24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸ਼੍ਰੋਮਣੀ ਅਕਾਲੀ ਦਲ ਬਾਦਲ ਸੁਲਤਾਨਪੁਰ ਲੋਧੀ ਦੇ 8 ਵਾਰਡਾਂ ਤੇ ਜ਼ਬਰਦਸਤ ਟੱਕਰ ਦੇਵੇਗਾ-ਸੁਖਵਿੰਦਰ ਸਿੰਘ <br/>

ਅਜੀਤ ਡੈਸਕ 20-05-2026
ਸੁਲਤਾਨਪੁਰ ਲੋਧੀ, 19 ਮਈ (ਪ.ਪ. ਰਾਹੀਂ)-ਸੁਲਤਾਨਪੁਰ ਲੋਧੀ ਨਗਰ ਕੌਂਸਲ ਦੀਆਂ ਹੋ ਰਹੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ 8 ਵਾਰਡਾਂ ਵਿਚ ਜ਼ਬਰਦਸਤ ਟੱਕਰ ਦਿੰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕਰਨਗੇ | ਸ਼ਹਿਰ ਨਿਵਾਸੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਹਾਜੀਪੁਰ, ਇੰਜੀਨੀਅਰ ਸਵਰਨ ਸਿੰਘ, ਅਵਤਾਰ ਸਿੰਘ ਮੀਰੇ, ਇੰਦਰਜੀਤ ਸਿੰਘ ਜੋਸਨ, ਕੁਲਵੰਤ ਸਿੰਘ ਸ਼ਹਿਰੀ, ਦਰਬਾਰਾ ਸਿੰਘ ਵਿਰਦੀ ਅਤੇ ਸਤਨਾਮ ਸਿੰਘ ਰਾਮੇ ਨੇ ਦੱਸਿਆ ਕਿ ਵਾਰਡ ਨੰਬਰ 9 ਤੋਂ ਬੀਬੀ ਸਿਮਰਨਜੀਤ ਕੌਰ ਅਤੇ ਵਾਰਡ ਨੰਬਰ 12 ਤੋਂ ਰੋਹਿਤ ਕੱਕੜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਚੋਣ ਨਿਸ਼ਾਨ ਹੇਠ ਚੋਣਾਂ ਲੜ ਰਹੇ ਅਤੇ ਉਮੀਦਵਾਰ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਸੁਲਤਾਨਪੁਰ ਲੋਧੀ ਤੋਂ 8 ਨਗਰ ਕੌਂਸਲ ਚੋਣਾਂ ਦੀ ਲੜਾਈ ਲੜ ਰਿਹਾ ਹੈ ਜਿਸ ਵਿਚ ਜਿੱਤ ਵੀ ਪ੍ਰਾਪਤ ਕਰੇਗਾ | ਉਨ੍ਹਾਂ ਸੁਲਤਾਨਪੁਰ ਲੋਧੀ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਿਤਾਉਣ ਤਾਂ ਜੋ ਸ਼ਹਿਰ ਰੁਕਿਆ ਵਿਕਾਸ ਹੋ ਸਕੇ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਮੁੜ ਸੱਤਾ ਵਿਚ ਦੇਖਣਾ ਚਾਹੁੰਦੇ ਹਨ ਕਿਉਂਕਿ ਪੰਜਾਬ ਤੋਂ ਬਾਹਰੋਂ ਆਉਣ ਵਾਲੇ ਲੋਕ ਇਸ ਨੂੰ ਲੁੱਟਣ ਲਈ ਹੀ ਆਉਂਦੇ ਹਨ | ਪੰਜਾਬ ਦਾ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੀ ਹੋਇਆ ਹੈ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਜਿਹੀਆਂ ਲੋਕ ਭਲਾਈ ਸਕੀਮਾਂ ਦਿੱਤੀਆਂ ਹਨ ਜਿਸ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਸੱਤਾਧਾਰੀ ਸਰਕਾਰ ਨੇ ਨਗਰ ਕੌਂਸਲ ਚੋਣਾਂ ਵਿਚ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਮੂੰਹ ਤੋੜਵਾਂ ਜਵਾਬ ਦੇਣਗੇ |


ਪਿਛਲੀ ਖ਼ਬਰ ਨਗਰ ਕੌਂਸਲ ਦੇ 13 ਵਾਰਡਾਂ ਲਈ 55 ਉਮੀਦਵਾਰ ਚੋਣ ਮੈਦਾਨ ਵਿਚ •ਭਾਜਪਾ ਦੇ 11, ਆਪ 13, ਕਾਂਗਰਸ 8, ਅਕਾਲੀ ਦਲ 8 ਤੇ 13... ਅਗਲੀ ਖ਼ਬਰ ਸਾਬਕਾ ਬਲਾਕ ਸੰਮਤੀ ਮੈਂਬਰ ਗਗਨਦੀਪ ਸਿੰਘ ਬਾਜਵਾ ਦੀ ਕਾਂਗਰਸ ਵਿਚ ਘਰ ਵਾਪਸੀ rਵਿਕਾਸ ਦਾ ਦੂਜਾ ਨਾਂਅ ਨਵਤੇਜ ਸਿੰਘ ਚੀਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।