22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪੰਜਾਬ ਪੀ.ਡਬਲਯੂ.ਡੀ. ਵਰਕਰਜ਼ (ਇੰਟਕ) ਯੂਨੀਅਨ ਜਲੰਧਰ ਨੇ ਮਾਤਾ ਰਤਨਾ ਦੇਵੀ ਦੀ ਮੌਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ <br/>

ਅਜੀਤ ਡੈਸਕ 27-05-2026
ਫਗਵਾੜਾ, 26 ਮਈ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਪੀ.ਡਬਲਯੂ.ਡੀ. ਵਰਕਰਜ਼ (ਇੰਟਕ) ਯੂਨੀਅਨ ਜਲੰਧਰ ਦੀ ਇਕ ਮੀਟਿੰਗ ਯੂਨੀਅਨ ਦੇ ਦਫ਼ਤਰ ਵਿਖੇ ਹੋਈ | ਜਿਸ ਵਿਚ ਨਿਗਰਾਨ ਇੰਜੀਨੀਅਰ ਪਵਨ ਕੁਮਾਰ ਪੀ.ਡਬਲਯੂ.ਡੀ. ਸਰਕਲ-2 ਦੀ ਮਾਤਾ ਬੀਬੀ ਰਤਨਾ ਦੇਵੀ ਪਤਨੀ ਸਵ. ਮੋਹਨ ਲਾਲ ਦੇ ਅਕਾਲ ਚਲਾਣਾ ਕਰ ਜਾਣ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਦੌਰਾਨ ਯੂਨੀਅਨ ਦੇ ਪ੍ਰਧਾਨ ਮੇਜਰ ਸਿੰਘ ਸੈਣੀ, ਜੋਗਿੰਦਰ ਸਿੰਘ ਪ੍ਰਧਾਨ ਕਪੂਰਥਲਾ, ਨਿਰਮਲ ਕੁਮਾਰ ਪ੍ਰਧਾਨ ਫਗਵਾੜਾ, ਸੁਰਜੀਤ ਲਾਲ ਜਨਰਲ ਸਕੱਤਰ, ਸ਼ਾਮ ਸਿੰਘ ਅੱਤਰੀ ਮਕੈਨੀਕਲ ਜਲੰਧਰ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿੱਛੜੀ ਰੂਹ ਨੂੰ ਗੁਰੂ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਪ੍ਰਮਾਤਮਾ ਅੱਗੇ ਅਰਦਾਸ ਕੀਤੀ | ਇਸ ਮੌਕੇ ਸੋਨੂੰ ਬਖ਼ਸ਼ੀ, ਜਸਵੀਰ ਲਾਲ ਨਵਾਂਸ਼ਹਿਰ, ਰਾਜਿੰਦਰ ਕੁਮਾਰ ਨਵਾਂਸ਼ਹਿਰ, ਬਲਵੀਰ ਸਿੰਘ ਬਲੱਗਣ ਜਨਰਲ ਸਕੱਤਰ, ਤਾਰਾ ਚੰਦ ਸੀਨੀਅਰ ਮੀਤ ਪ੍ਰਧਾਨ ਫਗਵਾੜਾ, ਸੁਖਵਿੰਦਰ ਸਿੰਘ ਨਾਗੋਕੇ, ਮਹਿੰਦਰ ਸਿੰਘ ਜਨਰਲ ਸਕੱਤਰ ਕਪੂਰਥਲਾ ਸਮੇਤ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਪਾਵਰਕਾਮ ਦਫ਼ਤਰ ਭੁਲੱਥ ਵਿਖੇ ਸਾਲਾਨਾ ਧਾਰਮਿਕ ਸਮਾਗਮ ਅੱਜ <br/> ਅਗਲੀ ਖ਼ਬਰ ਬਲਦੇਵ ਸਿੰਘ ਠੇਕੇਦਾਰ ਦੀ ਯਾਦ ਨੂੰ ਸਮਰਪਿਤ ਤੀਸਰਾ ਕੁਸ਼ਤੀ ਮੁਕਾਬਲਾ ਪਿੰਡ ਫ਼ਤਿਹਗੜ੍ਹ ਵਿਖੇ 30 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।