14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਸਮਰ ਕੈਂਪ ਦਾ ਸ਼ਾਨਦਾਰ ਆਗਾਜ਼

ਅਜੀਤ ਡੈਸਕ 28-05-2026
ਸੁਲਤਾਨਪੁਰ ਲੋਧੀ, 27 ਮਈ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ: ਨਿਮਰਤਾ ਕੌਰ ਦੀ ਅਗਵਾਈ ਹੇਠ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਮਰ ਕੈਂਪ 2026 ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ | ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਿਕ ਤੇ ਗਿਆਨਵਰਧਕ ਗਤੀਵਿਧੀਆਂ ਜਿਵੇਂ ਸਪੋਰਟਸ, ਕੁਕਿੰਗ ਵਿਦਆਊਟ ਫਾਇਰ, ਫਨ ਵਿਦ ਸਾਇੰਸ, ਪਰਸਨੈਲਿਟੀ ਡਿਵੈਲਪਮੈਂਟ ਆਦਿ ਦਾ ਆਯੋਜਨ ਕੀਤਾ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ: ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਪ੍ਰਸ਼ਾਸਕ ਇੰਜ: ਨਿਮਰਤਾ ਕੌਰ, ਡਾਇਰੈਕਟਰ ਇੰਜ: ਹਰਨਿਆਮਤ ਕੌਰ ਅਨੁਸਾਰ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਲੁਕੀਆਂ ਹੋਈਆਂ ਪ੍ਰਤਿਭਾਵਾਂ ਨੂੰ ਨਿਖਾਰਨਾ ਅਤੇ ਉਨ੍ਹਾਂ ਨੂੰ ਸਿੱਖਣ ਦੇ ਨਾਲ-ਨਾਲ ਮਨੋਰੰਜਨ ਦੇ ਮੌਕੇ ਪ੍ਰਦਾਨ ਕਰਨਾ ਹੈ | ਵਿਦਿਆਰਥੀਆਂ ਨੇ ਸਾਰੀਆਂ ਗਤੀਵਿਧੀਆਂ ਵਿਚ ਬਹੁਤ ਉਤਸ਼ਾਹ ਨਾਲ ਭਾਗ ਲਿਆ ਅਤੇ ਕੈਂਪ ਦਾ ਭਰਪੂਰ ਆਨੰਦ ਮਾਣਿਆ | ਇਹ ਸਮਰ ਕੈਂਪ ਬੱਚਿਆਂ ਲਈ ਸਿੱਖਿਆ, ਮਨੋਰੰਜਨ ਅਤੇ ਨਵੇਂ ਅਨੁਭਵਾਂ ਦਾ ਇੱਕ ਸੁੰਦਰ ਸੰਗਮ ਸਾਬਤ ਹੋ ਰਿਹਾ ਹੈ |
ਪਿਛਲੀ ਖ਼ਬਰ ਰਿਹਾਇਸ਼ੀ ਖੇਤਰ ਦੇ ਪੈਟਰੋਲ ਪੰਪ ਦੀਆਂ ਛੱਤ 'ਤੇ ਕੱਢੀਆਂ ਪਾਈਪਾਂ 'ਚ ਲੱਗੀ ਅੱਗ, ਇਲਾਕੇ 'ਚ ਫੈਲੀ ਦਹਿਸ਼ਤ ਪੈਟਰੋਲ ਪੰ... ਅਗਲੀ ਖ਼ਬਰ ਗੁਰਿੰਦਰਵੀਰ ਦੀ ਉਪਲਬਧੀ ਪੂਰੇ ਦੇਸ਼ ਲਈ ਮਾਣ ਵਾਲੀ ਗੱਲ- ਮੋਹਨ ਸਿੰਘ ਡਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।