24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸਾਬਕਾ ਬਲਾਕ ਸੰਮਤੀ ਮੈਂਬਰ ਗਗਨਦੀਪ ਸਿੰਘ ਬਾਜਵਾ ਦੀ ਕਾਂਗਰਸ ਵਿਚ ਘਰ ਵਾਪਸੀ rਵਿਕਾਸ ਦਾ ਦੂਜਾ ਨਾਂਅ ਨਵਤੇਜ ਸਿੰਘ ਚੀਮਾ-ਬਾਜਵਾ <br/>

ਅਜੀਤ ਡੈਸਕ 20-05-2026
ਸੁਲਤਾਨਪੁਰ ਲੋਧੀ, 19 ਮਈ (ਨਰੇਸ਼ ਹੈਪੀ)-ਹਲਕਾ ਸੁਲਤਾਨਪੁਰ ਲੋਧੀ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਮਜ਼ਬੂਤੀ ਮਿਲੀ ਜਦੋਂ ਸਾਬਕਾ ਬਲਾਕ ਸੰਮਤੀ ਮੈਂਬਰ ਗਗਨਦੀਪ ਸਿੰਘ ਬਾਜਵਾ ਨੇ ਮੁੜ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ | ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਉਨ੍ਹਾਂ ਨੇ ਕਾਂਗਰਸ ਵਿਚ ਘਰ ਵਾਪਸੀ ਕਰਦਿਆਂ ਕਿਹਾ ਕਿ ਲੋਕਾਂ ਦੀ ਸੇਵਾ ਅਤੇ ਹਲਕੇ ਦਾ ਵਿਕਾਸ ਸਿਰਫ਼ ਨਵਤੇਜ ਸਿੰਘ ਚੀਮਾ ਦੀ ਸੋਚ ਅਤੇ ਅਗਵਾਈ ਹੇਠ ਹੀ ਸੰਭਵ ਹੈ | ਗਗਨਦੀਪ ਸਿੰਘ ਬਾਜਵਾ ਨੇ ਕਿਹਾ ਕਿ ਕੁਝ ਮਨਮੁਟਾਵਾਂ ਅਤੇ ਗਲਤਫ਼ਹਿਮੀਆਂ ਕਾਰਨ ਉਹ ਕਾਂਗਰਸ ਤੋਂ ਦੂਰ ਹੋ ਕੇ ਰਾਣਾ ਧੜੇ ਨਾਲ ਚਲੇ ਗਏ ਸਨ, ਪਰ ਉੱਥੇ ਨਾ ਤਾਂ ਵਰਕਰਾਂ ਨੂੰ ਮਾਣ-ਸਤਿਕਾਰ ਮਿਲਿਆ ਅਤੇ ਨਾ ਹੀ ਲੋਕਾਂ ਦੇ ਕੰਮਾਂ ਨੂੰ ਪਹਿਲ ਦਿੱਤੀ ਗਈ | ਉਨ੍ਹਾਂ ਕਿਹਾ ਕਿ ਵਰਕਰ ਦਾ ਮਾਨ ਸਨਮਾਨ ਸਿਰਫ਼ ਕਾਂਗਰਸ ਪਾਰਟੀ ਵਿਚ ਹੀ ਹੈ | ਬਾਜਵਾ ਨੇ ਕਿਹਾ ਕਿ ਜੇਕਰ ਹਲਕਾ ਸੁਲਤਾਨਪੁਰ ਲੋਧੀ ਨੂੰ ਮੁੜ ਤਰੱਕੀ ਅਤੇ ਵਿਕਾਸ ਦੀ ਲੀਹ 'ਤੇ ਲਿਆਉਣਾ ਹੈ ਤਾਂ ਸਾਰੇ ਕਾਂਗਰਸੀ ਵਰਕਰਾਂ ਨੂੰ ਇਕੱਠੇ ਹੋ ਕੇ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਕੰਮ ਕਰਨਾ ਪਵੇਗਾ | ਇਸ ਮੌਕੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਪਾਰਟੀ ਵਿਚ ਬਣਦਾ ਮਾਣ ਉਨ੍ਹਾਂ ਨੂੰ ਦਿੱਤਾ ਜਾਵੇਗਾ | ਇਸ ਮੌਕੇ ਰਮੇਸ਼ ਡਡਵਿੰਡੀ, ਮੋਨੂੰ ਭੰਡਾਰੀ, ਨਵ ਸੇਖੋਂ, ਸੱਬਾ, ਗੁਰਦੀਪ ਸਿੰਘ ਦੀਪਾ ਆਦਿ ਸਮੇਤ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਸੁਲਤਾਨਪੁਰ ਲੋਧੀ ਦੇ 8 ਵਾਰਡਾਂ ਤੇ ਜ਼ਬਰਦਸਤ ਟੱਕਰ ਦੇਵੇਗਾ-ਸੁਖਵਿੰਦਰ ਸਿੰਘ <br/> ਅਗਲੀ ਖ਼ਬਰ ਵਾਰਡ ਨੰਬਰ ਨੌ ਤੋਂ ਆਪ ਉਮੀਦਵਾਰ ਪ੍ਰੀਆ ਧੀਰ ਦੇ ਹੱਕ ਵਿੱਚ ਭਰਵੀਂ ਚੋਣ ਮੀਟਿੰਗ rਲੋਕ ਆਪ ਸਰਕਾਰ ਦੇ ਕੰਮਾਂ ਨੂੰ ਵੇਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।