06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਡਾਲਾ 'ਚ ਸਫ਼ਾਈ ਸੇਵਕਾਂ ਵਲੋਂ ਰੋਹ ਭਰਪੂਰ ਮੁਜ਼ਾਹਰਾ ਸੂਬਾ ਸਰਕਾਰ ਖ਼ਿਲਾਫ਼ ਕੀਤੀ ਜੰਮ ਕੇ ਨਾਅਰੇਬਾਜ਼ੀ

ਅਜੀਤ ਡੈਸਕ 19-05-2026
ਨਡਾਲਾ, 18 ਮਈ (ਰਘਬਿੰਦਰ ਸਿੰਘ)-ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅੰਦਰ ਕੰਮ ਕਰਦੇ ਕੱਚੇ ਸਫ਼ਾਈ ਸੇਵਕਾਂ ਅਤੇ ਮਿਊਾਸਪਲ ਕਾਮਿਆਂ ਨੂੰ ਪੱਕੇ ਕਰਨ, ਤਨਖ਼ਾਹ 40 ਹਜ਼ਾਰ ਰੁਪਏ ਕਰਨ, ਠੇਕੇਦਾਰੀ ਸਿਸਟਮ ਬੰਦ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਵਰਗੀਆਂ ਮੰਗਾਂ ਨੂੰ ਲੈ ਕੇ ਹੜਤਾਲੀ ਸਫ਼ਾਈ ਸੇਵਕਾਂ ਵਲੋਂ ਸੰਘਰਸ਼ ਨੂੰ ਤੇਜ਼ ਕਰਦਿਆਂ ਅੱਜ ਕਸਬਾ ਨਡਾਲਾ ਦੇ ਵੱਖ ਵੱਖ ਬਾਜ਼ਾਰਾਂ ਵਿਚ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਸਫ਼ਾਈ ਸੇਵਕਾਂ ਦੀ ਹੜਤਾਲ ਨੂੰ ਉਸ ਵਕਤ ਹੋਰ ਵੀ ਬਲ ਮਿਲਿਆ ਜਦੋਂ ਧਰਨੇ ਵਿਚ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਪਣੀਆਂ ਮੰਗਾਂ ਦੇ ਠੋਸ ਹੱਲ ਲਈ ਪੰਜਾਬ ਭਰ ਚ ਸਫ਼ਾਈ ਸੇਵਕ ਅਤੇ ਮਿਊਾਸਪਲ ਕਾਮੇ 6 ਮਈ ਤੋਂ ਹੜਤਾਲ ਕਰਕੇ ਸੰਘਰਸ਼ ਕਰ ਰਹੇ ਹਨ ਪ੍ਰੰਤੂ ਭਗਵੰਤ ਮਾਨ ਸਰਕਾਰ ਦੇ ਕੰਨਾਂ ਉੱਤੇ ਅਜੇ ਤੱਕ ਜੂੰ ਨਹੀਂ ਸਰਕੀ | ਸਰਕਾਰ ਪਾੜੋਂ ਤੇ ਰਾਜ ਕਰੋ ਦੀ ਨੀਤੀ ਅਪਣਾ ਰਹੀ ਹੈ | ਪਰ ਸੂਬਾ ਸਰਕਾਰ ਦੀ ਹੜਤਾਲ ਨੂੰ ਖ਼ਤਮ ਕਰਵਾਉਣ ਦੀ ਕੋਈ ਵੀ ਸਾਜ਼ਿਸ਼ ਕਾਮਯਾਬ ਨਹੀਂ ਹੋਵੇਗੀ | ਮੰਗਾਂ ਦੇ ਹੱਲ ਹੋਣ ਤੱਕ ਇਹ ਹੜਤਾਲ ਨਿਰੰਤਰ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਫ਼ਾਈ ਸੇਵਕਾਂ ਅਤੇ ਮਿਊਾਸਪਲ ਕਾਮਿਆਂ ਦੀਆਂ ਮੰਗਾਂ ਨੂੰ ਪੂਰੀ ਤਰ੍ਹਾਂ ਵਿਸਾਰਿਆਂ ਹੋਇਆ ਹੈ | ਜਿਸ ਕਾਰਨ ਹੜਤਾਲੀ ਕਾਮਿਆਂ ਦੇ ਮਨਾਂ ਵਿਚ ਗੁੱਸਾ ਤੇ ਰੋਹ ਹੋਰ ਵਧ ਰਿਹਾ ਹੈ | ਇਸ ਮੌਕੇ ਨਗਰ ਪੰਚਾਇਤ ਸਫ਼ਾਈ ਸੇਵਕ ਯੂਨੀਅਨ ਨਡਾਲਾ ਦੇ ਪ੍ਰਧਾਨ ਧਰਮਵੀਰ, ਵੀਰੂ, ਰਾਧੇ ਸ਼ਾਮ, ਧਰਮਵੀਰ ਗੌਰੀ ਲਾਲ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ, ਤਹਿਸੀਲ ਆਗੂ ਅਮਰੀਕ ਸਿੰਘ ਬੂਲੇਵਾਲ, ਨਗਰ ਪੰਚਾਇਤ ਢਿਲਵਾਂ ਤੋਂ ਪ੍ਰਧਾਨ ਸੋਨੂੰ, ਗੁਰਜੰਟ, ਰਾਕੇਸ਼ ਕੁਮਾਰ, ਨਗਰ ਪੰਚਾਇਤ ਭੁਲੱਥ ਤੋ ਪ੍ਰਧਾਨ ਅਸ਼ੋਕ ਕੁਮਾਰ, ਸੂਬਾ ਸਿੰਘ, ਮਹਿੰਦਰ ਸਿੰਘ, ਓਮ ਪ੍ਰਕਾਸ਼ ਅਤੇ ਨਗਰ ਪੰਚਾਇਤ ਬੇਗੋਵਾਲ ਤੋ ਪ੍ਰਧਾਨ ਮੁਕੇਸ਼ ਆਦਿ ਨੇ ਸੰਬੋਧਨ ਕੀਤਾ |
ਪਿਛਲੀ ਖ਼ਬਰ ਅਸਥੀਆਂ ਜਲ ਪ੍ਰਵਾਹ ਕਰਨ ਗਏ ਪਰਿਵਾਰ ਦੇ ਘਰ ਨੂੰ ਚੋਰਾਂ ਨੇ ਬਣਾਇਆ, ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ ਅਗਲੀ ਖ਼ਬਰ ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਮਾਂ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।