ਕਪੂਰਥਲਾ, 18 ਮਈ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ.ਏ. ਸਮੈਸਟਰ 5ਵੇਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲਾਸ ਇੰਚਾਰਜ ਪ੍ਰੋ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਅਮਨਦੀਪ ਕੌਰ ਨੇ 8.38 ਐਸ.ਜੀ.ਪੀ.ਏ. ਪ੍ਰਾਪਤ ਕਰ ਕੇ ਕਾਲਜ ਵਿਚੋਂ ਪਹਿਲਾ, ਜਦਕਿ ਹਰਪ੍ਰੀਤ ਕੌਰ ਨੇ 8.14 ਐਸ.ਜੀ.ਪੀ.ਏ., ਨਵਜੋਤ ਕੌਰ ਨੇ 7.76 ਐਸ.ਜੀ.ਪੀ.ਏ. ਪ੍ਰਾਪਤ ਕਰ ਕੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਹੋਰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਇਸੇ ਦੌਰਾਨ ਹੀ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਕਾਲਜ ਦੇ ਸਫਲ ਨਤੀਜੇ ਦੇ ਪਿੱਛੇ ਵਿਦਿਆਰਥੀਆਂ ਦੀ ਦਿ੍ੜ੍ਹ ਇੱਛਾ ਸ਼ਕਤੀ, ਅਧਿਆਪਕਾਂ ਦੀ ਸਖ਼ਤ ਮਿਹਨਤ ਤੇ ਮਾਪਿਆਂ ਦਾ ਅਟਲ ਵਿਸ਼ਵਾਸ ਹੁੰਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਕਾਲਜ ਦੀਆਂ ਵਿਦਿਆਰਥਣਾਂ ਹਰ ਖੇਤਰ ਵਿਚ ਬੁਲੰਦੀਆਂ ਨੂੰ ਛੂਹ ਕੇ ਕਾਲਜ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥਣਾਂ ਨੂੰ ਸਿੱਖਿਆ ਦੇ ਨਾਲ ਨਾਲ ਆਤਮ ਵਿਸ਼ਵਾਸ, ਨੈਤਿਕ ਮੁੱਲਾਂ ਨਾਲ ਮਜ਼ਬੂਤ ਬਣਾਉਣ ਲਈ ਵਚਨਬੱਧ ਰਹੇਗਾ |