22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਅਜੇਪਾਲ ਸਿੰਘ ਬਾਠ ਨੇ ਥਾਣਾ ਸੁਭਾਨਪੁਰ ਦਾ ਚਾਰਜ ਸੰਭਾਲਿਆ

ਅਜੀਤ ਡੈਸਕ 27-05-2026
ਸੁਭਾਨਪੁਰ, 26 ਮਈ (ਸਤਨਾਮ ਸਿੰਘ)-ਐੱਸ.ਐੱਸ.ਪੀ. ਗੌਰਵ ਤੂਰਾ ਵੱਲੋਂ ਥਾਣਾ ਸੁਭਾਨਪੁਰ ਦੇ ਐੱਸ.ਐਚ.ਓ. ਹਰਜਿੰਦਰ ਸਿੰਘ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਥਾਣਾ ਢਿਲਵਾਂ ਵਿਖੇ ਤਾਇਨਾਤ ਕਰਕੇ ਥਾਣਾ ਸੁਭਾਨਪੁਰ ਵਿਖੇ ਸਬ ਇੰਸਪੈਕਟਰ ਅਜੇਪਾਲ ਸਿੰਘ ਬਾਠ ਨੂੰ ਨਿਯੁਕਤ ਕੀਤਾ ਹੈ | ਥਾਣਾ ਸੁਭਾਨਪੁਰ ਵਿਖੇ ਨਵ- ਨਿਯੁਕਤ ਐੱਸ.ਐਚ.ਓ. ਅਜੇਪਾਲ ਸਿੰਘ ਬਾਠ ਨੇ ਦੱਸਿਆ ਕਿ ਪਹਿਲਾਂ ਉਹ ਸੀ.ਆਈ.ਏ. ਰੂਰਲ ਇੰਚਾਰਜ ਅੰਮਿ੍ਤਸਰ ਤਾਇਨਾਤ ਸਨ ਤੇ ਹੁਣ ਉਨ੍ਹਾਂ ਨੂੰ ਥਾਣਾ ਸੁਭਾਨਪੁਰ ਵਿਖੇ ਐੱਸ.ਐਚ.ਓ. ਲਗਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਕਦਮੀ ਨਸ਼ੇ ਨੂੰ ਖ਼ਤਮ ਕਰਨ ਦੀ ਹੋਵੇਗੀ | ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਹਰ ਰੋਜ਼ ਅੱਡਾ ਸੁਭਾਨਪੁਰ ਚੌਂਕ ਵਿਚ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇਗੀ | ਜਲਦੀ ਹੀ ਇਲਾਕੇ ਦੇ ਮੋਹਤਬਰਾਂ ਨਾਲ ਥਾਣਾ ਸੁਭਾਨਪੁਰ ਵਿਖੇ ਮੀਟਿੰਗ ਕੀਤੀ ਜਾਵੇਗੀ ਤੇ ਨਸ਼ੇ ਨੂੰ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਨਸ਼ੇ ਵੇਚਣ ਵਾਲੇ ਦੀ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ | ਉਨ੍ਹਾਂ ਨਸ਼ੇ ਦੇ ਸੌਦਾਗਰਾਂ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਾਂ ਤਾਂ ਉਹ ਆਪਣਾ ਕਾਰੋਬਾਰ ਬਦਲ ਲੈਣ ਨਹੀਂ ਤਾਂ ਇਲਾਕਾ ਛੱਡ ਕੇ ਕਿਤੇ ਦੂਰ ਚਲੇ ਜਾਣ |
ਪਿਛਲੀ ਖ਼ਬਰ ਹਰਜਿੰਦਰ ਸਿੰਘ ਨੇ ਥਾਣਾ ਢਿਲਵਾਂ ਦਾ ਚਾਰਜ ਸੰਭਾਲਿਆ ਅਗਲੀ ਖ਼ਬਰ ਭੁਲੱਥ-ਕਰਤਾਰਪੁਰ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।