14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਚੰਗੇ ਉਮੀਦਵਾਰਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਜਿਤਾ ਕੇ ਨਗਰ ਨਿਗਮ ਵਿਚ ਭੇਜੋ-ਰਜਨੀ ਓਬਰਾਏ <br/>

ਅਜੀਤ ਡੈਸਕ 25-05-2026
ਕਪੂਰਥਲਾ, 24 ਮਈ (ਸਡਾਨਾ)-ਨਗਰ ਨਿਗਮ ਚੋਣਾਂ ਦੌਰਾਨ ਸ਼ਹਿਰ ਨਿਵਾਸੀ ਲੋਕ ਸਿਰਫ ਸੂਰਤ ਨਹੀਂ ਸੀਰਤ ਤੇ ਉਮੀਦਵਾਰ ਦੇ ਚੰਗੇ ਕੰਮ ਦੇਖ ਕੇ ਉਸਨੂੰ ਵੋਟ ਪਾਉਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਖੱਤਰੀ ਮਹਾਂ ਸਭਾ ਪੰਜਾਬ ਦੀ ਸੀਨੀਅਰ ਮੈਂਬਰ ਰਜਨੀ ਓਬਰਾਏ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸ਼ਹਿਰ ਦਾ ਭਵਿੱਖ ਇਨ੍ਹਾਂ ਚੋਣਾਂ ਦੇ ਨਤੀਜਿਆਂ 'ਤੇ ਨਿਰਭਰ ਕਰਦਾ ਹੈ ਤੇ ਵੱਖ-ਵੱਖ ਵਾਰਡਾਂ ਨਾਲ ਸਬੰਧਿਤ ਵੋਟਰ ਚੰਗੇ ਸੂਝਵਾਨ ਉਮੀਦਵਾਰ ਦੀ ਪਰਖ ਕਰਕੇ ਉਸਨੂੰ ਵੋਟ ਪਾਉਣ ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧਿਤ ਹੋਵੇ | ਉਨ੍ਹਾਂ ਦੱਸਿਆ ਕਿ ਚੰਗੇ ਚੁਣੇ ਗਏ ਉਮੀਦਵਾਰ ਹੀ ਸ਼ਹਿਰ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ | ਰਜਨੀ ਓਬਰਾਓੇ ਨੇ ਕਿਹਾ ਕਿ ਚੋਣਾਂ ਦੌਰਾਨ ਉਮੀਦਵਾਰਾਂ ਵਲੋਂ ਕੀਤੇ ਜਾਂਦੇ ਵੱਡੇ ਵੱਡੇ ਵਾਅਦੇ ਅਕਾਸ਼ਿਤ ਤਾਂ ਲੱਗਦੇ ਹਨ ਪਰ ਉਨ੍ਹਾਂ ਦਾ ਪੂਰਾ ਹੋੋਣਾ ਜ਼ਮੀਨੀ ਹਕੀਕਤ ਤੋਂ ਪਰੇ ਹੁੰਦਾ ਹੈ | ਉਨ੍ਹਾਂ ਕਿਹਾ ਕਿ ਲੋਕ ਬਿਨਾਂ ਕਿਸੇ ਡਰ ਤੇ ਦਬਾਅ ਦੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਤੇ ਚੰਗੇ ਨੁਮਾਇੰਦੇ ਜਿਤਾ ਕੇ ਨਗਰ ਨਿਗਮ ਵਿਚ ਭੇਜੇ ਜਾਣ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਤੱਕ ਨਗਰ ਕ... ਅਗਲੀ ਖ਼ਬਰ ਦਾਤਰ ਵਿਖਾ ਕੇ ਲੁਟੇਰੇ ਐਕਟਿਵਾ ਸਵਾਰ ਪਾਸੋਂ ਮੋਬਾਈਲ ਫ਼ੋਨ ਤੇ ਦੋ ਹਜ਼ਾਰ ਰੁਪਏ ਨਕਦੀ ਖੋਹ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।