22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਬੂਟ ਚੋਰੀ ਹੋਣ ਦੇ ਮਾਮਲੇ ਨੂੰ ਲੈ ਕੇ ਹੋਈ ਲੜਾਈ ਵਿਚ ਇਕ ਜ਼ਖਮੀ

ਅਜੀਤ ਡੈਸਕ 27-05-2026
ਕਪੂਰਥਲਾ, 26 ਮਈ (ਅਮਨਜੋਤ ਸਿੰਘ ਵਾਲੀਆ)-ਧਾਰਮਿਕ ਸਥਾਨ 'ਤੇ ਬੂਟ ਚੋਰੀ ਦੇ ਮਾਮਲੇ ਵਿਚ ਹੋਈ ਲੜਾਈ ਦੌਰਾਨ ਇਕ ਐਨ.ਆਰ.ਆਈ. ਜ਼ਖਮੀ ਹੋ ਗਿਆ ਜਿਸਨੂੰ ਉਸਦੇ ਸਾਥੀਆਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਰਕੇਸ਼ ਚੋਪੜਾ ਪੁੱਤਰ ਸੰਤੋਸ਼ ਚੋਪੜਾ ਵਾਸੀ ਗੋਪਾਲ ਪਾਰਕ ਨੇ ਦੱਸਿਆ ਕਿ ਉਹ ਅੱਜ ਆਪਣੇ ਰਿਸ਼ਤੇਦਾਰਾਂ ਨਾਲ ਸ਼ੇਖੂਪੁਰ ਵਿਚਲੇ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਸੀ | ਜਦੋਂ ਉਹ ਮੱਥਾ ਟੇਕ ਕੇ ਵਾਪਸ ਆਇਆ ਤਾਂ ਉਸਦੇ ਰਿਸ਼ਤੇਦਾਰ ਦੇ ਬੂਟ ਬਾਹਰੋਂ ਚੋਰੀ ਹੋ ਗਏ ਸਨ, ਇਸ ਸਬੰਧੀ ਜਦੋਂ ਉਨ੍ਹਾਂ ਪ੍ਰਬੰਧਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਸੀ.ਸੀ.ਟੀ.ਵੀ. ਦੀ ਜਾਂਚ ਕੀਤੀ ਤਾਂ ਕਥਿਤ ਤੌਰ 'ਤੇ ਬੂਟ ਚੁੱਕਦੇ ਦੋ ਨੌਜਵਾਨ ਦਿਖਾਈ ਦਿੱਤੇ | ਜਦੋਂ ਉਹ ਬਾਹਰ ਨਿਕਲਣ ਲੱਗੇ ਤਾਂ ਉਹੀ ਨੌਜਵਾਨ ਆਉਂਦੇ ਦਿਖੇ ਤਾਂ ਉਨ੍ਹਾਂ ਰੋਕ ਉਨ੍ਹਾਂ ਤੋਂ ਪੁੱਛਗਿੱਛ ਕਰਨ ਲੱਗੇ ਤਾਂ ਦੋਵਾਂ ਨੌਜਵਾਨਾਂ ਨੇ ਮੇਰੇ 'ਤੇ ਹਮਲਾ ਕਰਕੇ ਮੈਨੂੰ ਜ਼ਖਮੀ ਕਰ ਦਿੱਤਾ | ਜਿਸਤੋਂ ਬਾਅਦ ਮੇਰੇ ਸਾਥੀਆਂ ਵਲੋਂ ਮੈਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ | ਜਿੱਥੇ ਡਿਊਟੀ ਡਾ. ਜਸ਼ਨ ਵਲੋਂ ਮੁੱਢਲੇ ਇਲਾਜ ਤੋਂ ਬਾਅਦ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |

ਪਿਛਲੀ ਖ਼ਬਰ ਭੁਲੱਥ-ਕਰਤਾਰਪੁਰ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ 13 ਜੂਨ ਦਾਣਾ ਮੰਡੀ ਫਗਵਾੜਾ ਵਿਖੇ ਹੋਵੇਗਾ ਬੇਗ਼ਮਪੁਰਾ ਪੰਥਕ ਇਕੱਠ-ਡਾ. ਹਰਜਿੰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।