ਫਗਵਾੜਾ, 19 ਮਈ (ਚਾਨਾ)-ਇੱਕ ਵਿਅਕਤੀ ਨੂੰ ਟੱਕਰ ਮਾਰ ਕੇ ਜ਼ਖਮੀ ਕਰਨ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਗੁਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਦਿੱਤੋ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਸਾਹਿਲ ਜੋ ਆਪਣੇ ਕੰਮ ਤੇ ਜਾਣ ਲਈ ਪਿੰਡ ਰਿਹਾਣਾ ਜੱਟਾਂ ਪੈਟਰੋਲ ਪੰਪ ਦੇ ਨੇੜੇ ਪੁੱਜਾ ਤਾਂ ਇੱਕ ਇਨੋਵਾ ਕਾਰ ਨੇ ਉਸਨੂੰ ਟੱਕਰ ਮਾਰ ਕੇ ਜ਼ਖਮੀ ਕਰ ਦਿੱਤਾ | ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |