22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸਹਿਕਾਰਤਾ ਵਿਭਾਗ ਦੇ ਉੱਚ ਅਧਿਕਾਰੀ ਸੇਵਾ ਮੁਕਤ ਏ.ਆਰ. ਨੂੰ ਲੀਵ ਇਨਕੈਸ਼ਮੈਂਟ ਦੇ ਬਕਾਏ ਦੀ ਅਦਾਇਗੀ ਤੁਰੰਤ ਕਰਵਾਉਣ-ਸੰਤੋਖ ਲਾਲ rਮੀਟਿੰਗ ਵਿਚ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮੰਗਾਂ ਬਾਰੇ ਹੋਈ ਵਿਚਾਰ ਚਰਚਾ <br/>

ਅਜੀਤ ਡੈਸਕ 27-05-2026
ਕਪੂਰਥਲਾ, 26 ਮਈ (ਵਿਸ਼ੇਸ਼ ਪ੍ਰਤੀਨਿਧ)-ਸਹਿਕਾਰਤਾ ਵਿਭਾਗ ਸੇਵਾ ਮੁਕਤ ਕਰਮਚਾਰੀ ਭਲਾਈ ਐਸੋਸੀਏਸ਼ਨ (ਰਜਿ.) ਮੈਂਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਸੰਤੋਖ ਸਿੰਘ ਲਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਹਿਕਾਰਤਾ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਵਿੱਤ ਕਮਿਸ਼ਨਰ ਸਹਿਕਾਰਤਾ ਨੂੰ ਵਾਰ-ਵਾਰ ਲਿਖਤੀ ਬੇਨਤੀ ਕਰਨ ਤੇ ਲੀਗਲ ਨੋਟਿਸ ਦੇਣ ਦੇ ਬਾਵਜੂਦ ਵੀ ਹਾਲੇ ਤੱਕ ਸੇਵਾ ਮੁਕਤ ਸਹਾਇਕ ਰਜਿਸਟਰਾਰ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਲੀਵ ਇਨਕੈਸ਼ਮੈਂਟ ਦਾ ਬਕਾਇਆ ਨਾ ਦਿੱਤੇ ਜਾਣ ਦਾ ਸਖ਼ਤ ਨੋਟਿਸ ਲਿਆ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਤੋਖ ਲਾਲ ਨੇ ਕਿਹਾ ਕਿ ਸਰਕਾਰ ਵਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਸੇਵਾ ਮੁਕਤ ਮੁਲਾਜ਼ਮਾਂ ਨੂੰ ਲੀਵ ਇਨਕੈਸ਼ਮੈਂਟ ਦਾ ਬਕਾਇਆ ਚਾਰ ਬਰਾਬਰ ਛਿਮਾਹੀ ਕਿਸ਼ਤਾਂ ਵਿਚ ਦਿੱਤਾ ਜਾਣਾ ਸੀ ਜਿਸਦੀ ਪਹਿਲੀ ਤੇ ਦੂਜੀ ਕਿਸ਼ਤ ਸਾਲ 2025 ਵਿਚ ਤੇ ਤੀਜੀ ਕਿਸ਼ਤ 2026 ਵਿਚ ਦਿੱਤੀ ਜਾਣੀ ਸੀ, ਪਰ ਅਜੇ ਤੱਕ ਇਸ ਬਕਾਏ ਦੀ ਕੋਈ ਵੀ ਰਕਮ ਪੈਨਸ਼ਨਰਾਂ ਦੇ ਖਾਤਿਆਂ ਵਿਚ ਨਹੀਂ ਪਾਈ ਗਈ | ਮੀਟਿੰਗ ਵਿਚ ਇਕ ਮਤਾ ਪਾਸ ਕਰਕੇ ਰਜਿਸਟਰਾਰ ਸਹਿਕਾਰੀ ਸਭਾਵਾਂ ਤੇ ਵਿੱਤ ਕਮਿਸ਼ਨਰ ਸਹਿਕਾਰਤਾ ਨੂੰ ਅਪੀਲ ਕੀਤੀ ਗਈ ਕਿ ਲੀਵ ਇਨਕੈਸ਼ਮੈਂਟ ਦਾ ਬਕਾਇਆ ਬਿਨਾ ਦੇਰੀ ਉਨ੍ਹਾਂ ਦੇ ਖਾਤਿਆਂ ਵਿਚ ਪਾਇਆ ਜਾਵੇ | ਉਨ੍ਹਾਂ ਕਿਹਾ ਕਿ ਛੇਵੇਂ ਤਨਖ਼ਾਹ ਕਮਿਸ਼ਨ ਅਨੁਸਾਰ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਦਾ 1 ਜਨਵਰੀ 2016 ਤੋਂ ਸੇਵਾ ਮੁਕਤੀ ਸਮੇਂ ਦਾ ਤਨਖ਼ਾਹ ਦਾ ਬਕਾਇਆ ਉਸ ਸਮੇਂ ਦੇ ਡੀ.ਡੀ.ਓ. ਵਲੋਂ ਡਰਾਅ ਕੀਤਾ ਜਾਣਾ ਸੀ | ਉਨ੍ਹਾਂ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਜਲੰਧਰ ਮੰਡਲ ਤੋਂ ਮੰਗ ਕੀਤੀ ਕਿ ਇਸ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਹਦਾਇਤਾਂ ਜਾਰੀਆਂ ਕੀਤੀਆਂ ਜਾਣ | ਮੀਟਿੰਗ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਨੇ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਕ੍ਰਿਮਨਲ ਕੇਸ ਦਰਜ ਕਰਵਾਉਣ ਸਬੰਧੀ ਸਹਿਕਾਰਤਾ ਵਿਭਾਗ ਵਲੋਂ ਜਾਰੀ ਕੀਤੇ ਗਏ ਬੇਤੁਕੇ ਹੁਕਮਾਂ ਵਿਰੁੱਧ ਪੰਜਾਬ ਤੇ ਹਰਿਆਣਾ ਵਿਚ ਦਾਇਰ ਕੀਤੀਆਂ ਗਈਆਂ ਸਿਵਲ ਰਿੱਟ ਪਟੀਸ਼ਨ ਦੀ ਤਾਜ਼ਾ ਸਥਿਤੀ ਬਾਰੇ ਵੀ ਜਾਣਕਾਰੀ ਦਿੱਤੀ | ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸੁਸ਼ੀਲ ਕੁਮਾਰ ਜੋਸ਼ੀ ਨੇ ਮੀਟਿੰਗ ਵਿਚ ਸ਼ਾਮਲ ਹੋਏ ਐਸੋਸੀਏਸ਼ਨ ਦੇ ਮੈਂਬਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਮੰਗ ਕੀਤੀ ਕਿ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪੱਧਰ ਦੇ ਯੂਨਿਟ ਨੂੰ ਸਹਿਯੋਗ ਦਿੱਤਾ ਜਾਵੇ | ਇਸ ਮੀਟਿੰਗ ਵਿਚ ਰਾਮ ਲੁਭਾਇਆ, ਦਰਸ਼ਨ ਸਿੰਘ, ਦਰਸ਼ਨ ਲਾਲ ਦੁੱਗਲ, ਛੋਟੂ ਰਾਮ, ਜਸਵਿੰਦਰਜੀਤ ਸਿੰਘ, ਰਾਮ ਸਿੰਘ, ਵਿਨੋਦ ਕੁਮਾਰ, ਸੋਮ ਨਾਥ, ਵਰਿਆਮ ਸਿੰਘ,

ਪਿਛਲੀ ਖ਼ਬਰ ਅੱਤਵਾਦ ਦਾ ਮੁਕਾਬਲਾ ਏਕਤਾ, ਜਾਗਰੂਕਤਾ ਤੇ ਮਜ਼ਬੂਤ ਇਰਾਦੇ ਨਾਲ ਕੀਤਾ ਜਾ ਸਕਦਾ ਹੈ-ਪ੍ਰੋ. ਅਮਰਜੀਤ rਫੱਤੂਢੀਂਗਾ ਕਾਲਜ... ਅਗਲੀ ਖ਼ਬਰ ਪੰਜਾਬ ਸਰਕਾਰ ਵਰਦੀਆਂ ਦੀ ਖ਼ਰੀਦ ਲਈ ਪ੍ਰਤੀ ਵਿਦਿਆਰਥੀ 1200 ਰੁਪਏ ਦੀ ਗ੍ਰਾਂਟ ਜਾਰੀ ਕਰੇ-ਡੀ.ਟੀ.ਐਫ. ਵਲੋਂ ਮੰਗ rਫ਼ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।