ਕਪੂਰਥਲਾ, 17 ਮਈ (ਵਿਸ਼ੇਸ਼ ਪ੍ਰਤੀਨਿਧ)-ਨਗਰ ਨਿਗਮ ਦੀ 26 ਮਈ ਨੂੰ ਹੋਣ ਵਾਲੀ ਚੋਣ ਵਿਚ ਵਾਰਡ ਨੰਬਰ 9 ਤੋਂ ਚੋਣ ਲੜ੍ਹ ਰਹੇ ਭਾਜਪਾ ਉਮੀਦਵਾਰ ਪਾਰਸ ਸਭਰਵਾਲ ਦੇ ਹੱਕ ਵਿਚ ਅੱਜ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਵਾਰਡ ਨੰਬਰ 9 ਵਿਚ ਘਰ ਘਰ ਜਾ ਕੇ ਪ੍ਰਚਾਰ ਕੀਤਾ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੇ ਉਮੀਦਵਾਰ ਪਰਸ ਸਭਰਵਾਲ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਚੋਣ ਉਪਰੰਤ ਭਾਜਪਾ ਦਾ ਮੇਅਰ ਬਣਨ ਤੋਂ ਬਾਅਦ ਪਾਰਟੀ ਸ਼ਹਿਰ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਵੇਗੀ ਤੇ ਸ਼ਹਿਰ ਦੇ ਅਧੂਰੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ | ਉਨ੍ਹਾਂ ਚੋਣ ਪ੍ਰਚਾਰ ਦੌਰਾਨ ਕੇਂਦਰ ਸਰਕਾਰ ਦੀਆਂ ਵੱਖ-ਵੱਖ ਉਪਲਬੱਧੀਆਂ, ਲੋਕ ਭਲਾਈ ਦੀਆਂ ਸਕੀਮਾਂ ਤੇ ਸ਼ਹਿਰ ਦੇ ਵਿਕਾਸ ਸਬੰਧੀ ਭਾਜਪਾ ਦੇ ਰੋਡ ਮੈਪ ਬਾਰੇ ਵਿਸਥਾਰ ਪੂਰਵਕ ਚਾਣਨਾ ਪਾਇਆ | ਇਸ ਮੌਕੇ ਭਾਜਪਾ ਦੇ ਐਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਲਾਲ ਸਭਰਵਾਲ, ਭਾਜਪਾ ਦੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਰੇਨੂੰ, ਸੰਜੇ ਲੂਥਰਾ, ਮਨੀ ਮਹਿਰਾ ਤੇ ਪਾਰਟੀ ਉਮੀਦਵਾਰ ਦੇ ਸਮਰਥਕ ਵੱਡੀ ਗਿਣਤੀ ਵਿਚ ਹਾਜ਼ਰ ਸਨ |