ਕਪੂਰਥਲਾ, 18 ਮਈ (ਅਮਨਜੋਤ ਸਿੰਘ ਵਾਲੀਆ)-ਰੇਲਵੇ ਸਟੇਸ਼ਨ ਕਪੂਰਥਲਾ ਵਿਖੇ ਚੱਲਦੀ ਰੇਲ ਗੱਡੀ ਤੋਂ ਉਤਰਨ ਸਮੇਂ ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਬਜ਼ੁਰਗ ਵਿਅਕਤੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਏ.ਐਸ.ਆਈ. ਸ਼ਕੀਲ ਮੁਹੰਮਦ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਸ਼ਿੰਗਾਰਾ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਭਗਤਪੁਰ ਜਿਸ ਨੇ ਫ਼ਿਰੋਜਪੁਰ ਜਾਣਾ ਸੀ ਪਰ ਗ਼ਲਤੀ ਨਾਲ ਜਲੰਧਰ ਵਾਲੀ ਰੇਲ ਗੱਡੀ ਵਿਚ ਬੈਠ ਗਿਆ, ਜਦੋਂ ਉਸ ਨੰੂ ਪਤਾ ਲੱਗਾ ਤਾਂ ਉਹ ਸਟੇਸ਼ਨ 'ਤੇ ਹੀ ਚੱਲਦੀ ਰੇਲ ਗੱਡੀ ਤੋਂ ਉਤਰਨ ਲੱਗਾ ਤਾਂ ਉਹ ਹੇਠਾਂ ਡਿਗ ਪਿਆ ਤੇ ਰੇਲ ਗੱਡੀ ਦੀ ਚਪੇਟ ਵਿਚ ਆ ਗਿਆ ਜਿਸ ਕਾਰਨ ਉਸ ਦੀ ਮੌਕੇ 'ਤੇ ਦਰਦਨਾਕ ਮੌਤ ਹੋ ਗਈ | ਜਿਸ ਉਪਰੰਤ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਿ੍ਤਕ ਵਿਅਕਤੀ ਦੇ ਭਤੀਜੇ ਸੁਖਦੇਵ ਸਿੰਘ ਤੇ ਭਰਾ ਪਰਮਜੀਤ ਸਿੰਘ ਦੇ ਬਿਆਨਾਂ 'ਤੇ ਬੀ.ਐਨ.ਐਸ. 194 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ |