24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਬਰਸਾਤਾਂ ਤੋਂ ਪਹਿਲਾਂ ਨਡਾਲਾ ਦੇ ਜੱਜੀ ਮਾਰਗ ਵਾਲੇ ਨਾਲੇ ਦੀ ਸਫ਼ਾਈ ਕਰਾਉਣ ਦੀ ਉਠੀ ਮੰਗ <br/>

ਅਜੀਤ ਡੈਸਕ 20-05-2026
ਨਡਾਲਾ, 19 ਮਈ (ਰਘਬਿੰਦਰ ਸਿੰਘ)-ਕਸਬਾ ਨਡਾਲਾ ਦੇ ਜੱਜੀ ਮਾਰਗ ਨਾਲ ਲੱਗਦੇ ਗੰਦੇ ਨਾਲੇ ਦੀ ਕਈ ਸਮੇਂ ਤੋਂ ਸਫ਼ਾਈ ਨਾ ਹੋਣ ਕਾਰਨ ਇਲਾਕਾ ਵਾਸੀਆਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ | ਸਥਾਨਕ ਲੋਕਾਂ ਨੇ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਬਰਸਾਤਾਂ ਦੇ ਸੀਜ਼ਨ ਤੋਂ ਪਹਿਲਾਂ ਨਾਲੇ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਸੰਬੰਧੀ ਬਲਵਿੰਦਰ ਸਿੰਘ ਬਿੱਟੂ ਖੱਖ, ਸਰਬਜੀਤ ਸਿੰਘ ਭਾਗੂ, ਪਰਮਜੀਤ ਸਿੰਘ ਖੱਖ, ਨਵਜਿੰਦਰ ਸਿੰਘ ਬੱਗਾ ਕੋਚ ਅਤੇ ਹੋਰਾਂ ਨੇ ਆਖਿਆ ਕੇ ਨਾਲੇ ਵਿਚ ਗੰਦਗੀ, ਪਲਾਸਟਿਕ ਅਤੇ ਜੰਗਲੀ ਬੂਟਿਆਂ ਦੀ ਭਰਮਾਰ ਹੋਣ ਕਾਰਨ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਸਫ਼ਾਈ ਨਾ ਕਰਵਾਈ ਗਈ ਤਾਂ ਬਰਸਾਤਾਂ ਦੌਰਾਨ ਗੰਦਾ ਪਾਣੀ ਸੜਕਾਂ ਅਤੇ ਘਰਾਂ ਵਿਚ ਦਾਖਲ ਹੋ ਸਕਦਾ ਹੈ, ਜਿਸ ਨਾਲ ਬਿਮਾਰੀਆਂ ਫੈਲਣ ਦਾ ਵੀ ਖ਼ਤਰਾ ਬਣ ਸਕਦਾ ਹੈ | ਉਨ੍ਹਾਂ ਕਿਹਾ ਕਿ ਜੱਜੀ ਮਾਰਗ ਇੱਕ ਮਹੱਤਵਪੂਰਨ ਰਸਤਾ ਹੈ ਅਤੇ ਹਰ ਰੋਜ਼ ਵੱਡੀ ਗਿਣਤੀ ਵਿਚ ਲੋਕ ਇਸ ਰਾਹੀਂ ਆਵਾਜਾਈ ਕਰਦੇ ਹਨ | ਪਰ ਨਾਲੇ ਦੀ ਮਾੜੀ ਹਾਲਤ ਕਾਰਨ ਆਸ-ਪਾਸ ਬਦਬੂ ਅਤੇ ਗੰਦਗੀ ਫੈਲੀ ਹੋਈ ਹੈ, ਜਿਸ ਨਾਲ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਨਾਲੇ ਦੀ ਪੂਰੀ ਤਰ੍ਹਾਂ ਸਫ਼ਾਈ ਕਰਵਾ ਕੇ ਲੋਕਾਂ ਨੂੰ ਰਾਹਤ ਦਿੱਤੀ |

ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਡਟਵੀਂ ਹਮਾਇਤ <br/> ਅਗਲੀ ਖ਼ਬਰ ਦੁਬਈ ਵਿਚ ਭਾਰਤੀ ਅੰਬੈਸੀ ਨੇ ਕੰਪਨੀ ਦੀ ਚੁੰਗਲ 'ਚ ਛੁਡਵਾਇਆ ਪੰਜਾਬੀ ਨੌਜਵਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।