ਨਡਾਲਾ, 17 ਮਈ (ਰਘਬਿੰਦਰ ਸਿੰਘ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਡਿਜੀਟਲ ਕ੍ਰਾਂਤੀ ਦੇ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਵਿਖੇ ਲੱਗੇ ਦੋ ਨਵੇਂ ਇੰਟਰੈਕਟਿਵ ਪੈਨਲ ਅਤੇ 14 ਨਵੇਂ ਕੰਪਿਊਟਰ ਵਾਲੇ ਕਮਰੇ ਦਾ ਉਦਘਾਟਨ ਨਗਰ ਪੰਚਾਇਤ ਨਡਾਲਾ ਦੇ ਸਮੂਹ ਆਪ ਕੌਂਸਲਰਾਂ ਤੇ ਸਕੂਲ ਮੁਖੀ ਗੁਰਨਾਮ ਸਿੰਘ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ ਵੱਲੋਂ ਕੀਤਾ ਗਿਆ | ਉਦਘਾਟਨ ਮੌਕੇ ਕੌਂਸਲਰਾਂ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਵਧੀਆ ਸਿੱਖਿਆ ਦਾ ਮਾਹੌਲ ਮਿਲ ਸਕੇ | ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਗੁਰਨਾਮ ਸਿੰਘ ਨੇ ਪਹੁੰਚੇ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਵੇਂ ਪੈਨਲ ਰੂਮ ਅਤੇ ਕੰਪਿਊਟਰ ਰੂਮ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕੀ ਸਿੱਖਿਆ ਹਾਸਲ ਕਰਨ ਵਿਚ ਵੱਡੀ ਸਹਾਇਤਾ ਮਿਲੇਗੀ | ਉਨ੍ਹਾਂ ਮਾਪਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਤਾਂ ਜੋ ਉਹ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈ ਸਕਣ | ਇਸ ਮੌਕੇ ਕੌਂਸਲਰ ਸੰਦੀਪ ਕੁਮਾਰ ਟੋਨੀ, ਕੌਂਸਲਰ ਸੰਜੀਵ ਜੋਸ਼ੀ, ਕੌਂਸਲਰ ਸੰਦੀਪ ਸੈਣੀ, ਕੌਂਸਲਰ ਬਲਜੀਤ ਸਿੰਘ, ਬਲਾਕ ਪ੍ਰਧਾਨ ਹੈਪੀ ਖੱਖ, ਬਲਾਕ ਪ੍ਰਧਾਨ ਸਨੀ ਨਡਾਲਾ, ਸ਼ਵੀ ਨਡਾਲਾ, ਤੋਂ ਇਲਾਵਾ ਸਕੂਲ ਮੁਖੀ ਗੁਰਨਾਮ ਸਿੰਘ, ਲੈਕਚਰਾਰ ਤਰਸੇਮ ਸਿੰਘ ਸੰਧੂ, ਲੈਕਚਰਾਰ ਕਮਲਜੀਤ ਕੌਰ, ਲਾਈਬ੍ਰੇਰੀਅਨ ਰਜਿੰਦਰ ਸਿੰਘ, ਮਨਿੰਦਰ ਪਾਲ ਕੰਪਿਊਟਰ ਫੈਕਲਟੀ, ਨਰਿੰਦਰ ਸਿੰਘ ਕੰਪਿਊਟਰ ਫੈਕਲਟੀ, ਰਾਜਵਰਿੰਦਰ ਸਿੰਘ ਚੀਮਾ, ਰਵਿੰਦਰ ਕੁਮਾਰ,ਦਿਨੇਸ਼ ਕੁਮਾਰ, ਕਮਲਜੀਤ ਸਿੰਘ, ਬਲਵਿੰਦਰ ਸਿੰਘ, ਸਤਨਾਮ ਸਿੰਘ, ਸੁਰਿੰਦਰ ਕੌਰ, ਅਨੀਤਾ, ਬਿਨੈਪ੍ਰੀਤ ਕੌਰ, ਰਾਜਵਿੰਦਰ ਕੌਰ ਪੱਡਾ, ਸਤਿੰਦਰਪਾਲ ਕੌਰ, ਕਮਲਜੀਤ ਕੌਰ, ਅਮਨਦੀਪ ਕੌਰ, ਸਰਬਜੀਤ ਕੌਰ, ਪ੍ਰੀਤੀ, ਪੂਜਾ, ਰਾਜ ਰਾਣੀ ਅਤੇ ਹੋਰ ਹਾਜ਼ਰ ਸਨ |