06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਮਾਂ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਮਾਂ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਵਿਚ ਪੰਜਾਬੀ ਪਹਿਰਾਵੇ ਵਿਚ ਨਜ਼ਰ ਆ ਰਹੇ ਨੰਨੇ ਮੁੰਨੇ ਵਿਦਿਆਰਥੀ | (ਸੱਜੇ) ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਮਾਂ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਵਿਚ ਬੱਚਿਆਂ ਦੀ ਮਾਤਾ ਦਾ ਸਨਮਾਨ ਕਰਦੇ ਹੋਏ ਐਮ ਡੀ ਸੁਖਦੇਵ ਸਿੰਘ ਜੱਜ, ਨਾਲ ਮੈਨੇਜਮੈਂਟ ਮੈਂਬਰ ਮਨਜੀਤ ਕੌਰ ਜੱਜ, ਪਿ੍ੰਸੀਪਲ ਮੋਨਾ ਘਈ, ਪਿ੍ੰਸੀਪਲ ਮਧੂ ਸ਼ਰਮਾ, ਪਿ੍ੰਸੀਪਲ ਗਗਨਦੀਪ ਕੌਰ ਜੱਜ | ਤਸਵੀਰ: ਲਾਡੀ ਸਟੂਡੀਓ <br/> 19-05-2026
ਸੁਲਤਾਨਪੁਰ ਲੋਧੀ, 18 ਮਈ (ਨਰੇਸ਼ ਹੈਪੀ)-ਮਾਂ ਦਿਵਸ ਹਰ ਸਾਲ ਪੂਰੇ ਵਿਸ਼ਵ ਵਿਚ ਮਈ ਮਹੀਨੇ ਵਿਚ ਮਨਾਇਆ ਜਾਂਦਾ ਹੈ | ਇਸ ਦਿਵਸ ਦੇ ਸੰਬੰਧ ਵਿਚ ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਇੱਕ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਪ੍ਰੋਗਰਾਮ ਦਾ ਆਰੰਭ ਸ਼ਮਾਂ ਰੋਸ਼ਨ ਕਰਕੇ ਕੀਤਾ ਗਿਆ | ਉਪਰੰਤ ਬੱਚਿਆਂ ਨੇ ਸ਼ਬਦ ਗਾਇਨ ਕੀਤਾ | ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਪਿ੍ੰ: ਮੈਡਮ ਗਗਨਦੀਪ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ | ਬੱਚਿਆਂ ਨੇ ਭੰਗੜੇ ਅਤੇ ਗਿੱਧੇ ਦੀਆਂ ਵੱਖ ਵੱਖ ਆਈਟਮਾਂ ਪੇਸ਼ ਕੀਤੀਆਂ | ਬੱਚਿਆਂ ਨੇ ਮਾਂ ਦਿਵਸ ਦੇ ਸੰਬੰਧ ਵਿਚ ਸਪੀਚ ਬੋਲ ਕੇ ਬੱਚਿਆਂ ਦੇ ਜੀਵਨ ਵਿਚ ਮਾਂ ਦੀ ਮਹੱਤਤਾ ਨੂੰ ਦੱਸਿਆ | ਨਸ਼ਿਆਂ ਤੋਂ ਦੂਰ ਰਹਿਣ ਅਤੇ ਮਾਂ ਪਿਓ ਦੀ ਸਮੇਂ ਰਹਿੰਦੇ ਕਦਰ ਕਰਨ ਦੀ ਸਿੱਖਿਆ ਦਿੰਦੀ ਕੋਰਿਓਗ੍ਰਾਫ਼ੀ ਵੀ ਪੇਸ਼ ਕੀਤੀ ਗਈ | ਇਸ ਮੌਕੇ ਬੱਚਿਆਂ ਨੇ ਆਪਣੀਆਂ ਮਾਵਾਂ ਨਾਲ ਇੱਕ ਡਾਂਸ ਆਈਟਮ ਵੀ ਪੇਸ਼ ਕੀਤੀ | ਬੱਚਿਆਂ ਨੇ ਜੰਗਲ ਥੀਮ ਨਾਲ ਸੰਬੰਧਿਤ ਕੌਸਟਿਊਮ ਤਿਆਰ ਕੀਤੇ | ਬੱਚਿਆਂ ਨੇ ਬਹੁਤ ਖ਼ੁਸ਼ੀ ਖ਼ੁਸ਼ੀ ਇਸ ਐਕਟੀਵਿਟੀ ਵਿਚ ਭਾਗ ਲਿਆ ਅਤੇ ਸਕੂਲ ਵੱਲੋਂ ਇਸ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਬੱਚਿਆਂ ਵੱਲੋਂ ਗਰੁੱਪ ਸੌਂਗ ਵੀ ਪੇਸ਼ ਕੀਤਾ ਗਿਆ | ਮੰਚ ਸੰਚਾਲਨ ਦੀ ਭੂਮਿਕਾ ਮੈਡਮ ਅਨੂਪ੍ਰੀਤ ਅਤੇ ਮੈਡਮ ਹੀਨਾ ਨੇ ਨਿਭਾਈ | ਸਕੂਲ ਵੱਲੋਂ ਮਾਪਿਆਂ ਲਈ ਸਪੈਸ਼ਲ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ | ਇਸ ਮੌਕੇ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਐਮ ਡੀ ਸੁਖਦੇਵ ਸਿੰਘ ਜੱਜ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਬੱਚਿਆਂ ਨੂੰ ਆਪਣੇ ਮਾਂ ਬਾਪ ਦੇ ਆਗਿਆਕਾਰੀ ਬੱਚੇ ਬਣਨ ਦੀ ਸਿੱਖਿਆ ਦਿੱਤੀ | ਉਹਨਾਂ ਪਿ੍ੰਸੀਪਲ ਮੈਡਮ ਗਗਨਦੀਪ ਕੌਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਬੱਚਿਆਂ ਨੂੰ ਵਧੀਆ ਪੇਸ਼ਕਾਰੀ ਲਈ ਵਧਾਈ ਦਿੱਤੀ | ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਮੈਡਮ ਆਸ਼ਾ ਨੇ ਵੀ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਅਨੁਸ਼ਾਸਨ ਵਿਚ ਰਹਿਣ ਤੇ ਮਾਪਿਆਂ ਦੇ ਆਗਿਆਕਾਰੀ ਬਣਨ ਦੀ ਸਿੱਖਿਆ ਦਿੱਤੀ | ਉਨ੍ਹਾਂ ਪਿ੍ੰਸੀਪਲ ਗਗਨਦੀਪ ਕੌਰ ਨੂੰ ਇਸ ਵਧੀਆ ਕਾਰਗੁਜ਼ਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਬੱਚਿਆਂ ਦੀ ਮਿਹਨਤ ਅਤੇ ਲਗਨ ਦੀ ਤਾਰੀਫ਼ ਕੀਤੀ | ਇਸ ਮੌਕੇ ਮੈਡਮ ਆਸ਼ਾ, ਡਾ. ਗੁਰਪ੍ਰੀਤ ਕੌਰ, ਡਾ. ਦਰਸ਼ਪ੍ਰੀਤ ਕੌਰ, ਅਮਨਪ੍ਰੀਤ ਕੌਰ ਪਿ੍ੰਸੀਪਲ ਅਕਾਲ ਗਲੈਕਸੀ ਕਾਨਵੈਂਟ ਸਕੂਲ, ਲੋਹੀਆਂ ਖਾਸ, ਮਧੂ ਸ਼ਰਮਾ ਪਿ੍ੰਸੀਪਲ ਅਕਾਲ ਗਲੈਕਸੀ ਕਾਨਵੈਂਟ ਸਕੂਲ ਜੂਨੀਅਰ ਵਿੰਗ, ਮੋਨਾ ਘਈ ਪਿ੍ੰਸੀਪਲ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੀਨੀਅਰ ਵਿੰਗ, ਮਨਜੀਤ ਕੌਰ ਜੱਜ ਮੈਨੇਜਮੈਂਟ ਮੈਂਬਰ, ਪਰਗਟ ਸਿੰਘ ਅਸਿਸਟੈਂਟ ਡਾਇਰੈਕਟਰ ਮੁੱਖ ਮਹਿਮਾਨ ਵਜੋਂ ਹਾਜ਼ਰ ਸਨ | ਕੋਆਰਡੀਨੇਟਰ ਨਵਨੀਤ ਕੌਰ, ਅਨੂ ਸ਼ਰਮਾ, ਵਿਸ਼ਾਲ ਕੁਮਾਰ, ਸਟਾਫ਼ ਮੈਂਬਰ ਰਜਨੀ ਬਾਲਾ, ਸਰਬਜੀਤ ਕੌਰ, ਕਾਸ਼ਮ ਖਾਨ, ਰਵਿੰਦਰਪਾਲ ਸਿੰਘ, ਦੀਨ ਦਿਆਲ, ਅਮਿਤ ਕੁਮਾਰ, ਕਰਨਵੀਰ ਚੌਹਾਨ, ਅਮਨਦੀਪ ਕੌਰ, ਬਲਜਿੰਦਰ ਕੌਰ, ਕੁਲਦੀਪ ਕੌਰ, ਨੇਹਾ, ਲਵਨੀਤ ਕੌਰ, ਨਵਦੀਪ ਕੌਰ, ਮਨਦੀਪ ਕੌਰ, ਸਤਿੰਦਰਜੀਤ ਕੌਰ, ਮੋਨਿਕਾ, ਸੋਨੀਆ, ਰਾਜਨਦੀਪ, ਸ਼ਿਵੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਡਾਲਾ 'ਚ ਸਫ਼ਾਈ ਸੇਵਕਾਂ ਵਲੋਂ ਰੋਹ ਭਰਪੂਰ ਮੁਜ਼ਾਹਰਾ ਸੂਬਾ ਸਰਕਾਰ ਖ਼ਿਲਾਫ਼ ਕੀਤੀ ਜੰਮ ਕੇ ਨਾਅਰੇਬਾਜ਼ੀ ਅਗਲੀ ਖ਼ਬਰ ਸਿਵਲ ਹਸਪਤਾਲ ਦੀ ਇਤਿਹਾਸਕ ਤੇ ਵਿਰਾਸਤੀ ਇਮਾਰਤ ਨੂੰ ਢਾਹੇ ਜਾਣ ਦੇ ਵਿਰੋਧ 'ਚ ਉੱਚ ਪੱਧਰੀ ਵਫ਼ਦ ਵਲੋਂ ਡੀ.ਸੀ. ਨੂੰ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।