22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬਾਬਾ ਮੋਤੀ ਮਹਿਰਾ ਸਪੋਰਟਸ ਕਲੱਬ ਰਾਮਗੜ੍ਹ ਵੱਲੋਂ ਕਰਵਾਇਆ ਇੱਕ ਦਿਨਾ ਵਾਲੀਬਾਲ ਟੂਰਨਾਮੈਂਟ

ਅਜੀਤ ਡੈਸਕ 26-05-2026
ਭੁਲੱਥ, 25 ਮਈ (ਮਨਜੀਤ ਸਿੰਘ ਰਤਨ)-ਬਾਬਾ ਮੋਤੀ ਰਾਮ ਮਹਿਰਾ ਜੀ ਸਪੋਰਟਸ ਕਲੱਬ ਰਾਮਗੜ੍ਹ ਵੱਲੋਂ ਇੱਕ ਦਿਨਾਂ ਬਾਲੀਵੁੱਡ ਟੂਰਨਾਮੈਂਟ ਕਰਵਾਇਆ ਗਿਆ | ਨਵਜੋਤ ਸਿੰਘ ਕਾਕਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਸ ਟੂਰਨਾਮੈਂਟ ਵਿਚ ਵੱਖ ਵੱਖ ਪਿੰਡਾਂ ਦੀਆਂ ਟੀਮਾਂ ਨੇ ਭਾਗ ਲਿਆ ਅਤੇ ਇਸ ਦੌਰਾਨ ਰਾਮਗੜ੍ਹ ਦੀ ਟੀਮ ਪਹਿਲੇ , ਖੱਸਣ ਦੀ ਟੀਮ ਦੂਸਰੇ ਅਤੇ ਪਿੰਡ ਬੱਲਾਂ ਦੀ ਟੀਮ ਨੇ ਤੀਸਰੇ ਨੰਬਰ ਤੇ ਰਹੀ | ਇਸ ਮੌਕੇ ਤੇ ਇਨਾਮਾਂ ਦੀ ਵੰਡ ਸੁਖਪਾਲ ਸਿੰਘ ਅਤੇ ਅਮਰਜੀਤ ਸਿੰਘ ਸਾਬਕਾ ਮੈਨੇਜਰ ਅਤੇ ਹੋਰ ਮੋਹਤਬਰ ਵਿਅਕਤੀਆਂ ਵੱਲੋਂ ਸਾਂਝੇ ਤੌਰ ਤੇ ਕੀਤੀ ਗਈ | ਇਸ ਮੌਕੇ ਤੇ ਬੋਲਦੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਸਾਡੇ ਸਰੀਰ ਨੂੰ ਨਿਰੋਗ ਰੱਖਣ ਲਈ ਖੇਡਾਂ ਦਾ ਬਹੁਤ ਮਹੱਤਵ ਹੈ | ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ | ਇਸ ਨਾਲ ਸਰੀਰ ਨੂੰ ਤੰਦਰੁਸਤੀ ਮਿਲਦੀ ਹੈ | ਅੰਤ ਵਿਚ ਪ੍ਰਬੰਧਕਾਂ ਨੇ ਆਏ ਹੋਏ ਮਹਿਮਾਨਾਂ ਅਤੇ ਹੋਰ ਮੋਹਤਬਰ ਨੂੰ ਜੀ ਆਇਆ ਆਖਿਆ ਅਤੇ ਉਹਨਾਂ ਦਾ ਇੱਥੇ ਆਉਣ ਤੇ ਧੰਨਵਾਦ ਕੀਤਾ | ਇਸ ਮੌਕੇ ਤੇ ਬੂਟਾ ਸਿੰਘ, ਭੁਪਿੰਦਰ ਸਿੰਘ, ਜਸਵਿੰਦਰ ਸਿੰਘ, ਅਮਨ, ਰਵੀਪਾਲ ਸਿੰਘ, ਦਵਿੰਦਰ ਸਿੰਘ ਢਿੱਲੋਂ, ਬਲਵੰਤ ਸਿੰਘ ਮੈਂਬਰ, ਸਿਮਰਨ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਦੇ ਬੋਰਡ ਦੇ ਨਤੀਜੇ ਰਹੇ ਬਹੁਤ ਹੀ ਸ਼ਾਨਦਾਰ ਅਗਲੀ ਖ਼ਬਰ ਪਿੰਡ ਨੂਰਪੁਰਾ ਵਿਖੇ ਬਾਬੇ ਸ਼ਹੀਦ ਸਿੰਘਾਂ ਦੀ ਯਾਦ 'ਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।