22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਜ਼ਿਲ੍ਹਾ ਚੋਣ ਅਫ਼ਸਰ ਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤਾ ਵੱਖ-ਵੱਖ ਪੋਿਲੰਗ ਬੂਥਾਂ ਦਾ ਦੌਰਾ <br/>

ਅਜੀਤ ਡੈਸਕ 27-05-2026
ਕਪੂਰਥਲਾ, 26 ਮਈ (ਅਮਰਜੀਤ ਕੋਮਲ)-ਚੋਣ ਪ੍ਰਕਿਰਿਆ ਦੌਰਾਨ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ ਤੇ ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਰਿੰਦਰਪਾਲ ਸਿੰਘ ਬਾਜਵਾ ਨੇ ਐਮ.ਜੀ.ਐਨ. ਸਕੂਲ ਤੇ ਐਮ.ਡੀ.ਐਸ.ਡੀ. ਸਕੂਲ ਕਪੂਰਥਲਾ ਵਿਚ ਬਣੇ ਪੋਿਲੰਗ ਬੂਥਾਂ 'ਤੇ ਜਾ ਕੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ | ਉਨ੍ਹਾਂ ਚੋਣ ਅਮਲੇ ਨਾਲ ਸਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਸਿਆਸੀ ਪਾਰਟੀਆਂ ਦੇ ਚੋਣ ਏਜੰਟਾਂ ਨਾਲ ਗੱਲਬਾਤ ਕਰਕੇ ਚੋਣ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ | ਇਸੇ ਦੌਰਾਨ ਹੀ ਜ਼ਿਲ੍ਹਾ ਚੋਣ ਅਫ਼ਸਰ ਨੇ ਪੋਿਲੰਗ ਕੇਂਦਰ 'ਤੇ ਵੋਟ ਪਾਉਣ ਆਈ ਇਕ ਬਜ਼ੁਰਗ ਔਰਤ ਨਾਲ ਗੱਲਬਾਤ ਕਰਕੇ ਉਨ੍ਹਾਂ ਵਲੋਂ ਲੋਕਤੰਤਰ ਦੇ ਇਸ ਤਿਉਹਾਰ ਵਿਚ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਵੋਟਾਂ ਦੀ ਸਹੂਲਤ ਲਈ ਪੋਿਲੰਗ ਕੇਂਦਰਾਂ ਦੇ ਬਾਹਰ ਪੁਖ਼ਤਾ ਪ੍ਰਬੰਧ ਕੀਤੇ ਗਏ | ਬਜ਼ੁਰਗਾਂ ਤੇ ਅੰਗਹੀਣ ਵੋਟਰਾਂ ਲਈ ਵੀਲਚੇਅਰ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ | ਪੋਿਲੰਗ ਬੂਥਾਂ ਦੇ ਦੌਰੇ ਤੋਂ ਬਾਅਦ ਅਕਾਸ਼ ਬਾਂਸਲ ਤੇ ਵਰਿੰਦਰਪਾਲ ਸਿੰਘ ਬਾਜਵਾ ਨੇ ਵਿਰਸਾ ਵਿਹਾਰ ਕਪੂਰਥਲਾ ਵਿਚ ਬਣੇ ਸ਼ਟਰਾਂਗ ਰੂਮ ਦਾ ਦੌਰਾ ਕੀਤਾ ਤੇ ਉਨ੍ਹਾਂ ਬੈਲਟ ਬਕਸਿਆਂ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ 'ਤੇ ਮੌਕੇ 'ਤੇ ਤਾਇਨਾਤ ਅਮਲੇ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਹਦਾਇਤ ਕੀਤੀ |

ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦੌਰਾਨ ਪੁਲਿਸ ਵਲੋਂ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧ <br/> ਅਗਲੀ ਖ਼ਬਰ ਪਵਿੱਤਰ ਨਗਰੀ ਦੇ ਵੋਟਰਾਂ ਵਲੋਂ 'ਆਪ' ਉਮੀਦਵਾਰਾਂ ਨੂੰ ਭਰਵਾਂ ਪਿਆਰ ਦੇਣ ਲਈ ਸੱਜਣ ਸਿੰਘ ਚੀਮਾ ਵਲੋਂ ਧੰਨਵਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।