08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਖੈੜਾ ਬੇਟ ਦਾ ਸਾਲਾਨਾ ਸੱਭਿਆਚਾਰਕ ਮੇਲਾ 21 ਨੂੰ - ਬੱਬੂ ਖੈੜਾ

ਅਜੀਤ ਡੈਸਕ 19-05-2026
ਭੰਡਾਲ ਬੇਟ, 18 ਮਈ (ਜੋਗਿੰਦਰ ਸਿੰਘ ਜਾਤੀਕੇ)-ਸਮੂਹ ਐੱਨ. ਆਰ. ਆਈ. ਵੀਰਾਂ ਅਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸਮੂਹ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਪ੍ਰਬੰਧਕ ਬੱਬੂ ਖੈੜਾ ਦੀ ਅਗਵਾਈ ਹੇਠ ਪੀਰ ਬਾਬਾ ਸਖੀ ਸੁਲਤਾਨ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਾਲਾਨਾ 25ਵਾਂ ਸੱਭਿਆਚਾਰਕ ਮੇਲਾ 21 ਮਈ ਦਿਨ ਵੀਰਵਾਰ ਨੂੰ ਪਿੰਡ ਖੈੜਾ ਬੇਟ ਨੇੜੇ ਸੁਰਖਪੁਰ ਵਿਖੇ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਬੱਬੂ ਖੈੜਾ ਨੇ ਦੱਸਿਆ ਕੇ ਹਰੇਕ ਸਾਲ ਦੀ ਤਰਾਂ ਮਨਾਏ ਜਾਂਦੇ ਸਭਿਆਚਾਰਕ ਮੇਲੇ ਮੌਕੇ ਸੱਭ ਤੋਂ ਪਹਿਲਾਂ ਬਾਬਾ ਜੀ ਦੀ ਪਵਿੱਤਰ ਦਰਗਾਹ ਤੇ ਚਾਦਰ ਅਤੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਉਪਰੰਤ ਸਭਿਆਚਾਰਕ ਸਟੇਜ ਤੋਂ ਪ੍ਰਸਿੱਧ ਪੰਜਾਬੀ ਗਾਇਕ ਸਤਵਿੰਦਰ ਬੁੱਗਾ, ਰਾਏ ਜੁਝਾਰ ਬੀਬਾ ਅਮਨ ਕੌਰ, ਚਰਨਜੀਤ ਚੰਨੀ, ਬਬਲੀ ਬਰਾੜ ਆਦਿ ਕਲਾਕਾਰ ਪਹੁੰਚ ਕੇ ਹਾਜ਼ਰ ਦਰਸ਼ਕਾਂ ਦਾ ਮਨੋਰੰਜਨ ਕਰਨਗੇ | ਇਸ ਮੌਕੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ |
ਪਿਛਲੀ ਖ਼ਬਰ ਸੰਗੋਜਲੇ ਦਾ ਸਾਲਾਨਾ ਜਾਗਰਣ 23 ਨੂੰ ਅਗਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।