ਆਵਾਰਾ ਪਸ਼ੂ ਆ ਗਿਆ, ਜਿਸ ਕਾਰਨ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪਲਟ ਗਏ ਤੇ ਇਸ ਹਾਦਸੇ ਵਿਚ ਟਰੈਕਟਰ ਚਾਲਕ ਨੌਜਵਾਨ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 18 ਸਾਲਾ ਨੌਜਵਾਨ ਸਰਬਜੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਮੁੰਡੀ ਛੰਨਾ ਥਾਣਾ ਫੱਤੂਢੀਂਗਾ ਜੋ ਕਿ ਟਰੈਕਟਰ ਟਰਾਲੀ ਲੈ ਕੇ ਜਾ ਰਿਹਾ ਸੀ, ਜਦੋਂ ਉਹ ਪਿੰਡ ਕੌਲੀਆਂਵਾਲ ਨੇੜੇ ਪਹੁੰਚਿਆਂ ਤਾਂ ਉਸਦੇ ਟਰੈਕਟਰ ਟਰਾਲੀ ਮੂਹਰੇ ਅਚਾਨਕ ਇਕ ਆਵਾਰਾ ਪਸ਼ੂ ਆ ਗਿਆ ਤੇ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪਲਟ ਗਏ | ਜਿਸ ਕਾਰਨ ਸਰਬਜੀਤ ਸਿੰਘ ਦੀ ਹੇਠਾਂ ਆਉਣ ਕਾਰਨ ਮੌਕੇ 'ਤੇ ਮੌਤ ਹੋ ਗਈ | ਜਿਸਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਆਵਾਰਾਗਰਦੀ ਕਰਨ ਵਾਲੇ ਤੇ ਨਸ਼ਿਆਂ ਦੇ ਵਿਕਰੇਤਾ ਬਖ਼ਸ਼ੇ ਨਹੀਂ ਜਾਣਗੇ-ਐੱਸ.ਐੱਚ.ਓ. ਬਿਕਰਮਜੀਤ ਸਿੰਘ ਚੌਹਾਨ ਅਗਲੀ ਖ਼ਬਰ ਸਵਰਗੀ ਲਾਲਾ ਚਰਨ ਦਾਸ ਮਨਚੰਦਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।