ਕਪੂਰਥਲਾ, 19 ਮਈ (ਅਮਰਜੀਤ ਕੋਮਲ)-ਨਗਰ ਨਿਗਮ ਦੇ ਵਾਰਡ ਨੰਬਰ 50 ਤੋਂ ਭਾਜਪਾ ਦੀ ਉਮੀਦਵਾਰ ਅਲਕਾ, ਵਾਰਡ ਨੰਬਰ 2 ਤੋਂ ਭਾਜਪਾ ਦੀ ਉਮੀਦਵਾਰ ਨੇਹਾ, ਵਾਰਡ ਨੰਬਰ 27 ਤੋਂ ਭਾਜਪਾ ਦੇ ਉਮੀਦਵਾਰ ਵਿੱਕੀ ਗੁਜਰਾਲ, ਵਾਰਡ ਨੰਬਰ 31 ਤੋਂ ਭਾਜਪਾ ਦੇ ਉਮੀਦਵਾਰ ਉਪਿੰਦਰ ਸਿੰਘ ਬੱਗਾ ਤੇ ਵਾਰਡ ਨੰਬਰ 37 ਤੋਂ ਕਿਰਨਦੀਪ ਕੌਰ ਦੇ ਅੱਜ ਚੋਣ ਦਫ਼ਤਰਾਂ ਦਾ ਉਦਘਾਟਨ ਭਾਜਪਾ ਦੇ ਸੂਬਾਈ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਕੀਤਾ | ਇਸ ਸਬੰਧ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਵਿਚ ਵੱਖ-ਵੱਖ ਵਾਰਡਾਂ ਵਿਚ ਹੋਈਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਮਨੋਰੰਜਨ ਕਾਲੀਆ ਨੇ ਕਿਹਾ ਕਿ ਭਾਜਪਾ ਦਾ ਕਪੂਰਥਲਾ ਵਿਚ ਮੇਅਰ ਬਣਨ 'ਤੇ ਸ਼ਹਿਰ ਵਿਚ ਵਿਕਾਸ ਕਾਰਜਾਂ ਲਈ ਤੇਜੀ ਲਿਆਂਦੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੇ ਵੱਖ-ਵੱਖ ਵਾਰਡਾਂ ਤੋਂ ਚੋਣ ਲੜ੍ਹ ਰਹੇ ਉਮੀਦਵਾਰਾਂ ਨੂੰ ਵੱਡੇ ਬਹੁਮਤ ਨਾਲ ਜਿਤਾਉਣ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਵਿਚ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਤੇ ਇਨ੍ਹਾਂ ਯੋਜਨਾਵਾਂ ਤੋਂ ਵੱਡੀ ਗਿਣਤੀ ਵਿਚ ਲੋਕ ਲਾਭ ਉਠਾ ਚੁੱਕੇ ਹਨ | ਮੀਟਿੰਗ ਨੂੰ ਸੰਬੋਧਨ ਕਰਦਿਆਂ ਰੌਸ਼ਨ ਲਾਲ ਸਭਰਵਾਲ ਤੇ ਹੋਰ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਦੌਰਾਨ ਕਪੂਰਥਲਾ ਸ਼ਹਿਰ ਦਾ ਕੋਈ ਵਿਕਾਸ ਨਹੀਂ ਹੋਇਆ, ਕਿਉਂਕਿ ਪੰਜਾਬ ਸਰਕਾਰ ਨੇ ਸ਼ਹਿਰ ਦੇ ਵਿਕਾਸ ਨੂੰ ਅਣਗੌਲਿਆ ਕੀਤਾ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰੱਖਣ ਲਈ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਆਗੂ ਜ਼ਿੰਮੇਵਾਰ ਹਨ | ਉਨ੍ਹਾਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ, ਕਾਂਗਰਸ ਤੇ ਹੋਰ ਰਾਜਸੀ ਪਾਰਟੀ ਦੇ ਉਮੀਦਵਾਰਾਂ ਨੂੰ ਨਕਾਰ ਕੇ ਭਾਜਪਾ ਉਮੀਦਵਾਰਾਂ ਨੂੰ ਜਿਤਾਉਣ | ਇਨ੍ਹਾਂ ਸਮਾਗਮਾਂ ਵਿਚ ਭਾਜਪਾ ਦੇ ਜ਼ਿਲ੍ਹਾ ਇੰਚਾਰਜ ਹਨੀ ਕੰਬੋਜ, ਐਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਲਾਲ ਸਭਰਵਾਲ, ਸੂਬਾਈ ਆਗੂ ਸ਼ਾਮ ਸੁੰਦਰ ਅਗਰਵਾਲ, ਯਸ਼ ਮਹਾਜਨ, ਯੁਵਾ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਮੰਡਲ ਪ੍ਰਧਾਨ ਕਮਲਜੀਤ ਪ੍ਰਭਾਕਰ, ਐਡਵੋਕੇਟ ਪਿਊਸ਼ ਮਨਚੰਦਾ, ਦਵਿੰਦਰ ਧੀਰ, ਰਾਂਝਾ ਗੁਜਰਾਲ, ਗੁਰਭੇਜ ਸਿੰਘ, ਧਰਮਪਾਲ ਮਹਾਜਨ ਆਦਿ ਆਗੂ ਹਾਜ਼ਰ ਸਨ |