31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ <br/>

ਅਜੀਤ ਡੈਸਕ 18-05-2026
ਫਗਵਾੜਾ, 17 ਮਈ (ਅਸ਼ੋਕ ਕੁਮਾਰ ਵਾਲੀਆ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਪਿਛਲੇ ਤਿੰਨ ਰੋਜ਼ਾ ਤੋਂ ਅਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸਜੇ ਦੀਵਾਨਾ ਵਿਚ ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸ਼ਮਸ਼ੇਰ ਸਿੰਘ ਹਜ਼ੂਰੀ ਰਾਗੀ ਸੁਖਚੈਨ ਸਾਹਿਬ, ਭਾਈ ਗੁਰਦਿੱਤ ਸਿੰਘ ਫਗਵਾੜਾ, ਭਾਈ ਪ੍ਰਦੀਪ ਸਿੰਘ ਹਜ਼ੂਰੀ ਰਾਗੀ ਸੁਖਚੈਨਆਣਾ ਸਾਹਿਬ ਆਦਿ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਅੰਤ ਵਿਚ ਮੈਨੇਜਰ ਨਰਿੰਦਰ ਸਿੰਘ ਨੇ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕੀਤਾ ਅਤੇ ਸਹਿਯੋਗੀਆਂ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤੇ ਐਡਵੋਕੇਟ ਜਰਨੈਲ ਸਿੰਘ ਵਾਹਦ ਸਾਬਕਾ ਚੇਅਰਮੈਨ ਮਾਰਕਫੈੱਡ ਪੰਜਾਬ, ਧਾਰਮਿਕ ਆਗੂ ਸਤਨਾਮ ਸਿੰਘ ਅਰਸ਼ੀ, ਮੈਨੇਜਰ ਨਰਿੰਦਰ ਸਿੰਘ, ਬਿੰਦਰ ਸਿੰਘ ਰਾਵਲਪਿੰਡੀ, ਅਵਤਾਰ ਸਿੰਘ ਮੰਗੀ, ਗੁਰਦੀਪ ਸਿੰਘ ਖੇੜਾ, ਭਾਈ ਬਲਵਿੰਦਰ ਸਿੰਘ ਹੈੱਡ ਗ੍ਰੰਥੀ, ਭਾਈ ਅੰਮਿ੍ਤਪਾਲ ਸਿੰਘ ਗ੍ਰੰਥੀ, ਭਾਈ ਕੇਵਲ ਸਿੰਘ ਗ੍ਰੰਥੀ, ਭਾਈ ਹਰਜਿੰਦਰ ਸਿੰਘ ਗ੍ਰੰਥੀ, ਜਸਬੀਰ ਸਿੰਘ ਟਿੱਬੀ, ਝਿਰਮਲ ਸਿੰਘ, ਜਤਿੰਦਰ ਸਿੰਘ ਖ਼ਾਲਸਾ, ਮੋਹਨ ਸਿੰਘ ਸ਼ਾਹੀ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਖੇ ਗਰੈਜੂਏਸ਼ਨ ਸੈਰੇਮਨੀ ਤੇ ਫੈਮਲੀ ਡੇ ਮਨਾਇਆ ਅਗਲੀ ਖ਼ਬਰ ਸੀਨੀਅਰ ਪੱਤਰਕਾਰ ਪ੍ਰਵੀਨ ਵਾਲੀਆ ਦਾ ਅੰਤਿਮ ਸੰਸਕਾਰ-ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਿਲ ਹੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।