25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸਰਕਾਰੀ ਬੱਸ ਚਾਲਕ ਦੀ ਕੁੱਟਮਾਰ ਤੋਂ ਰੋਹ ਵਿਚ ਆਏ ਯੂਨੀਅਨ ਆਗੂਆਂ ਨੇ ਕੀਤਾ ਪੁਲਿਸ ਵਿਰੁੱਧ ਰੋਸ ਵਿਖਾਵਾ <br/>

ਅਜੀਤ ਡੈਸਕ 20-05-2026
ਕਪੂਰਥਲਾ, 19 ਮਈ (ਸਡਾਨਾ)-ਪੀ.ਆਰ.ਟੀ.ਸੀ. ਦੀ ਇਕ ਬੱਸ ਦੇ ਚਾਲਕ ਦਾ ਕੁੱਝ ਵਿਅਕਤੀਆਂ ਨਾਲ ਝਗੜਾ ਹੋਇਆ, ਜਿਸ 'ਤੇ ਇਨ੍ਹਾਂ ਵਿਅਕਤੀਆਂ ਵਲੋਂ ਡਰਾਈਵਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ, ਜਿਸ ਨੂੰ ਪਹਿਲਾਂ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਉਪਰੰਤ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਡਾਕਟਰਾਂ ਵਲੋਂ ਉਸ ਨੂੰ ਅੰਮਿ੍ਤਸਰ ਰੈਫ਼ਰ ਕਰ ਦਿੱਤਾ ਗਿਆ ਹੈ | ਪੀ.ਆਰ.ਟੀ.ਸੀ. ਦੀ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪੁਲਿਸ ਵਲੋਂ ਕਾਰਵਾਈ ਕਰਨ ਸਬੰਧੀ ਆਨਾਕਾਨੀ ਕੀਤੀ ਜਾਣ 'ਤੇ ਜਥੇਬੰਦੀ ਨੇ ਤੁਰੰਤ ਡੀਪੂ ਬੰਦ ਕਰਕੇ ਬੱਸਾਂ ਰੋਕੀਆਂ ਅਤੇ ਰੋਸ ਪ੍ਰਦਰਸ਼ਨ ਕੀਤਾ, ਜਿਸ ਉਪਰੰਤ ਪ੍ਰਸ਼ਾਸਨ ਨੇ ਹਰਕਤ ਵਿਚ ਆਉਂਦਿਆਂ ਸਬੰਧਿਤ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਆਰੰਭ ਕੀਤੀ ਹੈ ਅਤੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਹਮਲਾਵਰਾਂ ਨੂੰ ਦੋ ਦਿਨ ਦੇ ਅੰਦਰ ਅੰਦਰ ਗਿ੍ਫ਼ਤਾਰ ਕੀਤਾ ਜਾਵੇਗਾ | ਯੂਨੀਅਨ ਆਗੂਆਂ ਨੇ ਪੁਲਿਸ ਦੇ ਭਰੋਸੇ ਪਿੱਛੋਂ ਬੰਦ ਕੀਤਾ ਡੀਪੂ ਖੋਲਿ੍ਹਆ ਤੇ ਬੱਸਾਂ ਚਲਾਈਆਂ | ਉਨ੍ਹਾਂ ਕਿਹਾ ਕਿ ਜੇਕਰ ਚਾਰ ਦਿਨਾਂ ਦੇ ਅੰਦਰ ਅੰਦਰ ਪੁਲਿਸ ਨੇ ਕੇਸ ਦਰਜ ਕਰਕੇ ਹਮਲਾਵਰ ਗਿ੍ਫ਼ਤਾਰ ਨਾ ਕੀਤੇ ਤਾਂ 24 ਮਈ ਨੂੰ ਚੱਕਾ ਜਾਮ ਕੀਤਾ ਜਾਵੇਗਾ | ਜਿਸ ਦੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪਨੂੰ, ਚੀਫ਼ ਇੰਸਪੈਕਟਰ ਰਜਿੰਦਰ ਸਿੰਘ, ਇੰਸਪੈਕਟਰ ਸੁਰਿੰਦਰ ਕੁਮਾਰ, ਸਬ ਇੰਸਪੈਕਟਰ ਅੰਗਰੇਜ ਸਿੰਘ, ਪ੍ਰਧਾਨ ਗੁਰਭੇਜ ਸਿੰਘ ਭੇਜਾ, ਮਨਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਸੇਵਕ ਸਿੰਘ, ਯਾਦਵਿੰਦਰ ਸਿੰਘ, ਤਲਜਿੰਦਰ ਸਿੰਘ, ਤਲਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਐੱਨ.ਸੀ.ਸੀ. ਕੈਡਿਟ ਅਨੁਸ਼ਾਸਨ, ਲੀਡਰਸ਼ਿਪ ਤੇ ਦੇਸ਼ ਸੇਵਾ ਦੀਆਂ ਭਾਵਨਾਵਾਂ ਨੂੰ ਹਮੇਸ਼ਾ ਬਰਕਰਾਰ ਰੱਖਣ-ਬਿ੍ਗੇਡੀਅਰ ਏ.... ਅਗਲੀ ਖ਼ਬਰ ਨਿਗਮ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀਆਂ ਉਡਾਈਆਂ ਜਾ ਰਹੀਆਂ ਹਨ ਸ਼ਰੇਆਮ ਧੱਜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।