24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਕੇਂਦਰ ਸਰਕਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਵਾਪਸ ਲਵੇ-ਬਲਵਿੰਦਰ ਬਜਾਜ <br/>

ਅਜੀਤ ਡੈਸਕ 20-05-2026
ਭੁਲੱਥ, 19 ਮਈ (ਮੇਹਰ ਚੰਦ ਸਿੱਧੂ)-ਕੇਂਦਰ ਸਰਕਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਕੀਤਾ ਵਾਧਾ ਵਾਪਸ ਲਵੇ | ਇਹ ਪ੍ਰਗਟਾਵਾ ਕਰਦਿਆਂ ਕਾਂਗਰਸੀ ਆਗੂ ਸਾਬਕਾ ਸਰਪੰਚ ਬਲਵਿੰਦਰ ਕੁਮਾਰ ਬਜਾਜ ਨੇ ਕਿਹਾ, ਕਿ ਪਹਿਲਾਂ ਹੀ ਵੱਧ ਰਹੇ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ, ਘਰੇਲੂ ਵਰਤੋ ਵਿਚ ਆਉਣ ਵਾਲੇ ਗੈਸ ਸਲਿੰਡਰਾਂ ਦੇ ਰੇਟ ਤਾਂ ਪਹਿਲਾਂ ਹੀ ਵਧੇ ਹੋਏ ਹਨ ਤੇ ਹੁਣ ਕੇਂਦਰ ਸਰਕਾਰ ਵੱਲੋਂ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਮਹਿੰਗਾਈ ਨੂੰ ਹੋਰ ਬੜਾਵਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਲੁੱਟ ਖਸੁੱਟ ਦਾ ਸ਼ਿਕਾਰ ਸਭ ਤੋਂ ਵੱਧ ਆਮ ਜਨਤਾ ਹੋ ਰਹੀ ਹੈ ਤੇ ਸ਼ੋਸ਼ਣ ਵੀ ਇੱਕ ਆਮ ਨਾਗਰਿਕ ਦਾ ਹੀ ਹੁੰਦਾ ਹੈ | ਉਨ੍ਹਾਂ ਕਿਹਾ ਕਿ ਹੁਕਮਰਾਨ ਸਰਕਾਰਾਂ ਸੱਤਾ ਤੇ ਕਬਜ਼ ਹੋਣ ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਜਾਂਦੀਆਂ ਹਨ ਤੇ ਲੋਕ ਰਾਜ ਵਾਲੀ ਗੱਲ ਸਾਡੇ ਦੇਸ਼ ਅੰਦਰ ਕੋਈ ਨਜ਼ਰ ਨਹੀਂ ਆ ਰਹੀ, ਕਿਉਂਕਿ ਆਮ ਜਨਤਾ ਨੂੰ ਆਪਣੇ ਪਰਿਵਾਰਾਂ ਨੂੰ ਮਹਿੰਗਾਈ ਦੇ ਦੌਰ ਅੰਦਰ ਚਲਾਉਣਾ ਔਖਾ ਹੋਇਆ ਪਿਆ ਹੈ, ਤੇ ਸਰਕਾਰ ਨੂੰ ਚਾਹੀਦਾ ਕਿ ਇਸ ਪਾਸੇ ਧਿਆਨ ਦੇਵੇ , ਵਧ ਰਹੇ ਮਹਿੰਗਾਈ ਤੇ ਰੋਕ ਲੱਗਣੀ ਚਾਹੀਦੀ ਹੈ, ਤਾਂ ਕਿ ਆਮ ਜਨਤਾ ਨੂੰ ਇਨਸਾਫ਼ ਮਿਲ ਸਕੇ |

ਪਿਛਲੀ ਖ਼ਬਰ ਜੀ.ਟੀ. ਰੋਡ ਬੱਸ ਅੱਡਾ ਢਿਲਵਾਂ ਵਿਖੇ ਜਲੰਧਰ ਦੀ ਤਰਫ਼ ਜਾਣ ਲਈ ਪੱਕਾ ਬੱਸ ਅੱਡਾ ਬਣਾਉਣ ਦੀ ਮੰਗ rਪੈ ਰਹੀ ਤੇਜ਼ ਗਰਮੀ... ਅਗਲੀ ਖ਼ਬਰ ਕਸਬੇ 'ਚ ਵੱਧ ਰਹੀਆਂ ਚੋਰੀਆਂ ਲੁੱਟਾਂ-ਖੋਹਾਂ ਦੇ ਮੱਦੇਨਜ਼ਰ ਐੱਸ.ਐੱਸ.ਪੀ. ਪਹੁੰਚੇ ਬੇਗੋਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।