07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪਿੰਡ ਭਗਵਾਨਪੁਰ ਇਕਾਈ ਤੇ ਫਤਿਹਪੁਰ ਇਕਾਈ ਦਾ ਗਠਨ

ਅਜੀਤ ਡੈਸਕ 19-05-2026
ਭੁਲੱਥ, 18 ਮਈ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਸਵਰਗਵਾਸੀ ਸਰਪੰਚ ਮਨਜੀਤ ਸਿੰਘ ਧਾਲੀਵਾਲ ਦੀ ਮੰਡੀ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਦਾ ਵਿਸ਼ਾਲ ਇਕੱਠ ਹੋਇਆ, ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਦੀ ਪ੍ਰਧਾਨਗੀ ਹੇਠ ਤੇ ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਬੋਪਾਰਾਏ ਦੀ ਅਗਵਾਈ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋ ਹਰਿੰਦਰ ਸਿੰਘ ਲੱਖੋਵਾਲ ਸੂਬਾ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਭਗਵਾਨਪੁਰ ਤੇ ਪਿੰਡ ਫਤਿਹਪੁਰ ਇਕਾਈ ਦਾ ਗਠਨ ਕੀਤਾ ਗਿਆ, ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਨੇ ਦੱਸਿਆ , ਕਿ ਪਿੰਡ ਭਗਵਾਨਪੁਰ ਦੇ ਇਕਾਈ ਪ੍ਰਧਾਨ ਪਰਮਜੀਤ ਸਿੰਘ ਤੇ ਪਿੰਡ ਫਤਿਹਪੁਰ ਇਕਾਈ ਪ੍ਰਧਾਨ ਗੁਰਜੀਤ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ, ਦੋਹਾਂ ਪਿੰਡਾਂ ਦੇ ਨਿਯੁਕਤ ਕੀਤੇ ਇਕਾਈ ਪ੍ਰਧਾਨਾਂ ਵੱਲੋਂ ਕਿਹਾ ਕਿ ਅਸੀਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਪੰਜਾਬ ਦੀ ਕਿਸਾਨੀ ਦੀ ਬਿਹਤਰੀ ਲਈ ਹਰੇਕ ਸੰਘਰਸ਼ ਵਿਚ ਵੱਧ ਚੜ੍ਹਕੇ ਸ਼ਮੂਲੀਅਤ ਕਰਾਂਗੇ, ਮੀਟਿੰਗ ਦੌਰਾਨ ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਬੋਪਾਰਾਏ ਨੇ ਸੰਬੋਧਨ ਕਰਦਿਆਂ ਕਿਹਾ, ਕਿ ਚੰਡੀਗੜ੍ਹ ਵਿਚ ਕਿਸਾਨਾਂ 'ਤੇ ਗੰਦੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ, ਲਾਠੀ ਚਾਰਜ ਹੋਏ, ਪੱਗਾਂ ਉਤਰੀਆਂ, ਇਹ ਬਹੁਤ ਹੀ ਨਿੰਦਣਯੋਗ ਹੈ, ਜੋ ਕੇਂਦਰ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਉਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਅਸੀਂ ਕਿਸਾਨ, ਮਜ਼ਦੂਰ, ਦੁਕਾਨਦਾਰ ਭਾਈਚਾਰੇ ਨਾਲ ਸਿਆਸਤ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਖੜਾਂਗੇ, ਲੋੜ ਹੈ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦੀ , ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਮਨਜੀਤ ਸਿੰਘ ਚੀਮਾ, ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਸਰਪੰਚ ਸੁਖਜਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਕੈਸ਼ੀਅਰ ਬਲਵੀਰ ਸਿੰਘ, ਬਲਾਕ ਪ੍ਰਧਾਨ ਪ੍ਰਤਾਪ ਸਿੰਘ ਭਿੰਡਰ, ਪ੍ਰਧਾਨ ਬਲਜੀਤ ਸਿੰਘ ਤੱਖਰ ਇਕਾਈ ਪ੍ਰਧਾਨ ਰਾਜਪੁਰ, ਕੁੰਦਨ ਸਿੰਘ ਮਾਨਾ ਤਲਵੰਡੀ ਇਕਾਈ ਪ੍ਰਧਾਨ, ਜਗਜੀਤ ਸਿੰਘ ਮੁਬਾਰਕਪੁਰ ਬਾਉਲੀ, ਪ੍ਰਧਾਨ ਸਵਰਨ ਸਿੰਘ ਇਕਾਈ ਪ੍ਰਧਾਨ, ਸੁਰਜੀਤ ਸਿੰਘ ਇਕਾਈ ਪ੍ਰਧਾਨ ਗੁਰੂ ਨਾਨਕ ਨਗਰ ਭੁਲੱਥ, ਹਰਦੀਪ ਸਿੰਘ ਬਾਜਵਾ, ਮਨਜਿੰਦਰ ਸਿੰਘ ਮੰਨੂ ਧਾਲੀਵਾਲ ਭਗਵਾਨਪੁਰ, ਤੋਂ ਇਲਾਵਾ ਮੈਂਬਰ ਚਰਨਜੀਤ ਸਿੰਘ ,ਸੁਰਜੀਤ ਸਿੰਘ, ਅੰਮਿ੍ਤਪਾਲ ਸਿੰਘ, ਜਰਨੈਲ ਸਿੰਘ, ਅੰਮਿ੍ਤ ਪਾਲ ਸਿੰਘ ਕਾਕਾ, ਲਖਬੀਰ ਸਿੰਘ ਬਜਾਜ ਸਾਰੇ ਮੈਂਬਰ ਫਤਿਹਪੁਰ , ਚਰਨਜੀਤ ਸਿੰਘ ਪਲਵਿੰਦਰ ਸਿੰਘ ਬਲਦੇਵ ਸਿੰਘ ਰਾਮ ਸਰੂਪ ਇੰਦਰਜੀਤ ਸਿੰਘ ਜਸਵੰਤ ਸਿੰਘ ਦੇ ਦੌਰ ਸਿੰਘ ਮੇਜਰ ਸਿੰਘ ਤਰਸੇਮ ਸਿੰਘ ਇੰਦਰਜੀਤ ਸਿੰਘ ਸੁਖਪ੍ਰੀਤ ਸਿੰਘ ਧਾਲੀਵਾਲ ਜਸਪਾਲ ਸਿੰਘ ਸਾਰੇ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਐਂਟੀ ਡਰੱਗ ਕਲੱਬ ਦੁਆਬਾ ਦੀ ਟੀਮ ਨੇ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਮਨੁੱਖਤਾ ਦੀ ਮਿਸਾਲ ਬਣਿਆ ਐਨ.ਕੇ. ਗੁਰਾਇਆ, ਆਪਣੀ ਕਾਰ ਰਾਹੀਂ ਬਜ਼ੁਰਗਾਂ ਤੇ ਮਰੀਜ਼ਾਂ ਨੂੰ ਮੁਫ਼ਤ ਹਸਪਤਾਲ ਪਹੁੰਚਾ ਰਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।