ਕਪੂਰਥਲਾ, 19 ਮਈ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਪਰਮਿੰਦਰਜੀਤ ਸਿੰਘ ਨੇ ਫੱਤੂਢੀਂਗਾ ਚੁੰਗੀ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਲਵਪ੍ਰੀਤ ਸਿੰਘ ਉਰਫ਼ ਲਿੱਬੀ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਪਾਸੋਂ 140 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |