24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਡਟਵੀਂ ਹਮਾਇਤ <br/>

ਅਜੀਤ ਡੈਸਕ 20-05-2026
ਸੁਲਤਾਨਪੁਰ ਲੋਧੀ, 19 ਮਈ (ਨਰੇਸ਼ ਹੈਪੀ)-ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਸਫ਼ਾਈ ਮਜ਼ਦੂਰਾਂ ਅਤੇ ਮਿਉਂਸਪਲ ਕਾਮਿਆਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਪੰਜਾਬ ਭਰ ਵਿਚ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ ਜਿਸ ਤਹਿਤ ਪੰਜਾਬ ਭਰ ਵਿਚ 6 ਮਈ ਤੋਂ ਸਫ਼ਾਈ ਕਰਮਚਾਰੀ ਅਤੇ ਮਿਉਂਸਪਲ ਕਾਮੇ ਹੜਤਾਲ ਤੇ ਚਲੇ ਗਏ ਹਨ | ਆਗੂਆਂ ਕਿਹਾ ਕਿ ਇਹ ਹੜਤਾਲ਼ ਸਾਡਾ ਕੋਈ ਸ਼ੌਕ ਨਹੀਂ ਮਜਬੂਰੀ ਹੈ ਕਿਉਂਕਿ ਪੰਜਾਬ ਦਾ 90 ਫ਼ੀਸਦੀ ਮੁਲਾਜ਼ਮ ਕੱਚਾ ਹੈ ਤੇ ਮਾਤਰ 10 ਹਜ਼ਾਰ ਨਿਗੁਣੀ ਤਨਖ਼ਾਹ ਉੱਤੇ ਕੰਮ ਕਰ ਰਿਹਾ ਹੈ | ਮਹਿੰਗਾਈ ਕਰਕੇ ਘਰਾਂ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਚੱਲਦਾ ਹੈ | ਅੱਜ ਤੋਂ ਲਗਭਗ ਸਾਢੇ 4 ਸਾਲ ਪਹਿਲਾਂ ਸੱਤਾ ਵਿਚ ਆਉਣ ਵਾਲੀ ਭਗਵੰਤ ਮਾਨ ਸਰਕਾਰ ਇਹਨਾਂ ਹੀ ਸਫ਼ਾਈ ਸੇਵਕਾ ਦਾ ਝਾੜੂ ਵਾਲਾ ਨਿਸ਼ਾਨ ਲੈ ਕੇ ਵੋਟਾਂ ਮੰਗ ਕੇ ਸੱਤਾ ਵਿਚ ਆਈ ਸੀ | ਉਸ ਵੇਲ਼ੇ ਮਾਨਯੋਗ ਮੁੱਖ ਮੰਤਰੀ ਵੱਲੋਂ ਕਿਹਾ ਗਿਆ ਸੀ ਕਿ ਸਾਡੀ ਸਰਕਾਰ ਵਿਚ ਕਿਸੇ ਨੂੰ ਵੀ ਧਰਨੇ ਅਤੇ ਪ੍ਰਦਰਸ਼ਨ ਕਰਨ ਦੀ ਲੋੜ ਨਹੀਂ ਪਵੇਗੀ ਪਰ ਹੋ ਇਸ ਦੇ ਉਲਟ ਰਿਹਾ ਹੈ | ਆਗੂਆਂ ਕਿਹਾ ਕੇ ਸਫ਼ਾਈ ਕਾਮੇ ਬਿਨਾਂ ਸ਼ਰਤ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਤਨਖ਼ਾਹਾਂ ਸਮੇਂ ਸਿਰ ਤੇ ਸਰਕਾਰੀ ਖ਼ਜ਼ਾਨੇ ਰਾਹੀਆਂ ਦਿੱਤੀਆਂ ਜਾਣ, ਘੱਟੋ ਘੱਟ ਉਜਰਤ 40000 ਪ੍ਰਤੀ ਮਹੀਨਾ ਕੀਤੀ ਜਾਵੇ, ਠੇਕੇਦਾਰੀ ਸਿਸਟਮ ਪੱਕੇ ਤੌਰ 'ਤੇ ਬੰਦ ਕੀਤਾ ਜਾਵੇ ਅਤੇ ਕੱਚੇ ਮੁਲਾਜ਼ਮ ਦੀ ਮੌਤ ਹੋਣ ਤੇ ਉਸਦੇ ਪਰਿਵਾਰ ਨੂੰ ਨੌਕਰੀ ਦਿੱਤੀ ਜਾਵੇ | ਉਨ੍ਹਾਂ ਕਿਹਾ ਕੇ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਲਾਰੇ ਲਾ ਰਹੀ ਹੈ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾਂ ਮੰਨੀਆਂ ਗਈਆਂ ਤਾਂ ਪੰਜਾਬ ਸਰਕਾਰ ਸਿਆਸੀ ਨੁਕਸਾਨ ਝੱਲਣ ਲਈ ਤਿਆਰ ਰਹੇ | ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਸੁਲਤਾਨਪੁਰ ਲੋਧੀ ਦੇ ਆਗੂ ਪ੍ਰਧਾਨ ਸੰਜੀਵ ਘਈ ਤੋਂ ਇਲਾਵਾ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੇ ਆਗੂ ਕਾਮਰੇਡ ਬਲਦੇਵ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ |

ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ ਦੀਆਂ ਦੋ ਵਿਦਿਆਰਥਣਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚੋਂ ਪਹਿਲੇ ਸਥਾਨ 'ਤੇ ਰਹੀਆਂ <br/> ਅਗਲੀ ਖ਼ਬਰ ਬਰਸਾਤਾਂ ਤੋਂ ਪਹਿਲਾਂ ਨਡਾਲਾ ਦੇ ਜੱਜੀ ਮਾਰਗ ਵਾਲੇ ਨਾਲੇ ਦੀ ਸਫ਼ਾਈ ਕਰਾਉਣ ਦੀ ਉਠੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।