07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

'ਆਪ' ਦੇ ਐੱਸ.ਸੀ. ਵਿੰਗ ਦੇ ਬਲਾਕ ਪ੍ਰਧਾਨ ਲਖਬੀਰ ਲੰਕੇਸ਼ ਆਪਣੇ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਅਜੀਤ ਡੈਸਕ 19-05-2026
ਕਪੂਰਥਲਾ, 18 ਮਈ (ਵਿਸ਼ੇਸ਼ ਪ੍ਰਤੀਨਿਧ)-ਨਿਗਮ ਦੇ ਵਾਰਡ ਨੰਬਰ 10 ਚੂਹੜਵਾਲ ਤੋਂ ਕਾਂਗਰਸ ਦੀ ਉਮੀਦਵਾਰ ਜਸਵੀਰ ਕੌਰ ਦੀ ਚੋਣ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦੋਂ ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਬਲਾਕ ਪ੍ਰਧਾਨ ਲਖਬੀਰ ਲੰਕੇਸ਼ ਆਪਣੇ ਸਾਥੀਆਂ ਰਣਜੀਤ ਕੌਰ, ਗੁਰਬਾਲ ਚੰਦ, ਗੌਰ ਲੰਕੇਸ਼, ਸਾਬੀ ਢੋਲੀ, ਸੰਦੀਪ ਕੁਮਾਰ, ਸੰਦੀਪ ਕੌਰ, ਵਿਕਾਸ, ਸੋਨੂੰ, ਗੌਰਵ ਰਾਏ, ਵੇਦ ਪ੍ਰਕਾਸ਼ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਇਨ੍ਹਾਂ ਆਗੂਆਂ ਦਾ ਸਵਾਗਤ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਕਾਂਗਰਸ ਵਿਧਾਇਕ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਕਾਂਗਰਸ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕਰਨਗੇ | ਲਖਬੀਰ ਲੰਕੇਸ਼ ਤੇ ਹੋਰ ਆਗੂਆਂ ਨੇ ਕਿਹਾ ਕਿ ਨਗਰ ਕੌਂਸਲ ਦੀ ਚੋਣ ਵਿਚ ਵਾਰਡ ਨੰਬਰ 10 ਤੋਂ ਕਾਂਗਰਸ ਦੀ ਉਮੀਦਵਾਰ ਜਸਵੀਰ ਕੌਰ ਨੂੰ ਜਿਤਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ | ਇਸ ਮੌਕੇ ਸਾਬਕਾ ਕੌਂਸਲਰ ਸੰਨੀ ਬੱਲ ਤੇ ਸਾਬਕਾ ਕੌਂਸਲਰ ਦਾਰਾ ਰਾਮ ਤੇ ਸ਼ੀਲਾ ਪ੍ਰਧਾਨ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਆਗੂ ਲਖਬੀਰ ਲੰਕੇਸ਼ ਤੇ ਉਨ੍ਹਾਂ ਦੇ ਸਾਥੀਆਂ ਦਾ ਤਹਿਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਲਖਬੀਰ ਲੰਕੇਸ਼ ਤੇ ਉਨ੍ਹਾਂ ਦੇ ਸਾਥੀਆਂ ਦੇ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਵਾਰਡ ਵਿਚ ਪਾਰਟੀ ਦੀ ਸਥਿਤੀ ਪਹਿਲਾਂ ਨਾਲੋਂ ਬਹੁਤ ਮਜ਼ਬੂਤ ਹੋਈ ਹੈ |
ਪਿਛਲੀ ਖ਼ਬਰ ਬਸਪਾ ਵਲੋਂ ਵਾਰਡ ਨੰਬਰ-12 ਤੋਂ ਸ੍ਰੀ ਰਾਮ ਲਾਲ ਮਹੇ ਚੋਣ ਲੜਨਗੇ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਦਫ਼ਤਰ ਦਾ ਜਥੇਦਾਰ ਜਰਨੈਲ ਸਿੰਘ ਵਾਹਦ ਵਲੋਂ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।