22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

'ਆਪ' ਦੇ ਹਲਕਾ ਇੰਚਾਰਜ ਬਣਨ ਤੋਂ ਬਾਅਦ ਅੱਜ ਫਗਵਾੜਾ ਵਾਸੀਆਂ ਦੇ ਰੂਬਰੂ ਹੋਣਗੇ ਡਾ. ਚੱਬੇਵਾਲ

ਅਜੀਤ ਡੈਸਕ 27-05-2026
ਫਗਵਾੜਾ, 26 ਮਈ (ਹਰਜੋਤ ਸਿੰਘ ਚਾਨਾ)-'ਆਪ' ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਵਿਧਾਨਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਡਾ. ਚੱਬੇਵਾਲ 27 ਮਈ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਕੇਜੀ ਰਿਜ਼ੋਰਟ ਹੁਸ਼ਿਆਰਪੁਰ ਰੋਡ ਵਿਖੇ ਵਰਕਰਾਂ ਤੇ ਸਮਰਥਕਾਂ ਦੇ ਰੂਬਰੂ ਹੋਣਗੇ | ਪਾਰਟੀ ਆਗੂਆਂ ਨੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਵਧਾਈਆਂ ਦੇਣ ਲਈ ਸਮੂਹ ਪਾਰਟੀ ਵਰਕਰਾਂ ਨੂੰ ਵੱਡੀ ਗਿਣਤੀ 'ਚ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਡਾ. ਚੱਬੇਵਾਲ ਦੀ ਬਤੌਰ ਹਲਕਾ ਇੰਚਾਰਜ ਨਿਯੁਕਤੀ ਨਾਲ ਫਗਵਾੜਾ ਹਲਕੇ 'ਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਕਿਉਂਕਿ ਇਸ ਨਿਯੁਕਤੀ ਨਾਲ ਵਰਕਰਾਂ 'ਚ ਨਵਾਂ ਜੋਸ਼ ਪੈਦਾ ਹੋਇਆ ਹੈ |
ਪਿਛਲੀ ਖ਼ਬਰ ਵੋਟਾਂ ਤੋਂ ਇਕ ਦਿਨ ਪਹਿਲਾਂ ਵੋਟਰ ਸੂਚੀਆਂ ਵਿਚ ਫੇਰ ਬਦਲ ਕਰਨ ਦੇ ਮਾਮਲੇ ਦੀ ਜਾਂਚ ਕਰਵਾਈ ਜਾਵੇ-ਗੁਰਦੀਪ ਸਿੰਘ ਭੰਡਾਲ... ਅਗਲੀ ਖ਼ਬਰ ਚੋਣਾਂ ਦੌਰਾਨ ਡੀ.ਆਈ.ਜੀ. ਸਿੰਗਲਾ ਤੇ ਐਸ.ਐਸ.ਪੀ. ਗੌਰਵ ਤੂਰਾ ਨੇ ਕੀਤਾ ਸੰਵੇਦਨਸ਼ੀਲ ਬੂਥਾਂ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।