23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਭੁਲੱਥ ਵਿਖੇ 'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਵੰਡੀਆਂ

ਅਜੀਤ ਡੈਸਕ 26-05-2026
ਭੁਲੱਥ, 25 ਮਈ (ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਪੰਜਾਬ ਸਰਕਾਰ ਦੀ 'ਮੇਰੀ ਰਸੋਈ ਸਕੀਮ' ਤਹਿਤ ਨੀਲੇ ਕਾਰਡ ਧਾਰਕਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਪ ਆਗੂ ਤੇ ਨਗਰ ਪੰਚਾਇਤ ਭੁਲੱਥ ਦੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ 'ਮੇਰੀ ਰਸੋਈ' ਕੇਵਲ ਇੱਕ ਸਕੀਮ ਨਹੀਂ, ਸਗੋਂ ਲੋੜਵੰਦ ਪਰਿਵਾਰਾਂ ਲਈ ਵੱਡਾ ਸਹਾਰਾ ਹੈ | ਉਨ੍ਹਾਂ ਦੱਸਿਆ ਕਿ ਰਾਸ਼ਨ ਕਿੱਟ ਵਿਚ ਦੋ ਕਿੱਲੋ ਦਾਲ, ਦੋ ਕਿੱਲੋ ਖੰਡ, ਇੱਕ ਲੀਟਰ ਸਰੋਂ ਦਾ ਤੇਲ, ਹਲਦੀ, ਨਮਕ ਅਤੇ ਹੋਰ ਜ਼ਰੂਰੀ ਸਮਾਨ ਲਾਭਪਾਤਰੀਆਂ ਨੂੰ ਦਿੱਤਾ ਗਿਆ, ਜੋ ਡੀਪੂ ਹੋਲਡਰਾਂ ਰਾਹੀਂ ਮੁਹੱਈਆ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਨੀਲੇ ਕਾਰਡ ਦੇ ਧਾਰਕ ਆਪਣੇ ਸਬੰਧਿਤ ਡੀਪੂ ਹੋਲਡਰ ਤੋਂ ਇਹ ਰਾਸ਼ਨ ਕਿੱਟ ਹਾਸਲ ਕਰ ਸਕਦੇ ਹਨ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੂਰਜ ਕੁਮਾਰ, ਕੌਂਸਲਰ ਗੌਰਵ ਸਭਰਵਾਲ, ਡੀਪੂ ਹੋਲਡਰ ਅਜੈ ਬਾਲੀ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਖੱਸਣ 'ਚ ਪੀਰ ਬਾਬਾ ਮੁਲਖ ਸ਼ਾਹ ਦੇ ਦਰਬਾਰ 'ਤੇ ਸੱਤਵਾਂ ਸਾਲਾਨਾ ਜੋੜ ਮੇਲਾ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਗੈਰ ਵਿੱਦਿਅਕ ਡਿਊਟੀਆਂ ਕਾਰਨ ਸਕੂਲ ਖਾਲੀ, ਗਰੀਬਾਂ ਦੀ ਸਿੱਖਿਆ ਦਾ ਕੋਈ ਨਹੀਂ ਵਾਲੀ-ਡੀ.ਟੀ.ਐਫ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।