23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਮਾਡਰਨ ਜੇਲ੍ਹ ਵਿਚੋਂ ਤੰਬਾਕੂ ਮਿਲਣ ਸੰਬੰਧੀ ਪੈਸਕੋ ਕਰਮਚਾਰੀ ਤੇ ਇਕ ਕੈਦੀ ਵਿਰੁੱਧ ਕੇਸ ਦਰਜ

ਅਜੀਤ ਡੈਸਕ 26-05-2026
ਕਪੂਰਥਲਾ, 25 ਮਈ (ਸਡਾਨਾ)-ਜੇਲ੍ਹਦੇ ਹਵਾਲਾਤੀ ਪਾਸੋਂ ਤੰਬਾਕੂ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਹਵਾਲਾਤੀ ਅਤੇ ਪੈਸਕੋ ਦੇ ਸੁਰੱਖਿਆ ਕਰਮਚਾਰੀ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹਦੇ ਸਹਾਇਕ ਸੁਪਰਡੈਂਟ ਜੋਗਿੰਦਰਪਾਲ ਨੇ ਦੱਸਿਆ ਕਿ ਜੇਲ੍ਹਅੰਦਰ ਤਲਾਸ਼ੀ ਦੌਰਾਨ ਜਬਰ ਜਿਨਾਹ ਦੇ ਮਾਮਲੇ ਵਿਚ ਬੰਦ ਕੈਦੀ ਰਾਜਨ ਵਾਸੀ ਗੁਰਾਇਆ ਪਾਸੋਂ 15 ਗ੍ਰਾਮ ਤੰਬਾਕੂ ਬਰਾਮਦ ਹੋਇਆ, ਜਦੋਂ ਉਸ ਪਾਸੋਂ ਪੁੱਛਗਿਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਇਹ ਤੰਬਾਕੂ ਉਸ ਨੇ ਪੈਸਕੋ ਕਰਮਚਾਰੀ ਬਲਬੀਰ ਸਿੰਘ ਪਾਸੋਂ 2 ਹਜ਼ਾਰ ਰੁਪਏ ਵਿਚ ਖਰੀਦਿਆ ਹੈ, ਜਿਸ ਉਪਰੰਤ ਕੋਤਵਾਲੀ ਪੁਲਿਸ ਨੇ ਕੈਦੀ ਰਾਜਨ ਤੇ ਪੈਸਕੋ ਕਰਮਚਾਰੀ ਬਲਬੀਰ ਸਿੰਘ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
ਇਕ ਔਰਤ ਦਾ ਪਰਸ ਖੋਹ ਕੇ ਫਰਾਰ ਹੋਏ ਤਿੰਨ ਲੁਟੇਰਿਆਂ ਵਿਰੁੱਧ ਕੇਸ ਦਰਜ
ਕਪੂਰਥਲਾ, 25 ਮਈ (ਸਡਾਨਾ)-ਇਕ ਔਰਤ ਦਾ ਪਰਸ ਖੋਹ ਕੇ ਫਰਾਰ ਹੋਏ ਤਿੰਨ ਸਕੂਟਰੀ ਸਵਾਰ ਲੁਟੇਰਿਆਂ ਵਿਰੁੱਧ ਸਿਟੀ ਪੁਲਿਸ ਨੇ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਸ਼ੀਤਲ ਵਾਸੀ ਬਾਬਾ ਦੀਪ ਸਿੰਘ ਨਗਰ ਭੁਲਾਣਾ ਨੇ ਦੱਸਿਆ ਕਿ ਬੀਤੀ ਸ਼ਾਮ ਉਹ ਆਪਣੇ ਪਤੀ ਮਾਨ ਸਿੰਘ ਦੇ ਨਾਲ ਸਕੂਟਰੀ 'ਤੇ ਸਵਾਰ ਹੋ ਕੇ ਆਪਣੇ ਪੇਕੇ ਘਰੋਂ ਵਾਪਸ ਆਰ.ਸੀ.ਐਫ. ਜਾ ਰਹੇ ਸਨ ਤਾਂ ਰਸਤੇ ਵਿਚ ਨਵੀਂ ਦਾਣਾ ਮੰਡੀ ਨੇੜੇ ਤਿੰਨ ਸਕੂਟਰੀ ਸਵਾਰ ਲੁਟੇਰਿਆਂ ਨੇ ਉਨ੍ਹਾਂ ਦੀ ਸਕੂਟਰੀ ਨੂੰ ਟੱਕਰ ਮਾਰ ਕੇ ਹੇਠਾਂ ਸੁੱਟ ਦਿੱਤਾ ਤੇ ਉਸ ਦਾ ਪਰਸ ਖੋਹ ਕੇ ਵਿਚੋਂ 2500 ਰੁਪਏ ਕੱਢ ਲਏ ਤੇ ਉਨ੍ਹਾਂ ਦੀ ਮਾਰਕੁੱਟ ਕਰਕੇ ਮੌਕੇ ਤੋਂ ਫਰਾਰ ਹੋ ਗਏ | ਸਿਟੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਕਥਿਤ ਦੋਸ਼ੀ ਪਰਮਿੰਦਰਜੀਤ ਸਿੰਘ ਵਾਸੀ ਦਸ਼ਮੇਸ਼ ਕਲੋਨੀ, ਦਲਜੀਤ ਵਾਸੀ ਸੰਤਪੁਰਾ ਤੇ ਲਾਲੀ ਵਾਸੀ ਕੇਸਰੀ ਬਾਗ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਹੇਠ ਛਾਪੇਮਾਰੀ ਆਰੰਭ ਕਰ ਦਿੱਤੀ ਹੈ |

ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਵਾਪਰੀ ਘਟਨਾ ਦੌਰਾਨ ਤਿੰਨ ਹਵਾਲਾਤੀ ਹੋਏ ਗੰਭੀਰ ਜ਼ਖ਼ਮੀ, ਦੋ ਨੂੰ ਕੀਤਾ ਰੈਫਰ <br/> ਅਗਲੀ ਖ਼ਬਰ ਘਰ ਵਿਚ ਪਈ ਜ਼ਹਿਰੀਲੀ ਦਵਾਈ ਖਾਣ ਕਾਰਨ ਦੋ ਬੱਚਿਆਂ ਦੀ ਹਾਲਤ ਗੰਭੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।