24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਹਿੰਦੂ ਕੰਨਿਆ ਕਾਲਜ ਦੀਆਂ ਦੋ ਵਿਦਿਆਰਥਣਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚੋਂ ਪਹਿਲੇ ਸਥਾਨ 'ਤੇ ਰਹੀਆਂ <br/>

ਅਜੀਤ ਡੈਸਕ 20-05-2026
ਕਪੂਰਥਲਾ, 19 ਮਈ (ਵਿ.ਪ੍ਰ.)-ਹਿੰਦੂ ਕੰਨਿਆ ਕਾਲਜ ਦੀਆਂ ਨੈਨੀ ਕੇਅਰ ਸਰਟੀਫਿਕੇਟ ਕੋਰਸ ਦੀਆਂ ਦੋ ਵਿਦਿਆਰਥਣਾਂ ਕਿਰਨਦੀਪ ਕੌਰ ਸਪੁੱਤਰੀ ਪਲਵਿੰਦਰ ਸਿੰਘ ਤੇ ਮੁਸਕਾਨ ਪੁੱਤਰੀ ਸੁਖਵਿੰਦਰ ਸਿੰਘ ਨੇ 8.31 ਐਸ.ਜੀ.ਪੀ.ਏ. ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਕਾਲਜ ਦੀ ਪਿ੍ੰਸੀਪਲ ਡਾ. ਅਰਚਨਾ ਗਰਗ ਨੇ ਦੱਸਿਆ ਕਿ ਨੈਨੀ ਕੇਅਰ ਸਰਟੀਫਿਕੇਟ ਕੋਰਸ ਦਾ ਨਤੀਜਾ ਸ਼ਾਨਦਾਰ ਰਿਹਾ | ਉਨ੍ਹਾਂ ਵਿਦਿਆਰਥਣਾਂ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਨੈਨੀ ਕੇਅਰ ਵਿਭਾਗ ਦੀ ਮੁਖੀ ਸਾਰਿਕਾ ਕਾਂਡਾ ਤੇ ਉਨ੍ਹਾਂ ਦੇ ਵਿਭਾਗ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਨੈਨੀ ਕੇਅਰ ਕੋਰਸ ਵਿਦਿਆਰਥੀਆਂ ਲਈ ਇਕ ਸਾਲ ਦਾ ਕਿੱਤਾ ਮੁਖੀ ਕੋਰਸ ਹੈ | ਉਨ੍ਹਾਂ ਕਿਹਾ ਕਿ ਇਹ ਕੋਰਸ ਕਰਨ ਵਾਲੀਆਂ ਵਿਦਿਆਰਥਣਾਂ ਭਾਰਤ ਤੇ ਵਿਦੇਸ਼ਾਂ ਵਿਚ ਡੇ ਕੇਅਰ, ਸਕੂਲਾਂ ਤੇ ਨਿੱਜੀ ਘਰਾਂ ਵਿਚ ਨੈਨੀ ਵਜੋਂ ਕਰੀਅਰ ਦੇ ਮੌਕੇ ਮਿਲਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਇਸ ਪ੍ਰੋਗਰਾਮ ਤੋਂ ਲਾਭ ਉਠਾ ਕੇ ਭਾਰਤ ਤੇ ਵਿਦੇਸ਼ਾਂ ਵਿਚ ਆਪਣੇ ਰੁਜ਼ਗਾਰ ਦੇ ਸਮਰੱਥ ਹੋ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਕਾਲਜ ਵਿਚ ਵੱਖ-ਵੱਖ ਸਰਟੀਫਿਕੇਟ ਕੋਰਸ, ਅੰਡਰ ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ ਕੋਰਸ ਕਰਨ ਦੀ ਵਿਵਸਥਾ ਹੈ | ਜੋ ਵਿਦਿਆਰਥੀਆਂ ਨੂੰ ਸਵੈ ਨਿਰਭਰ ਬਣਾਉਣ ਦੇ ਮੌਕੇ ਪ੍ਰਦਾਨ ਕਰਦਾ ਹੈ |

ਪਿਛਲੀ ਖ਼ਬਰ ਸੌਰਵ ਖੁੱਲਰ ਦੀ ਅਗਵਾਈ 'ਚ ਨਡਾਲਾ ਤੋਂ ਅਨੇਕਾਂ ਨੌਜਵਾਨ ਭਾਜਪਾ ਵਿਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਡਟਵੀਂ ਹਮਾਇਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।