22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਅੱਖਰ ਮੰਚ ਵਲੋਂ ਡਾ. ਦਲਜੀਤ ਸਿੰਘ ਨਾਲ ਕਰਵਾਈ ਗਈ ਸਾਹਿਤਕ ਮਿਲਣੀ <br/>

ਅਜੀਤ ਡੈਸਕ 27-05-2026
ਕਪੂਰਥਲਾ, 26 ਮਈ (ਵਿ.ਪ੍ਰ.)-ਅੱਖਰ ਮੰਚ ਕਪੂਰਥਲਾ ਵਲੋਂ ਇਕ ਸਾਹਿਤਕ ਮਿਲਣੀ ਕਰਵਾਈ ਗਈ ਜਿਸ ਵਿਚ ਡਾ. ਦਲਜੀਤ ਸਿੰਘ ਸਾਬਕਾ ਡਾਇਰੈਕਟਰ ਜਲੰਧਰ ਦੂਰਦਰਸ਼ਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਮੰਚ ਦੇ ਪ੍ਰਧਾਨ ਤੇ ਨੈਸ਼ਨਲ ਐਵਾਰਡੀ ਸਰਵਣ ਸਿੰਘ ਔਜਲਾ ਨੇ ਡਾ. ਦਲਜੀਤ ਸਿੰਘ ਨੂੰ ਜੀ ਆਇਆਂ ਕਿਹਾ ਤੇ ਉਨ੍ਹਾਂ ਮੰਚ ਦੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਤੇ ਬਾਅਦ ਵਿਚ ਮੰਚ ਦੇ ਸਰਪ੍ਰਸਤ ਪ੍ਰੋ. ਕੁਲਵੰਤ ਸਿੰਘ ਔਜਲਾ ਨੇ ਡਾ. ਦਲਜੀਤ ਸਿੰਘ ਵਲੋਂ ਜਲੰਧਰ ਦੂਰਦਰਸ਼ਨ ਵਿਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਨੇ ਜਲੰਧਰ ਦੂਰਦਰਸ਼ਨ ਦੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਤੇ ਉਨ੍ਹਾਂ ਅਜੋਕੇ ਨਵੀਨ ਸੰਚਾਰ ਸਾਧਨਾ ਬਾਰੇ ਵੀ ਚਰਚਾ ਕੀਤੀ | ਸਮਾਗਮ ਨੂੰ ਦੂਰਦਰਸ਼ਨ ਸੇਵਾ ਮੁਕਤ ਪੋ੍ਰਡਿਊਸਰ ਜਸਬੀਰ ਸਿੰਘ ਨੇ ਸੰਬੋਧਨ ਕਰਦਿਆਂ ਮੰਚ ਵਲੋਂ ਪੰਜਾਬੀ ਸਾਹਿਤ ਸਭਾ ਦੇ ਪ੍ਰਚਾਰ ਤੇ ਪਸਾਰ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਡਾ. ਦਲਜੀਤ ਸਿੰਘ ਨੂੰ ਮੰਚ ਵਲੋਂ ਪੁਸਤਕਾਂ ਦਾ ਸੈੱਟ ਵੀ ਭੇਟ ਕੀਤਾ ਗਿਆ | ਇਸੇ ਦੌਰਾਨ ਇਕ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿਚ ਪ੍ਰੋ. ਕੁਲਵੰਤ ਸਿੰਘ ਔਜਲਾ, ਗੁਰਭਜਨ ਸਿੰਘ ਲਾਸਾਨੀ, ਡਾ. ਸਰਦੂਲ ਸਿੰਘ ਔਜਲਾ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ | ਮਿਲਣੀ ਮੌਕੇ ਊਧਮ ਸਿੰਘ ਔਜਲਾ, ਆਰਟਿਸਟ ਜਸਬੀਰ ਸਿੰਘ ਸੰਧੂ, ਮਾਸਟਰ ਸੁਰਜੀਤ ਸਿੰਘ, ਸਰਪੰਚ ਬਲਜੀਤ ਸਿੰਘ ਬਾਜਵਾ ਆਦਿ ਸ਼ਾਮਲ ਸਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਵਰਦੀਆਂ ਦੀ ਖ਼ਰੀਦ ਲਈ ਪ੍ਰਤੀ ਵਿਦਿਆਰਥੀ 1200 ਰੁਪਏ ਦੀ ਗ੍ਰਾਂਟ ਜਾਰੀ ਕਰੇ-ਡੀ.ਟੀ.ਐਫ. ਵਲੋਂ ਮੰਗ rਫ਼ਰ... ਅਗਲੀ ਖ਼ਬਰ ਫਗਵਾੜਾ ਵਿਖੇ ਮਾਸਟਰ ਕੇਡਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ •ਪੈਂਡਿੰਗ ਡੀ.ਏ. ਅਤੇ ਪ੍ਰਮੋਸ਼ਨਾਂ ਜਲਦ ਕਰੇ ਸਰਕਾਰ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।