14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਗੰਭੀਰ ਹਾਲਤ 'ਚ ਲਿਆਂਦੀ 21 ਸਾਲਾ ਔਰਤ ਦਾ ਸਿਵਲ ਹਸਪਤਾਲ 'ਚ ਹੋਇਆ ਸਫ਼ਲ ਆਪ੍ਰੇਸ਼ਨ <br/>

ਮਰੀਜ਼ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਹਿਰ ਡਾਕਟਰ ਅਤੇ ਟੀਮ | ਤਸਵੀਰ : ਮੁਨੀਸ਼ <br/> 28-05-2026
ਜਲੰਧਰ, 27 ਮਈ (ਐੱਮ. ਐੱਸ. ਲੋਹੀਆ) - ਗੰਭੀਰ ਹਾਲਤ 'ਚ ਜਮਸ਼ੇਰ ਖ਼ਾਸ ਤੋਂ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ 'ਚ ਲਿਆਉਂਦੀ 21 ਸਾਲਾ ਔਰਤ ਦਾ ਸਫ਼ਲ ਆਪ੍ਰੇਸ਼ਨ ਕਰਕੇ ਮਾਹਿਰ ਡਾਕਟਰਾਂ ਨੇ ਉਸ ਦੀ ਜਾਨ ਬਚਾਈ ਹੈ | ਜੱਚਾ-ਬੱਚਾ ਵਾਰਡ ਦੀ ਮੁਖੀ ਡਾ. ਵਰਿੰਦਰ ਕੌਰ ਥਿੰਦ ਨੇ ਜਾਣਕਾਰੀ ਦਿੱਤੀ ਕਿ ਔਰਤ ਦੀ ਬੱਚੇਦਾਨੀ ਦੀ ਟਿਊਬ 'ਚ ਬੱਚਾ ਹੋਣ ਕਰਕੇ, ਉਸ ਦੀ ਹਾਲਤ ਇੰਨੀ ਗੰਭੀਰ ਬਣੀ ਹੋਈ ਸੀ, ਕਿ ਉਸ ਦੀ ਜਾਨ ਨੂੰ ਖ਼ਤਰਾ ਬਣ ਗਿਆ ਸੀ | ਡਾ. ਥਿੰਦ ਨੇ ਦੱਸਿਆ ਕਿ ਗਾਇਨੀਕੋਲੋਜਿਸਟ ਡਾ. ਜਸ਼ਨਜੋਤ ਨੇ ਤੁਰੰਤ ਮਰੀਜ਼ ਦੀ ਸਕੈਨ ਅਤੇ ਖੂਨ ਦੇ ਟੈੱਸਟ ਕਰਵਾਉਣ ਤੋਂ ਬਾਅਦ ਸਰਜਰੀ ਕਰਨ ਦਾ ਫ਼ੈਸਲਾ ਲਿਆ, ਜਿਸ ਤੋਂ ਬਾਅਦ ਡਾ. ਜਸ਼ਨਜੋਤ, ਡਾ. ਅਨੁਸ਼੍ਰੀ, ਡਾ. ਹਰਸਿਮਰਨ ਦੀ ਟੀਮ ਨੇ ਮਰੀਜ਼ ਦਾ ਸਫ਼ਲ ਆਪ੍ਰੇਸ਼ਨ ਕਰ ਕੇ ਉਸ ਦੀ ਜਾਨ ਬਚਾਈ ਹੈ | ਡਾ. ਵਰਿੰਦਰ ਕੌਰ ਥਿੰਦ ਨੇ ਕਿਹਾ ਕਿ ਸਿਵਲ ਹਸਪਤਾਲ 'ਚ ਜੱਚਾ-ਬੱਚਾ ਵਿਭਾਗ 'ਚ ਗਰਭਵਤੀ ਮਾਵਾਂ ਨਾਲ ਸੰਬੰਧਿਤ ਬਿਮਾਰੀਆਂ ਦਾ ਇਲਾਜ ਅਤੇ ਦਵਾਈ ਦੀ ਹਰ ਸਹੂਲਤ ਮੁਹੱਈਆ ਕੀਤੀ ਜਾਂਦੀ ਹੈ | ਮੈਡੀਕਲ ਸੁਪਰਡੈਂਟ ਡਾ. ਨਮਿਤਾ ਘਈ ਨੇ ਮਰੀਜ਼ਾਂ ਨੂੰ ਜੱਚਾ-ਬੱਚਾ ਸਿਹਤ ਸੇਵਾਵਾਂ ਦੀ ਸਹੂਲਤ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਹੈ |

ਪਿਛਲੀ ਖ਼ਬਰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026 'ਚ ਸਿੱਖ ਸਿਧਾਂਤਾਂ ਤੇ ਰਹਿਤ ਮਰਿਆਦਾ ਦੇ ਉਲਟ- ਜਥੇ... ਅਗਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ 'ਕਿ੍ਸ਼ਨੰ ਵੰਦੇ ਜਗਦਗੁਰੂਮ' ਨਾਮਕ ਦਿਵਿਆ ਭਜਨ ਸੰਧਿਆ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।